America Nagar Kirtan: ਐੱਫ. ਬੀ. ਆਈ. ਨੇ ਨਗਰ ਕੀਰਤਨ ਦੇ ਰੂਟ 'ਤੇ ਪਾਰਕਿੰਗ ਨੇੜੇ ਫਾਇਰਿੰਗ ਦਾ ਅਲਰਟ ਜਾਰੀ ਕੀਤਾ ਹੈ। ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਸ਼ਾਮਲ ਹੁੰਦੀ ਹੈ।
Trending Photos
America Nagar Kirtan: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿਚ ਨਗਰ ਕੀਰਤਨਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਤਹਿਤ ਹਰ ਸਾਲ ਅਮਰੀਕਾ ਦੇ ਵੱਖ-ਵੱਖ ਸੂਬਿਆਂ ਵਿਚ ਵੱਡੇ ਪੱਧਰ 'ਤੇ ਸਿੱਖ ਸੰਗਤ ਵੱਲੋਂ ਨਗਰ ਕੀਰਤਨ ਆਯੋਜਿਤ ਕੀਤੇ ਜਾਂਦੇ ਹਨ। ਇਸ ਸਾਲ ਕੈਲਫੋਰਨੀਆ ਵਿਖੇ ਯੂਬਾ ਸਿਟੀ ਵਿਚ ਵੀ 1 ਨਵੰਬਰ ਤੋਂ 3 ਨਵੰਬਰ ਤੱਕ ਸਭ ਤੋਂ ਵੱਡੇ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਣਾ ਹੈ। ਇਸ ਦੌਰਾਨ ਐਫ.ਬੀ.ਆਈ ਨੇ ਯੂਬਾ ਸਿਟੀ ਨਗਰ ਕੀਰਤਨ ਵਿੱਚ ਹਮਲਾ ਹੋਣ ਦਾ ਖਦਸ਼ਾ ਜਤਾਇਆ ਹੈ ਅਤੇ ਇਸ ਵਿਚ ਸ਼ਾਮਲ ਹੋਣ ਵਾਲੇ ਸਿੱਖਾਂ ਨੂੰ ਭਾਰਤੀ ਗੈਂਗ ਵੱਲੋਂ ਗੋਲੀਬਾਰੀ ਦੀ ਯੋਜਨਾ ਬਣਾਉਣ ਬਾਰੇ ਚੇਤਾਵਨੀ ਦਿੱਤੀ ਹੈ।
ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਦੌਰਾਨ ਹਿੰਸਾ ਦੇ ਖਤਰੇ ਨੂੰ ਵੇਖਦਿਆਂ ਐਫ਼.ਬੀ.ਆਈ. ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਫਿਲਹਾਲ ਖਤਰੇ ਬਾਰੇ ਤਸਦੀਕ ਨਹੀਂ ਕੀਤੀ ਜਾ ਸਕੀ ਪਰ ਹਾਲਾਤ ਦੀ ਨਜ਼ਾਕਤ ਨੂੰ ਵੇਖਦਿਆਂ ਲਾਅ ਐਨਫੋਰਸਮੈਂਟ ਏਜੰਸੀਆਂ ਨਾਲ ਭਾਈਵਾਲੀ ਤਹਿਤ ਚੌਕਸੀ ਵਰਤੀ ਜਾ ਰਹੀ ਹੈ ਅਤੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਅਮਰੀਕਾ ਦੀ ਜਾਂਚ ਏਜੰਸੀ FBI ਨੇ ਕੈਲੀਫੋਨੀਆ ਦੇ ਯੂਬਾ ਸ਼ਹਿਰ ਵਿੱਚ ਨਗਰ ਕੀਰਤਨ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਹੈ। FBI ਨੇ ਕਿਹਾ 1 ਤੋਂ 3 ਨਵੰਬਰ ਦੇ ਵਿਚਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੌਰਾਨ ਹਿੰਸਾ ਹੋ ਸਕਦੀ ਹੈ।
ਉਹਨਾਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੇਨਤੀ ਕੀਤੀ ਕਿ ਇਸ ਮਾਮਲੇ ਚ ਯੋਗ ਚੈਨਲਾਂ ਰਾਹੀ ਤਹਿ ਤੱਕ ਪੁੱਜ ਕੇ ਉਥੋਂ ਦੀਆਂ ਸਰਕਾਰਾਂ ਰਾਹੀਂ ਪਤਾ ਕਰਵਾਇਆ ਜਾਵੇ ਕਿ ਕਿਹੜੇ ਲੋਕ ਸਿੱਖਾਂ ਖਿਲਾਫ ਅਜਿਹੀਆਂ ਸਾਜਿਸ਼ਾਂ ਘੜ ਰਹੇ ਹਨ। ਚਾਵਲਾ ਨੇ ਅਜਿਹੇ ਲੋਕਾਂ ਦੀ ਜੰਮ ਕੇ ਨਿਖੇਦੀ ਵੀ ਕੀਤੀ ਜਿਹੜੇ ਲੋਕ ਸਿੱਖਾਂ ਵੱਲੋ ਸਜਾਏ ਜਾਣ ਵਾਲੇ ਨਗਰ ਕੀਰਤਨਾ ਵਿੱਚ ਅਜਿਹੀਆਂ ਕਾਰਵਾਈਆਂ ਕਰਨ ਬਾਰੇ ਸੋਚ ਰਹੇ ਹਨ।
ਇਹ ਵੀ ਪੜ੍ਹੋ: Diwali in Amritsar: ਅੰਮ੍ਰਿਤਸਰ 'ਚ ਦੀਵਾਲੀ ਦੀਆਂ ਰੌਣਕਾਂ, ਸ਼ਰਧਾਲੂ ਪੁੱਜ ਰਹੇ ਹਰਿਮੰਦਰ ਸਾਹਿਬ, ਇਕ ਲੱਖ ਜਗਾਏ ਗਏ ਘਿਓ ਦੇ ਦੀਵੇ
ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ- ਇਹ ਮਸਲਾ ਗੰਭੀਰ ਮਸਲਾ
ਅਮਰੀਕਾ ਵਿੱਚ ਨਿਕਲਣ ਵਾਲੇ ਨਗਰ ਕੀਰਤਨ ਤੇ ਹਮਲੇ ਬਾਰੇ ਅਮਰੀਕਾ ਦੀ ਇਨਵੈਸਟੀਗੇਟਿੰਗ ਏਜੰਸੀ ਐਫਬੀਆਈ ਵੱਲੋਂ ਜਾਰੀ ਖਦਸ਼ੇ ਬਾਰੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਇਹ ਮਸਲਾ ਗੰਭੀਰ ਮਸਲਾ ਹੈ ਤੇ ਇਸ ਬਾਰੇ ਅਮਰੀਕਾ ਦੀ ਇਨਵੈਸਟੀਗੇਟਿੰਗ ਏਜੰਸੀ ਕੋਲ ਪੁਖਤਾ ਸਬੂਤ ਹੋਣਗੇ ਜਿਨਾਂ ਬਾਰੇ ਭਾਰਤ ਸਰਕਾਰ ਰਾਹੀਂ ਤੇ ਅਮਰੀਕਾ ਵਿੱਚ ਵੱਸਦੇ ਸਿੱਖਾਂ ਵੱਲੋ ਅਮਰੀਕਾ ਦੀ ਸਰਕਾਰ ਰਾਹੀਂ ਪਤਾ ਕਰਨਾ ਚਾਹੀਦਾ ਹੈ ਕਿ ਉਹ ਕਿਹੜੇ ਲੋਕ ਨੇ ਜਿਹੜੇ ਅਜਿਹੀ ਸਾਜਿਸ਼ ਦਾ ਹਿੱਸਾ ਨੇ।