Mansa News: ਸ਼ਿਮਲਾ ਮਿਰਚ ਦੀ ਫ਼ਸਲ ਉਤੇ ਅਮਰੀਕਨ ਸੁੰਡੀ ਦਾ ਹਮਲਾ ਹੋਇਆ ਜਿਸ ਤੋਂ ਬਾਅਦ ਕਿਸਾਨ ਸ਼ਿਮਲਾ ਮਿਰਚ ਦੀ ਫਸਲ ਨੂੰ ਸੜਕਾਂ ਉਤੇ ਸੁੱਟਣ ਲਈ ਮਜਬੂਰ ਹੋ ਗਏ ਹਨ। ਕਿਸਾਨਾਂ ਦਾ ਕਹਿਣਾ ਕਿ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰਨ ਤੋਂ ਬਾਅਦ ਵੀ ਸੁੰਡੀ ਦਾ ਹਮਲਾ ਨਹੀਂ ਰੁਕ ਰਿਹਾ ਤੇ ਨਾ ਹੀ ਕੋਈ ਅਧਿਕਾਰੀ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰਨ ਲਈ ਪਹੁੰਚ ਰਿਹਾ।


COMMERCIAL BREAK
SCROLL TO CONTINUE READING

ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀ ਬਾਘਾ ਵਿੱਚ ਕਿਸਾਨਾਂ ਵੱਲੋਂ ਵੱਡੇ ਪੱਧਰ ਉਤੇ ਸ਼ਿਮਲਾ ਮਿਰਚ ਦੀ ਕਾਸ਼ਤ ਕੀਤੀ ਗਈ ਹੈ। ਇਸ ਵਾਰ ਕਿਸਾਨਾਂ ਦੀ ਚਿੰਤਾ ਫਿਰ ਤੋਂ ਵੱਧ ਗਈ ਹੈ ਕਿਉਂਕਿ ਕਿਸਾਨਾਂ ਦੀ ਸ਼ਿਮਲਾ ਮਿਰਚ ਦੀ ਫ਼ਸਲ ਉਤੇ ਅਮਰੀਕਨ ਸੁੰਡੀ ਦਾ ਹਮਲਾ ਹੋਇਆ ਅਤੇ ਕੀਟ ਨਾਸ਼ਕ ਦਵਾਈਆਂ ਦਾ ਛਿੜਕਾਅ ਕਰਨ ਤੋਂ ਬਾਅਦ ਵੀ ਸੁੰਡੀ ਦਾ ਹਮਲਾ ਨਹੀਂ ਰੁਕ ਰਿਹਾ ਜਿਸ ਕਾਰਨ ਕਿਸਾਨ ਮਜਬੂਰ ਹੋ ਕੇ ਸ਼ਿਮਲਾ ਮਿਰਚ ਦੀ ਫਸਲ ਨੂੰ ਸੜਕਾਂ ਉਤੇ ਸੁੱਟਣ ਲਈ ਮਜਬੂਰ ਹੋ ਗਏ ਹਨ।


ਕਿਸਾਨਾਂ ਨੇ ਦੱਸਿਆ ਕਿ ਪਿੰਡ ਭੈਣੀ ਬਾਘਾ ਦੇ ਵਿੱਚ ਕਿਸਾਨਾਂ ਵੱਲੋਂ ਵੱਡੇ ਪੱਧਰ ਉਤੇ ਸ਼ਿਮਲਾ ਮਿਰਚ ਦੀ ਕਾਸ਼ਤ ਕੀਤੀ ਗਈ ਹੈ ਤੇ ਇਸ ਵਾਰ ਕਿਸਾਨਾਂ ਨੂੰ ਅਮਰੀਕਨ ਸੁੰਡੀ ਦਾ ਸ਼ਿਕਾਰ ਹੋਣਾ ਪੈ ਰਿਹਾ। ਉਨ੍ਹਾਂ ਨੇ ਕਿਹਾ ਕਿ ਸ਼ਿਮਲਾ ਮਿਰਚ ਦੀ ਫਸਲ ਉਤੇ ਅਮਰੀਕਨ ਸੁੰਡੀ ਦਾ ਹਮਲਾ ਹੋਣ ਕਾਰਨ ਮਿਰਚ ਧਰਤੀ ਉਤੇ ਡਿੱਗ ਰਹੀ ਹੈ ਅਤੇ ਰੋਜ਼ਾਨਾ ਲੇਬਰ ਲਗਾ ਕੇ ਖੇਤ ਵਿੱਚੋਂ ਸ਼ਿਮਲਾ ਮਿਰਚ ਨੂੰ ਕੱਢ ਕੇ ਬਾਹਰ ਦੂਰ ਸੁੱਟਣਾ ਪੈ ਰਿਹਾ।


ਉਨ੍ਹਾਂ ਨੇ ਕਿਹਾ ਕਿ ਜੇ ਇਸ ਸ਼ਿਮਲਾ ਮਿਰਚ ਨੂੰ ਫਸਲ ਵਿੱਚੋਂ ਬਾਹਰ ਨਹੀਂ ਕੱਢਦੇ ਤਾਂ ਦੂਸਰੀ ਫ਼ਸਲ ਦਾ ਵੀ ਨੁਕਸਾਨ ਹੋ ਰਿਹਾ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਉਨ੍ਹਾਂ ਵੱਲੋਂ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕੀਤਾ ਜਾ ਰਿਹਾ ਪਰ ਸੁੰਡੀ ਦਾ ਹਮਲਾ ਨਹੀਂ ਰੁਕ ਰਿਹਾ।


ਕਿਸਾਨਾਂ ਨੇ ਕਿਹਾ ਕਿ ਵਿਭਾਗ ਦਾ ਅਧਿਕਾਰੀ ਵੀ ਕੋਈ ਉਨ੍ਹਾਂ ਦੇ ਖੇਤਾਂ ਵਿੱਚ ਸਾਰ ਲੈਣ ਨਹੀਂ ਪਹੁੰਚਿਆ ਜਿਸ ਕਾਰਨ ਕਿਸਾਨ ਨਿਰਾਸ਼ ਨੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਤੁਰੰਤ ਅਧਿਕਾਰੀਆਂ ਨੂੰ ਭੇਜ ਕੇ ਸ਼ਿਮਲਾ ਮਿਰਚ ਦੀ ਫਸਲ ਉਤੇ ਹੋ ਰਹੇ ਸੁੰਡੀ ਦੇ ਹਮਲੇ ਨੂੰ ਰੋਕਿਆ ਜਾਵੇ ਉੱਥੇ ਉਨ੍ਹਾਂ ਨੇ ਕੀਟ ਨਾਸ਼ਕ ਦਵਾਈਆਂ ਦੀ ਵਿਭਾਗ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ ਕਿਉਂਕਿ ਕੀਟਨਾਸ਼ਕ ਦਵਾਈਆਂ ਦਾ ਵੀ ਫ਼ਸਲ ਉਤੇ ਕੋਈ ਅਸਰ ਨਹੀਂ ਹੋ ਰਿਹਾ।


ਕਿਸਾਨਾਂ ਨੇ ਖੇਤੀਬਾੜੀ ਮੰਤਰੀ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਤੁਰੰਤ ਉਨ੍ਹਾਂ ਦੇ ਖੇਤਾਂ ਵਿੱਚ ਪਹੁੰਚ ਕੇ ਉਨ੍ਹਾਂ ਦੀ ਫਸਲ ਉਤੇ ਹੋ ਰਹੇ ਨੁਕਸਾਨ ਦਾ ਹੱਲ ਲੱਭਿਆ ਜਾਵੇ ਤਾਂ ਕਿ ਕਿਸਾਨ ਨੂੰ ਦੋਹਰੀ ਮਾਰ ਨਾ ਪਵੇ।


ਇਹ ਵੀ ਪੜ੍ਹੋ : Parminder Singh Dhindsa: ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਢੀਂਡਸਾ ਪਰਿਵਾਰ ਹੋਇਆ ਨਾਰਾਜ਼, ਪਾਰਟੀ ਆਗੂਆਂ ਨਾਲ ਕਰ ਰਹੇ ਮੀਟਿੰਗ