ਚੰਡੀਗੜ: 'ਅਗਨੀਪਥ ਯੋਜਨਾ' ਦਾ ਦੇਸ਼ ਭਰ 'ਚ ਵਿਰੋਧ ਹੋ ਰਿਹਾ ਹੈ। ਅਗਨੀਪਥ ਯੋਜਨਾ ਦੇ ਵਿਰੋਧ 'ਚ ਨੌਜਵਾਨ ਸੜਕਾਂ ਅਤੇ ਰੇਲਵੇ ਟਰੈਕ 'ਤੇ ਉਤਰ ਆਏ ਹਨ। ਦੇਸ਼ ਭਰ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਾਲੇ ਹੁਣ ਰੱਖਿਆ ਮੰਤਰਾਲੇ ਨੇ ਵੀ ਅਗਨੀਵੀਰਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਰੱਖਿਆ ਮੰਤਰਾਲੇ ਨੇ ਆਪਣੇ ਮੰਤਰਾਲੇ ਅਧੀਨ ਭਰਤੀਆਂ ਵਿਚ ਅਗਨੀਵੀਰਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ।


COMMERCIAL BREAK
SCROLL TO CONTINUE READING

 


ਰੱਖਿਆ ਮੰਤਰਾਲੇ ਨੇ ਟਵੀਟ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਰੱਖਿਆ ਮੰਤਰਾਲੇ ਵੱਲੋਂ ਕੀਤੇ ਗਏ ਇਕ ਟਵੀਟ ਵਿਚ ਕਿਹਾ ਗਿਆ ਹੈ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਤਰਾਲੇ ਦੀ ਭਰਤੀ ਵਿੱਚ ਅਗਨੀਵੀਰਾਂ ਲਈ 10 ਫੀਸਦੀ ਰਾਖਵੇਂਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ। ਉਸ ਤੋਂ ਬਾਅਦ ਇਹ ਫੈਸਲਾ ਲਾਗੂ ਕੀਤਾ ਜਾਵੇਗਾ।


 


ਰੱਖਿਆ ਮੰਤਰਾਲੇ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਵਿਭਾਗ ਵੱਲੋਂ ਅਗਨੀਵੀਰਾਂ ਲਈ ਕਿਹੜੀਆਂ ਭਰਤੀਆਂ ਕੀਤੀਆਂ ਜਾਣਗੀਆਂ, ਉਸ ਵਿੱਚ ਰਾਖਵੇਂਕਰਨ ਦਾ ਪ੍ਰਬੰਧ ਕੀਤਾ ਜਾਵੇਗਾ। ਰੱਖਿਆ ਮੰਤਰਾਲੇ ਦੇ ਅਨੁਸਾਰ, ਅਗਨੀਵੀਰਾਂ ਨੂੰ ਭਾਰਤੀ ਤੱਟ ਰੱਖਿਅਕ ਅਤੇ ਰੱਖਿਆ ਸਿਵਲੀਅਨ ਪੋਸਟਾਂ ਦੇ ਨਾਲ ਰੱਖਿਆ ਜਨਤਕ ਖੇਤਰ ਦੇ ਅੰਡਰਟੇਕਿੰਗ ਦੀਆਂ 16 ਕੰਪਨੀਆਂ ਵਿੱਚ ਨਿਯੁਕਤੀਆਂ ਵਿੱਚ ਰਾਖਵਾਂਕਰਨ ਦਿੱਤਾ ਜਾਵੇਗਾ।


 


ਰੱਖਿਆ ਮੰਤਰਾਲੇ ਦੇ ਅਨੁਸਾਰ, ਜਨਤਕ ਅਦਾਰਿਆਂ ਨੂੰ ਅਗਨੀਵੀਰਾਂ ਲਈ 10 ਪ੍ਰਤੀਸ਼ਤ ਰਾਖਵੇਂਕਰਨ ਦੀ ਪ੍ਰਣਾਲੀ ਨੂੰ ਲਾਗੂ ਕਰਨ ਲਈ ਜ਼ਰੂਰੀ ਸੋਧਾਂ ਕਰਨ ਲਈ ਵੀ ਕਿਹਾ ਜਾਵੇਗਾ। ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੇ ਵੀ ਆਪਣੇ ਵਿਭਾਗ ਦੀਆਂ ਨੌਕਰੀਆਂ ਵਿੱਚ ਅਗਨੀਵੀਰਾਂ ਲਈ 10 ਫੀਸਦੀ ਰਾਖਵੇਂਕਰਨ ਦੀ ਪ੍ਰਣਾਲੀ ਲਾਗੂ ਕਰਨ ਦਾ ਐਲਾਨ ਕੀਤਾ ਸੀ।


 


ਗ੍ਰਹਿ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਅਗਨੀਪਥ ਯੋਜਨਾ ਤਹਿਤ ਸੀਏਪੀਐਫ ਅਤੇ ਅਸਾਮ ਰਾਈਫਲਜ਼ ਦੀ ਭਰਤੀ ਵਿੱਚ ਚਾਰ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਅਗਨੀਵੀਰਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਗਿਆ ਸੀ। ਗ੍ਰਹਿ ਮੰਤਰਾਲੇ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਪਹਿਲੇ ਬੈਚ ਦੇ ਅਗਨੀਵੀਰਾਂ ਨੂੰ ਵੱਧ ਤੋਂ ਵੱਧ ਉਮਰ ਸੀਮਾ ਵਿੱਚ ਪੰਜ ਸਾਲ ਦੀ ਛੋਟ ਦਿੱਤੀ ਜਾਵੇਗੀ। ਇਸ ਤੋਂ ਬਾਅਦ ਅਗਨੀਵੀਰਾਂ ਲਈ ਵੱਧ ਤੋਂ ਵੱਧ ਉਮਰ ਸੀਮਾ ਵਿੱਚ ਤਿੰਨ ਸਾਲ ਦੀ ਛੋਟ ਦਿੱਤੀ ਜਾਵੇਗੀ।


 


ਦੇਸ਼ ਭਰ ਵਿਚ ਪ੍ਰਦਰਸ਼ਨ ਹੋ ਰਹੇ ਪ੍ਰਦਰਸ਼ਨ


ਅਗਨੀਪਥ ਯੋਜਨਾ ਦੇ ਖਿਲਾਫ ਦੇਸ਼ ਭਰ ਦੇ ਨੌਜਵਾਨ ਸੜਕਾਂ 'ਤੇ ਹਨ। ਬਿਹਾਰ-ਬੰਗਾਲ ਤੋਂ ਲੈ ਕੇ ਤੇਲੰਗਾਨਾ ਤੱਕ ਅਗਨੀਪਥ ਖਿਲਾਫ ਅੰਦੋਲਨ ਚੱਲ ਰਿਹਾ ਹੈ। ਬਿਹਾਰ ਵਿੱਚ ਲਗਾਤਾਰ ਤੀਜੇ ਦਿਨ ਹਿੰਸਕ ਪ੍ਰਦਰਸ਼ਨ ਹੋਏ। ਪ੍ਰਦਰਸ਼ਨਕਾਰੀਆਂ ਨੇ ਮਸੌਦੀ 'ਚ ਰੇਲਵੇ ਸਟੇਸ਼ਨ ਨੂੰ ਸਾੜ ਦਿੱਤਾ, ਜਦਕਿ ਯੂਪੀ ਦੇ ਜੌਨਪੁਰ 'ਚ ਰੋਡਵੇਜ਼ ਦੀ ਬੱਸ ਨੂੰ ਅੱਗ ਲਗਾ ਦਿੱਤੀ ਗਈ।


 


WATCH LIVE TV