Akali Bjp Alliance: ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਵਿਚਾਲੇ ਗਠਜੋੜ ਦੀਆਂ ਚੱਲ ਰਹੀਆਂ ਖ਼ਬਰਾਂ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਹਾਮਣੇ ਆਇਆ ਹੈ। ਅਮਿਤ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਦੇ ਨਾਲ ਗੱਠਜੋੜ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ ਪਰ ਹਾਲੇ ਤੱਕ ਕੁੱਝ ਵੀ ਫਾਈਨਲ ਨਹੀਂ ਹੋਇਆ। ਇਹ ਬਿਆਨ ਉਨ੍ਹਾਂ ਨੇ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਦਿੱਤਾ ਹੈ।


COMMERCIAL BREAK
SCROLL TO CONTINUE READING

ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਨਾਲ ਅਜੇ ਕੁਝ ਵੀ ਤੈਅ ਨਹੀਂ ਹੋਇਆ ਹੈ। ਬੀਜੇਪੀ ਨੇ ਅੱਜ ਤੱਕ ਆਪਣੇ ਕਿਸੇ ਸਹਿਯੋਗੀ ਨੂੰ ਐਨਡੀਏ ਛੱਡਣ ਲਈ ਨਹੀਂ ਕਿਹਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿੱਚ ਇੱਕ ਤਰ੍ਹਾਂ ਨਾਲ ਵਿਚਾਰਧਾਰਾ ਦੇ ਮੁਤਾਬਕ ਹੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣਾ ਫੈਸਲਾ ਲੈਣਾ ਚਾਹੀਦਾ ਹੈ। ਪਰ ਅਜਿਹਾ ਨਹੀਂ ਹੋ ਸਕਦਾ। ਭਾਜਪਾ ਆਪਣੇ ਏਜੰਡੇ ਆਪਣੇ ਪ੍ਰੋਗਰਾਮ ਅਤੇ ਵਿਚਾਰਧਾਰਾ ਅਨੁਸਾਰ ਆਪਣੀ ਥਾਂ 'ਤੇ ਸਥਿਰ ਹੈ। ਕਈ ਸਾਥੀ ਆਉਂਦੇ ਹਨ, ਕਈ ਚਲੇ ਜਾਂਦੇ ਹਨ।