Amit Shah Haryana rally and Punjab visit ahead of Lok Sabha Election 2024 news: ਹਰਿਆਣਾ ਭਾਜਪਾ ਵੱਲੋਂ ਲੋਕ ਸਭਾ ਅਤੇ ਵਿਧਾਨਸਭਾ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਰਾਹੁਲ ਗਾਂਧੀ ਦੀ ਅਗਵਾਈ ਹੇਠ ਚੱਲ ਰਹੀ ਭਾਰਤ ਜੋੜੋ ਯਾਤਰਾ ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡੀ ਜਿੰਮੇਵਾਰੀ ਲਈ ਹੈ। 


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਮੁਤਾਬਕ ਹਰਿਆਣਾ 'ਚ ਅਮਿਤ ਸ਼ਾਹ ਦੀ ਪਹਿਲੀ ਰੈਲੀ 29 ਜਨਵਰੀ ਨੂੰ ਸੋਨੀਪਤ ਦੇ ਗੋਹਾਨਾ 'ਚ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ 3 ਫਰਵਰੀ ਨੂੰ ਹਰਿਆਣਾ ਦੇ ਤਿੰਨ ਜ਼ਿਲ੍ਹਿਆਂ ਵਿੱਚ ਰਾਜ ਪੱਧਰੀ ਰਵਿਦਾਸ ਜੈਅੰਤੀ ਪ੍ਰੋਗਰਾਮ ਕਰਵਾਏ ਜਾਣਗੇ।


ਇਸ ਦੌਰਾਨ ਭਾਜਪਾ ਵੱਲੋਂ ਗੋਹਾਣਾ ਰੈਲੀ ਅਤੇ ਰਵਿਦਾਸ ਜੈਅੰਤੀ ਦੇ ਪ੍ਰੋਗਰਾਮਾਂ ਲਈ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਦੱਸ ਦਈਏ ਕਿ ਭਾਜਪਾ ਦੇ ਸੂਬਾ ਪ੍ਰਧਾਨ ਓਪੀ ਧਨਖੜ ਨੇ ਸੰਸਦ ਮੈਂਬਰ ਰਮੇਸ਼ ਕੌਸ਼ਿਕ ਨੂੰ ਗੋਹਾਨਾ ਰੈਲੀ ਲਈ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਧਨਖੜ ਨੇ ਰਵਿਦਾਸ ਜੈਅੰਤੀ ਦੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜ਼ਿੰਮੇਵਾਰੀ ਦਿੱਤੀ ਹੈ।


ਰਿਪੋਰਟਾਂ ਮੁਤਾਬਕ ਨਰਵਾਣਾ ਵਿੱਚ ਹੋਣ ਵਾਲੇ ਇਸ ਪ੍ਰੋਗਰਾਮ ਲਈ ਰਾਜ ਸਭਾ ਮੈਂਬਰ ਕ੍ਰਿਸ਼ਨ ਪੰਵਾਰ ਨੂੰ ਕੋਆਰਡੀਨੇਟਰ, ਸੁਨੀਤਾ ਦੁੱਗਲ ਨੂੰ ਕੋ-ਕਨਵੀਨਰ ਅਤੇ ਸੂਬਾ ਜਨਰਲ ਸਕੱਤਰ ਵੇਦਪਾਲ ਐਡਵੋਕੇਟ ਨੂੰ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਯਮੁਨਾਨਗਰ ਦੇ ਪ੍ਰੋਗਰਾਮ ਲਈ ਸੰਸਦ ਮੈਂਬਰ ਰਤਨ ਲਾਲ ਕਟਾਰੀਆ, ਸਾਬਕਾ ਵਿਧਾਇਕ ਬਲਵੰਤ ਸਿੰਘ ਅਤੇ ਸੂਬਾ ਜਨਰਲ ਸਕੱਤਰ ਡਾ: ਪਵਨ ਸੈਣੀ ਕੋਆਰਡੀਨੇਟਰ ਵਜੋਂ ਨਿਯੁਕਤ ਕੀਤੇ ਗਏ ਹਨ।  


Amit Shah Punjab rally news: ਅਮਿਤ ਸ਼ਾਹ 29 ਜਨਵਰੀ ਨੂੰ ਪਟਿਆਲਾ ਵੀ ਆ ਸਕਦੇ ਹਨ


ਇਸ ਦੌਰਾਨ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਲਦ ਹੀ ਪੰਜਾਬ ਦਾ ਦੌਰਾ ਵੀ ਕਰ ਸਕਦੇ ਹਨ। ਹਾਲਾਂਕਿ ਉਨ੍ਹਾਂ ਦੀ ਰੈਲੀ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ 29 ਜਨਵਰੀ ਨੂੰ ਪੰਜਾਬ ਆਉਣਗੇ ਅਤੇ ਪਟਿਆਲਾ 'ਚ ਰੈਲੀ ਨੂੰ ਸੰਬੋਧਿਤ ਕਰਨਗੇ। 


ਇਹ ਵੀ ਪੜ੍ਹੋ: Punjab School Winter Holidays 2023: ਪੰਜਾਬ ਸਰਕਾਰ ਵੱਲੋਂ ਨਹੀਂ ਵਧਾਈਆਂ ਗਈਆਂ ਛੁੱਟੀਆਂ


ਭਾਜਪਾ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਭਾਜਪਾ ਦਾ ਮੰਨਣਾ ਹੈ ਕਿ ਪਟਿਆਲਾ ਸੀਟ 'ਤੇ ਉਨ੍ਹਾਂ ਦੀ ਸਥਿਤੀ ਮਜ਼ਬੂਤ ​​ਹੈ। 


ਇਹ ਵੀ ਪੜ੍ਹੋ: ਪੰਜਾਬ ’ਚ ਸਿੱਖਿਆ ਵਿਭਾਗ ਦੁਆਰਾ ਸ਼ੁਰੂ ਕੀਤੀ ਗਈ ਆਨ-ਲਾਈਨ ਪੜ੍ਹਾਈ ਨੂੰ ਭਰਵਾਂ ਹੁੰਗਾਰਾ: ਬੈਂਸ


(For more news apart from Amit Shah's Haryana rally ahead of Lok Sabha Election 2024, stay tuned to Zee PHH for more updates)