Amit Shah in Punjab for Parkash Singh Badal Antim Ardas: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ ਯਾਨੀ ਵੀਰਵਾਰ ਨੂੰ ਕੀਤੀ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਬਕਾ ਮੁੱਖ ਮੰਤਰੀ ਦੀ ਅੰਤਿਮ ਅਰਦਾਸ ਲਈ ਪੁੱਜੇ ਅਤੇ ਬਾਦਲ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ।


COMMERCIAL BREAK
SCROLL TO CONTINUE READING

ਇਸ ਦੌਰਾਨ ਅਮਿਤ ਸ਼ਾਹ ਦੇ ਨਾਲ ਗਜੇਂਦਰ ਸਿੰਘ ਸ਼ਿਖਾਵਤ, ਲੋਕ ਸਭਾ ਸਪੀਕਰ ਓਮ ਬਿਰਲਾ ਵੀ ਮੌਜੂਦ ਸਨ। ਇਹ ਵੀ ਖਬਰਾਂ ਸਨ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਲਈ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਮੰਤਰੀ ਨਿਤਿਨ ਗਡਕਰੀ ਵੀ ਪਹੁੰਚ ਸਕਦੇ ਹਨ। ਹਾਲਾਂਕਿ, ਉਹ ਇਸ ਸਟੋਰੀ ਨੂੰ ਫਾਈਲ ਕਰਨ ਦੇ ਸਮੇਂ ਤੱਕ ਨਜ਼ਰ ਨਹੀਂ ਆਏ।


ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ 95 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ ਅਤੇ ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਕੀਤੀ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਪਹੁੰਚੇ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।


ਇਹ ਵੀ ਪੜ੍ਹੋ: Parkash Singh Badal Antim Ardas: ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਨਾਮੀ ਦਿੱਗਜ ਆਗੂ ਕਰ ਰਹੀਆਂ ਸ਼ਮੂਲੀਅਤ!


ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਲਈ ਪਿੰਡ ਬਾਦਲ ਦੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ 'ਚ ਪੰਡਾਲ ਲਗਾਇਆ ਗਿਆ ਸੀ, ਜਿੱਥੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਇਕੱਠੇ ਹੋਏ ਸਨ।


75 ਸਾਲਾਂ ਦੇ ਸਿਆਸੀ ਸਫ਼ਰ ਵਿੱਚ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਸਿਆਸਤ ਦੇ ਖੇਤਰ ਵਿੱਚ ਬਹੁਤ ਨਾਮ ਕਮਾਇਆ। ਇਸੇ ਤਰ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਿੰਡ ਬਾਦਲ ਪੁੱਜੇ ਅਤੇ ਇਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਰਕਿੰਗ ਲਈ 60 ਏਕੜ ਜ਼ਮੀਨ ਦੀ ਚੋਣ ਕੀਤੀ ਗਈ।


ਇਹ ਵੀ ਪੜ੍ਹੋ: Kanwar Chahal death news: ਪੰਜਾਬੀ ਇੰਡਸਟਰੀ ਤੋਂ ਆਈ ਮੰਦਭਾਗੀ ਖ਼ਬਰ! ਨਹੀਂ ਰਿਹਾ ਗਾਇਕ ਕੰਵਰ ਚਾਹਲ


(For more news apart from Amit Shah in Punjab for Parkash Singh Badal Antim Ardas, stay tuned to Zee PHH)