ਇਸ ਦੌਰਾਨ ਰੱਖਿਆ ਮੰਤਰੀ ਨੇ ਰਾਜ ਸਭਾ ਨੂੰ ਭਰੋਸਾ ਦਿਵਾਇਆ ਕਿ ਸਾਡੀ ਫੌਜ ਸਾਡੀ ਜ਼ਮੀਨ ਦੀ ਰੱਖਿਆ ਕਰਨ ਲਈ ਵਚਨਬੱਧ ਹੈ।
Trending Photos
Amit shah on Tawang Clash in Parliament's Winter Session: ਅਰੁਣਾਚਲ ਪ੍ਰਦੇਸ਼ ਦੇ ਤਵਾਂਗ 'ਚ ਭਾਰਤੀ ਫੌਜ ਅਤੇ ਚੀਨੀ ਸੈਨਿਕਾਂ ਵਿਚਕਾਰ ਹੋਈ ਝੜਪ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਕਿਹਾ ਕਿ "ਦੇਸ਼ 'ਚ ਭਾਜਪਾ ਦੀ ਸਰਕਾਰ ਹੈ ਅਤੇ ਜਦੋਂ ਤੱਕ ਸਾਡੀ ਸਰਕਾਰ ਹੈ, ਭਾਰਤ ਦੀ ਇੱਕ ਇੰਚ ਜ਼ਮੀਨ 'ਤੇ ਵੀ ਕੋਈ ਕਬਜ਼ਾ ਨਹੀਂ ਕਰ ਸਕਦਾ"।
Parliament 'ਚ Winter Session ਦੇ ਦੌਰਾਨ Amit shah ਨੇ Tawang Clash ਬਾਰੇ ਕਿਹਾ ਕਿ ਉਹ 8 ਦੀ ਰਾਤ ਅਤੇ 9 ਤਰੀਕ ਦੀ ਸਵੇਰ ਨੂੰ ਭਾਰਤੀ ਫੌਜ ਵੱਲੋਂ ਦਿਖਾਈ ਗਈ ਬਹਾਦਰੀ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਕਿਹਾ ਕਿ ਫੌਜ ਵੱਲੋਂ ਉਨ੍ਹਾਂ ਸਾਰੇ ਲੋਕਾਂ ਦਾ ਪਿੱਛਾ ਕੀਤਾ ਗਿਆ ਜੋ ਕਿਸੇ ਸਮੇਂ ਅੰਦਰ ਦਾਖਲ ਹੋਏ ਸਨ ਅਤੇ ਇਸ ਦੇ ਨਾਲ ਹੀ "ਉਨ੍ਹਾਂ ਨੇ ਸਾਡੀ ਜ਼ਮੀਨ ਦੀ ਰੱਖਿਆ ਕੀਤੀ"।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ (December 13) ਲੋਕ ਸਭਾ ਵਿੱਚ ਪ੍ਰਸ਼ਨ ਕਾਲ ਨਾ ਚੱਲਣ ਦੇਣ 'ਤੇ ਵਿਰੋਧੀ ਧਿਰਾਂ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਇਸ ਕਾਰਵਾਈ ਦੀ ਨਿੰਦਾ ਕਰਦੇ ਹਨ।
ਅਮਿਤ ਸ਼ਾਹ ਨੇ ਹੋਰ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਸੰਸਦ 'ਚ ਪ੍ਰਸ਼ਨ ਕਾਲ ਮੁਲਤਵੀ ਕਰ ਦਿੱਤਾ ਗਿਆ। ਦੂਜੇ ਪਾਸੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜ ਸਭਾ ਨੂੰ ਦੱਸਿਆ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐੱਲਏ) ਦੇ ਜਵਾਨਾਂ ਵੱਲੋਂ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ਦੇ ਯਾਂਗਤਸੇ ਖੇਤਰ ਵਿੱਚ ਅਸਲ ਕੰਟਰੋਲ ਰੇਖਾ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇੱਕਤਰਫ਼ਾ ਸਥਿਤੀ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਗਈ।
ਹੋਰ ਪੜ੍ਹੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਅਸਤੀਫ਼ਾ
ਰੱਖਿਆ ਮੰਤਰੀ ਨੇ ਰਾਜ ਸਭਾ ਨੂੰ ਭਰੋਸਾ ਦਿਵਾਇਆ ਕਿ ਸਾਡੀ ਫੌਜ ਸਾਡੀ ਜ਼ਮੀਨ ਦੀ ਰੱਖਿਆ ਕਰਨ ਲਈ ਵਚਨਬੱਧ ਹੈ ਅਤੇ ਇਸ 'ਤੇ ਕੀਤੇ ਗਏ ਕਿਸੇ ਵੀ ਯਤਨ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਰਾਜਨਾਥ ਸਿੰਘ ਨੇ ਇਹ ਵੀ ਭਰੋਸਾ ਪ੍ਰਗਟਾਇਆ ਕਿ "ਇਹ ਪੂਰਾ ਸਦਨ ਬਹਾਦਰੀ ਦੇ ਯਤਨਾਂ ਵਿੱਚ ਸਾਡੇ ਸੈਨਿਕਾਂ ਦਾ ਸਮਰਥਨ ਕਰਨ ਲਈ ਇੱਕਜੁੱਟ ਹੋਵੇਗਾ।"
ਹੋਰ ਪੜ੍ਹੋ: Ranjit Singh Brahmpura death news: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਦਾ ਹੋਇਆ ਦਿਹਾਂਤ