Khanna News: ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗ੍ਰੰਥੀ ਅਮਰਜੀਤ ਸਿੰਘ ਕਰਤਾਰ ਨਗਰ ਇਲਾਕੇ ਵਿੱਚ ਆਪਣੇ ਇੱਕ ਦੋਸਤ ਦੇ ਘਰ ਸ਼ਰਾਬ ਪੀ ਰਿਹਾ ਹੈ। ਅਤੇ ਮੀਟ ਖਾ ਰਿਹਾ ਹੈ।
Trending Photos
Khanna News(ਧਰਮਿੰਦਰ ਸਿੰਘ): ਖੰਨਾ ਦੇ ਅਮਲੋਹ ਰੋਡ 'ਤੇ ਸਥਿਤ ਗੁਰਦੁਆਰਾ ਬੇਗਮਪੁਰਾ ਸਾਹਿਬ ਗਲਵੱਡੀ ਦੇ ਗ੍ਰੰਥੀ 'ਤੇ ਸ਼ਰਾਬ ਪੀਣ ਅਤੇ ਮੀਟ ਖਾਣ ਦਾ ਦੋਸ਼ ਲੱਗਾ ਹੈ। ਗੁਰਦੁਆਰਾ ਕਮੇਟੀ ਨੇ ਕਰਤਾਰ ਨਗਰ 'ਚ ਗ੍ਰੰਥੀ ਨੂੰ ਉਸ ਦੇ ਦੋਸਤ ਦੇ ਘਰੋਂ ਸ਼ਰਾਬ ਪੀਂਦੇ ਅਤੇ ਮੀਟ ਖਾਂਦੇ ਹੋਏ ਫੜ ਲਿਆ। ਜਿਸ ਤੋਂ ਬਾਅਦ ਹੰਗਾਮਾ ਹੋ ਗਿਆ ਅਤੇ ਗ੍ਰੰਥੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਗ੍ਰੰਥੀ ਨੂੰ ਹਿਰਾਸਤ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ। ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗ੍ਰੰਥੀ ਅਮਰਜੀਤ ਸਿੰਘ ਕਰਤਾਰ ਨਗਰ ਇਲਾਕੇ ਵਿੱਚ ਆਪਣੇ ਇੱਕ ਦੋਸਤ ਦੇ ਘਰ ਸ਼ਰਾਬ ਪੀ ਰਿਹਾ ਹੈ। ਅਤੇ ਮੀਟ ਖਾ ਰਿਹਾ ਹੈ। ਕਮੇਟੀ ਦੇ ਕੁਝ ਲੋਕ ਉਥੇ ਪੁੱਜੇ ਤਾਂ ਦੇਖਿਆ ਕਿ ਗ੍ਰੰਥੀ ਅਤੇ ਉਸ ਦਾ ਦੋਸਤ ਸ਼ਰਾਬ ਪੀ ਰਹੇ ਸਨ। ਅਤੇ ਨਾਲ ਮੀਟ ਖਾਂ ਰਹੇ ਸਨ। ਲੋਕਾਂ ਨੇ ਗ੍ਰੰਥੀ ਨੂੰ ਫੜ ਕੇ ਥਾਣੇ ਲੈ ਗਏ। ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਕਿ ਗ੍ਰੰਥੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਅਮਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਬੇਗਮਪੁਰਾ ਸਾਹਿਬ ਦੇ ਗ੍ਰੰਥੀ ਅਮਰਜੀਤ ਸਿੰਘ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਹੋਏ ਹਨ। ਕਰੀਬ 7 ਮਹੀਨੇ ਪਹਿਲਾਂ ਵੀ ਗ੍ਰੰਥੀ 'ਤੇ ਗੁਰਦੁਆਰਾ ਸਾਹਿਬ ਅੰਦਰ ਸ਼ਰਾਬ ਅਤੇ ਮੀਟ ਖਾਣ ਦੇ ਦੋਸ਼ ਲੱਗੇ ਸਨ। ਉਸ ਸਮੇਂ ਦੂਜੀ ਕਮੇਟੀ ਨੇ ਗ੍ਰੰਥੀ ਦੀ ਮਦਦ ਕੀਤੀ। ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ ਸੀ ਅਤੇ ਉਥੋਂ ਵੀ ਗ੍ਰੰਥੀ ਨੂੰ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ ਗਏ ਸਨ। ਪਰ ਕੁਝ ਲੋਕਾਂ ਨੇ ਗ੍ਰੰਥੀ ਦਾ ਸਾਥ ਦਿੱਤਾ ਅਤੇ ਉਸ ਨੂੰ ਹਟਾਉਣ ਨਹੀਂ ਦਿੱਤਾ ਗਿਆ।
ਸਿਟੀ ਥਾਣਾ 2 ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਗ੍ਰੰਥੀ ਅਮਰਜੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਰਾਤ ਨੂੰ ਹੀ ਉਸ ਦਾ ਮੈਡੀਕਲ ਕਰਵਾਇਆ ਗਿਆ। ਮੈਡੀਕਲ ਰਿਪੋਰਟ ਦੀ ਉਡੀਕ ਹੈ। ਜਿਨ੍ਹਾਂ ਨੇ ਗ੍ਰੰਥੀ ਨੂੰ ਫੜਿਆ ਹੈ, ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।