Sidhu Moosewala News: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਅੱਜ ਬਾਅਦ ਦੁਪਹਿਰ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚਣਗੇ। ਇਸ ਦੌਰਾਨ ਪੰਜਾਬੀ ਮਰਹੂਮਾ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਨਗੇ।


COMMERCIAL BREAK
SCROLL TO CONTINUE READING

ਖ਼ਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਵੱਲੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਦੀ ਚਰਚਾ ਹੈ। ਸੂਤਰਾਂ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾ ਲਿਆ ਹੈ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਬਲਕੌਰ ਸਿੰਘ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ।


ਸੂਤਰਾਂ ਮੁਤਾਬਕ ਬਾਜਵਾ ਉਨ੍ਹਾਂ ਨੂੰ ਮਨਾਉਣ ਲਈ ਬਲਕੌਰ ਸਿੰਘ ਦੇ ਘਰ ਜਾ ਰਹੇ ਹਨ। ਕੱਲ੍ਹ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।


ਆਜ਼ਾਦ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ 'ਚ ਲੱਗੀ ਹੋਈ ਸੀ। ਇਹ ਵੀ ਚਰਚਾ ਹੈ ਕਿ ਕਾਂਗਰਸ ਬਠਿੰਡਾ ਤੋਂ ਬਲਕੌਰ ਸਿੰਘ ਨੂੰ ਟਿਕਟ ਦੇ ਸਕਦੀ ਹੈ। ਉਂਜ, ਹਾਲ ਹੀ ਵਿੱਚ ਚੋਣ ਲੜਨ ਬਾਰੇ ਆਪਣੀ ਹਵੇਲੀ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ।


ਇਹ ਵੀ ਪੜ੍ਹੋ: Anandpur Sahib Loksabha seat: CM ਮਾਨ ਅੱਜ ਰੋਪੜ 'ਚ ਕਰਨਗੇ ਰੋਡ ਸ਼ੋਅ, ਮਾਲਵਿੰਦਰ ਕੰਗ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ


ਗੌਰਤਲਬ ਹੈ ਕਿ ਸਿੱਧੂ ਮੂਸੇਵਾਲਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਤੋਂ ਚੋਣ ਲੜੀ ਸੀ। ਉਹ ਮਾਨਸਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਸਨ ਪਰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ: ਵਿਜੇ ਸਿੰਗਲਾ ਨੇ ਹਰਾ ਦਿੱਤਾ ਸੀ।  ਸਿੱਧੂ ਮੂਸੇਵਾਲਾ ਦੀ ਉਹ ਪਹਿਲੀ ਚੋਣ ਸੀ।