ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਹਥਿਆਰਾਂ ਦੀ ਨੁਮਾਇਸ਼ 'ਤੇ ਸਖ਼ਤ ਪਾਬੰਦੀ ਲਗਾਈ ਗਈ ਹੈ ਅਤੇ ਇਸ ਦੌਰਾਨ ਪੰਜਾਬ ਪੁਲਿਸ ਚਤਸ਼ਨ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲੇ ਹਰ ਵਿਅਕਤੀ 'ਤੇ ਐਕਸ਼ਨ ਲੈ ਰਹੀ ਹੈ।
Trending Photos
Amrinder Singh Raja Warring death threat news: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਾਨੋ ਮਾਰਨ ਦੀ ਧਮਕੀ ਦੇਣ ਵਾਲੇ ਮੋਗਾ ਨਿਵਾਸੀ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਦੌਰਾਨ ਨਫ਼ਰਤ ਭਰੀਆਂ ਗੱਲਾਂ ਕੀਤੀਆਂ ਸਨ।
ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਭੜਕਾਊ ਸ਼ਬਦਾਵਲੀ ਵਰਤਣ 'ਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਐਫ.ਆਈ.ਆਰ ਦਰਜ ਕਰ ਲਈ ਹੈ।
ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਨੁਮਾਇਸ਼ ਕਰਨ ਜਾਂ ਫ਼ਿਰ ਨਫਰਤੀ ਭਾਸ਼ਣ ਦੇਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਇਸ ਦੇ ਤਹਿਤ ਪੁਲਿਸ ਨੇ ਹਥਿਆਰਾਂ ਦੀ ਨੁਮਾਇਸ਼ 'ਤੇ ਸਖ਼ਤ ਪਾਬੰਦੀ ਲਗਾਈ ਹੋਈ ਹੈ।
ਹੋਰ ਪੜ੍ਹੋ: ਹੁਣ ਗੈਂਗਸਟਰ ਲਾਰੇਂਸ ਬਿਸ਼ਨੋਈ ਨੂੰ ਦਿੱਲੀ ਲੈ ਕੇ ਜਾਵੇਗੀ NIA, ਮਿਲਿਆ 10 ਦਿਨ ਦਾ ਰਿਮਾਂਡ
ਠੀਕ ਇਸੇ ਤਰ੍ਹਾਂ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਖ਼ਿਲਾਫ਼ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਧਮਕੀ ਦੇਣ ਅਤੇ ਨਫਰਤੀ ਭਾਸ਼ਣ ਦੇਣ ਦੇ ਇਲਜ਼ਾਮਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ PPS ਅਧਿਕਾਰੀਆਂ ਦੇ ਬਿਆਨਾਂ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ।
ਇਸ ਦੌਰਾਨ ਏਡੀਸੀਪੀ ਸਮੀਰ ਵਰਮਾ ਦਾ ਬਿਆਨ ਸਾਹਮਣੇ ਆਇਆ ਕਿ ਇੱਕ ਨਿੱਜੀ ਚੈਨਲ 'ਤੇ ਇੰਟਰਵਿਊ ਦੌਰਾਨ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਰਾਜਾ ਵੜਿੰਗ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਅਤੇ ਰੱਖਣ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 506 ਅਤੇ ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਹੋਰ ਪੜ੍ਹੋ: ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ; 72 ਅਸਲਾ ਲਾਇਸੈਂਸ ਰੱਦ ਕਰਨ ਦੀ ਕੀਤੀ ਸਿਫਾਰਿਸ਼
(Apart from news of death threat to Amrinder Singh Raja Warring, stay tuned to Zee PHH for more updates)