Amrinder Singh Raja Warring demands Amritpal Singh's arrest in Ajnala violence case: ਅਜਨਾਲਾ 'ਚ ਅਮ੍ਰਿਤਪਾਲ ਸਿੰਘ ਦੇ ਸਮਰਥਕ ਅਤੇ ਪੁਲਿਸ ਵਿਚਾਲੇ ਹੋਈ ਝੜਪ ਤੋਂ ਇੱਕ ਹਫ਼ਤੇ ਬਾਅਦ ਵੀ ਪੰਜਾਬ ਪੁਲਿਸ ਵੱਲੋਂ ਦੋਸ਼ੀਆਂ ਦੇ ਖਿਲਾਫ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।  


COMMERCIAL BREAK
SCROLL TO CONTINUE READING

ਦੱਸ ਦਈਏ ਕਿ 23 ਫਰਵਰੀ ਨੂੰ ਥਾਣਾ ਅਜਨਾਲਾ ਦੇ ਬਾਹਰ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ ਸੀ। ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ ਐਫਆਈਆਰ ਵੀ ਦਰਜ ਨਹੀਂ ਕੀਤੀ ਗਈ ਹੈ। 


ਜ਼ਿਕਰਯੋਗ ਹੈ ਕਿ ਇਸ ਘਟਨਾ ਵਿੱਚ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਐਸ.ਪੀ. ਜੁਗਰਾਜ ਸਿੰਘ ਸਣੇ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ ਅਤੇ ਜੁਗਰਾਜ ਸਿੰਘ ਨੂੰ 11 ਟਾਂਕੇ ਲੱਗੇ ਸਨ।


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਲਿਖੇ ਗਏ ਪੱਤਰ ਵਿੱਚ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ 4 ਮਹੀਨੇ ਪਹਿਲਾਂ ਹੀ ਚਿੱਠੀ ਰਾਹੀਂ ਅਮ੍ਰਿਤਪਾਲ ਸਿੰਘ ਦੀ ਖ਼ਤਰਨਾਕ ਤੇ ਨਾਪਾਕ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਸੀ ਹਾਲਾਂਕਿ ਉਨ੍ਹਾਂ ਦੀ ਚਿੱਠੀ ਦਾ ਨਾ ਤਾਂ ਕੋਈ ਨੋਟਿਸ ਲਿਆ ਗਿਆ ਤੇ ਨਾ ਹੀ ਉਸ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਗਈ।  


ਇਹ ਵੀ ਪੜ੍ਹੋ: ਇਸ ਦੇਸ਼ 'ਚ ਲੋਕਾਂ ਨੂੰ ਲੱਗਾ ਮਹਿੰਗਾਈ ਦਾ ਵੱਡਾ ਝਟਕਾ; ਚਿਕਨ-ਮਟਨ ਤੋਂ ਜਿਆਦਾ ਪਿਆਜ਼ ਹੋਇਆ ਮਹਿੰਗਾ!


ਉਸਨੇ ਇਹ ਵੀ ਕਿਹਾ ਕਿ "ਉਹ (ਅਮ੍ਰਿਤਪਾਲ ਸਿੰਘ), ਜਿਸ 'ਤੇ ਇੱਕ ਵਿਅਕਤੀ 'ਤੇ ਹਮਲਾ ਕਰਨ ਅਤੇ ਅਗਵਾ ਕਰਨ ਦਾ ਦੋਸ਼ ਹੈ, ਹੁਣ ਇੰਨਾ ਹੌਂਸਲਾ ਪ੍ਰਾਪਤ ਕਰ ਗਿਆ ਹੈ ਕਿ ਉਸਨੇ ਅਜਨਾਲਾ ਦੇ ਇੱਕ ਪੁਲਿਸ ਥਾਣੇ ਨੂੰ ਘੇਰਾ ਪਾਉਣ, ਪੁਲਿਸ ਵਾਲਿਆਂ 'ਤੇ ਹਮਲਾ ਕਰਨ ਅਤੇ ਉਸ ਦੇ ਸਹਾਇਕ ਨੂੰ ਛੁਡਾਉਣ ਦੀ ਹਿੰਮਤ ਕੀਤੀ।" 


ਇਸਦੇ ਨਾਲ ਹੀ ਰਾਜਾ ਵਰਰਿੰਗ ਨੇ ਡੀਜੀਪੀ ਗੌਰਵ ਯਾਦਵ ਨੂੰ ਅਲਟੀਮੇਟਮ ਵੀ ਦਿੱਤਾ ਕਿ ਜਾਂ ਤਾਂ ਅਮ੍ਰਿਤਪਾਲ ਸਿੰਘ ਤੇ ਉਸਦੇ ਸਮਰਥਕ, ਜਿਨ੍ਹਾਂ ਨੇ ਪੁਲਿਸ ਥਾਣੇ 'ਤੇ ਹਮਲਾ ਕੀਤਾ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਨਹੀਂ ਤਾਂ ਉਹ ਸੜਕਾਂ 'ਤੇ ਧਰਨਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਜਾਣਗੇ।  


ਇਹ ਵੀ ਪੜ੍ਹੋ: LPG Cylinder Price Hike: ਆਮ ਆਦਮੀ ਨੂੰ ਝਟਕਾ! ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਹੋਇਆ ਵਾਧਾ


(For more news apart from Amrinder Singh Raja Warring demanding Amritpal Singh's arrest in Ajnala violence case, stay tuned to Zee PHH)