Amrinder Singh Raja Warring: ਰਾਜਾ ਵੜਿੰਗ ਬੋਲੇ-'ਜਨਹਿੱਤ ਪਟੀਸ਼ਨ ਰਾਜਨੀਤੀ ਬਾਰੇ ਨਹੀਂ, ਇਹ ਗਿੱਦੜਬਾਹਾ ਅਤੇ ਮੁਕਤਸਰ ਦੇ ਲੋਕਾਂ ਬਾਰੇ ਹੈ'
Trending Photos
Punjab Politics: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਗਿੱਦੜਬਾਹਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੀ ਸੀਵਰੇਜ ਸਮੱਸਿਆ ਸੰਬੰਧੀ ਪਾਈ ਜਨਹਿੱਤ ਪਟੀਸ਼ਨ ਸਬੰਧੀ ਰਾਜਾ ਵੜਿੰਗ ਨੇ ਕਿਹਾ ਕਿ ਇਹ ਆਮ ਲੋਕਾਂ ਨਾਲ ਜੁੜਿਆ ਮੁੱਦਾ ਹੈ। ਉਹ ਅੱਜ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ ਸਨ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਦੜਬਾਹਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੀ ਸੀਵਰੇਜ ਓਵਰਫਲੋਅ ਸਬੰਧੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦੀ ਸੁਣਵਾਈ 20 ਸਤੰਬਰ 2024 ਲਈ ਨਿਰਧਾਰਤ ਕੀਤੀ ਹੈ। ਇਸ ਮਾਮਲੇ 'ਚ ਅੱਜ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਕਰ ਰਹੇ।
ਇਹ ਵੀ ਪੜ੍ਹੋ: Punjab Assembly Monsoon Session Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਉਹ ਨਾ ਸਿਰਫ਼ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੀ ਹੈ ਸਗੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ। 'ਆਪ' ਸਰਕਾਰ ਨੇ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਪ੍ਰਤੀ ਪੂਰੀ ਅਣਦੇਖੀ ਦਿਖਾਈ ਹੈ। ਜਦੋਂ ਜਾਇਜ਼ ਚਿੰਤਾਵਾਂ ਉਠਾਈਆਂ ਜਾਂਦੀਆਂ ਹਨ ਤਾਂ ਕਾਰਵਾਈ ਕਰਨ ਦੀ ਬਜਾਏ ਇਸ ਨੂੰ ਸਿਆਸੀ ਸਟੰਟ ਵਜੋਂ ਰੰਗਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਅਸਲ ਮੁੱਦੇ ਜੋ ਸਾਡੇ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਪ੍ਰਭਾਵਤ ਕਰਦੇ ਹਨ, ਇਹ ਸਿਰਫ ਸੀਵਰੇਜ ਦੇ ਓਵਰਫਲੋ ਦਾ ਮੁੱਦਾ ਨਹੀਂ ਹੈ, ਇਹ ਜਨਤਕ ਸਿਹਤ ਅਤੇ ਮਨੁੱਖੀ ਸਨਮਾਨ ਦਾ ਮੁੱਦਾ ਹੈ। ਇਹ ਜਨਹਿੱਤ ਪਟੀਸ਼ਨ ਰਾਜਨੀਤੀ ਬਾਰੇ ਨਹੀਂ ਹੈ, ਇਹ ਗਿੱਦੜਬਾਹਾ ਅਤੇ ਮੁਕਤਸਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲਣ ਨੂੰ ਯਕੀਨੀ ਬਣਾਉਣ ਬਾਰੇ ਹੈ। ਵਿਰੋਧੀ ਧਿਰ ਨੂੰ ਚੁੱਪ ਕਰਵਾਉਣ ਦੀ ਸਰਕਾਰ ਦੀ ਕੋਸ਼ਿਸ਼ ਲੋਕਤੰਤਰ ''ਤੇ ਸਿੱਧਾ ਹਮਲਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਿਆਰੀ ਨਾਲ ਗਿੱਦੜਬਾਹਾ ਦੀ ਜ਼ਿਮਨੀ ਚੋਣ ਲੜੇਗੀ।