ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਜਨਾਲਾ ਪੁਲਿਸ ਥਾਣੇ ਵਿਖੇ 'ਵਾਰਿਸ ਪੰਜਾਬ ਦੇ' ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੰਜਾਬ ਪੁਲਿਸ ਦੇ ਵਿਚਕਾਰ ਖ਼ੂਨੀ ਝੜਪ ਹੋ ਗਈ ਸੀ।
Trending Photos
Amrinder Singh Raja Warring slams Punjab CM Bhagwant Mann on issue of Amritpal Singh news: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕਾਰਵਾਈ ਕਦੋਂ ਕਰਨਗੇ। ਦੱਸ ਦਈਏ ਕਿ ਇਨ੍ਹੀਂ ਦਿਨੀਂ ਅਮ੍ਰਿਤਪਾਲ ਸਿੰਘ ਸੁਰਖੀਆਂ 'ਚ ਬਣਿਆ ਹੋਇਆ ਹੈ ਅਤੇ ਕਈ ਲੋਕਾਂ ਵੱਲੋਂ ਉਸਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਵਿੱਚ ਕਿਹਾ ਕਿ "ਭਗਵੰਤ ਮਾਨ ਸਾਹਬ, ਅੰਮ੍ਰਿਤਪਾਲ ਖਿਲਾਫ ਕਾਰਵਾਈ ਕਦੋਂ ਕਰੋਗੇ? ਤੁਸੀਂ ਕਿਸ ਗੱਲ ਤੋਂ ਡਰਦੇ ਹੋ? ਜੇਕਰ ਤੁਸੀਂ ਉਸ ਵਿਰੁੱਧ ਕੋਈ ਕਾਰਵਾਈ ਨਹੀਂ ਕਰਦੇ, ਤਾਂ ਅਸੀਂ ਕਾਂਗਰਸ ਪਾਰਟੀ ਸੜਕਾਂ 'ਤੇ ਆਉਣ ਲਈ ਮਜ਼ਬੂਰ ਹੋਵਾਂਗੇ। ਅਸੀਂ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਨੂੰ ਨਹੀਂ ਜਾਣ ਦੇਵਾਂਗੇ।"
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਜਨਾਲਾ ਪੁਲਿਸ ਥਾਣੇ ਵਿਖੇ 'ਵਾਰਿਸ ਪੰਜਾਬ ਦੇ' ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਸਮਰਥਕਾਂ ਅਤੇ ਪੰਜਾਬ ਪੁਲਿਸ ਦੇ ਵਿਚਕਾਰ ਖ਼ੂਨੀ ਝੜਪ ਹੋ ਗਈ ਸੀ। ਇਸ ਹਾਦਸੇ ਵਿੱਚ ਪੁਲਿਸ ਅਧਿਕਾਰੀ ਅਤੇ ਮੁਲਾਜ਼ਮ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ ਕਿਹਾ "ਮੈਨੂੰ ਅੱਤਵਾਦੀ ਕਹਿਣਾ ਅੱਤਵਾਦ ਹੈ"
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾ ਵੱਲੋਂ ਅਜਨਾਲਾ ਥਾਣੇ 'ਤੇ ਕਬਜ਼ਾ ਕਰ ਲਿਆ ਸੀ। ਇਸ ਘਟਨਾ ਦੌਰਾਨ ਅਮ੍ਰਿਤਪਾਲ ਸਿੰਘ ਦੇ ਸਮਰਥਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਲਕੀ ਨੂੰ ਵੀ ਨਾਲ ਲੈ ਕੇ ਚੱਲ ਰਹੇ ਸਨ। ਇਸ ਘਟਨਾ ਤੋਂ ਬਾਅਦ ਪੰਜਾਬ 'ਚ ਸਿਆਸਤ ਭੱਖ ਗਈ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ "ਸ਼ਬਦ ਗੁਰੂ ਸ਼ੀੑ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..."
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ 'ਤੇ ਭੜਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ "ਪੰਜਾਬ ਤੇ ਪੰਜਾਬੀਅਤ ਦੇ 'ਵਾਰਿਸ' ਅਖਵਾਉਣ ਦੇ ਕਾਬਿਲ ਨਹੀਂ"
(For more news apart from Amrinder Singh Raja Warring slamming Punjab CM Bhagwant Mann on issue of Amritpal Singh, stay tuned to Zee PHH)