ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁਹਾਲੀ `ਚ ਮਾਹੌਲ ਤਣਾਅਪੂਰਨ; ਕੌਮੀ ਇਨਸਾਫ ਮੋਰਚਾ ਨੇ ਏਅਰਪੋਰਟ ਰੋਡ `ਤੇ ਕੀਤਾ ਜਾਮ
Amritpal Singh Arrest News: ਧਰਨੇ ’ਤੇ ਬੈਠੇ ਕਾਰਕੁਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਅੰਮ੍ਰਿਤਪਾਲ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਇਸ ਤੋਂ ਪਹਿਲਾਂ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਪਾਲ ਨੂੰ ਰਿਹਾਅ ਨਾ ਕੀਤਾ ਤਾਂ ਉਹ ਅੰਦੋਲਨ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ।
Amritpal Singh Arrest News: ਅੰਮ੍ਰਿਤਪਾਲ ਸਿੰਘ 'ਤੇ ਸ਼ਿਕੰਜਾ ਕੱਸਣ ਲਈ ਪੰਜਾਬ ਪੁਲਿਸ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਖਬਰਾਂ ਆਈਆਂ ਸਨ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਬਾਅਦ ਵਿੱਚ ਅੰਮ੍ਰਿਤਪਾਲ (Amritpal Singh)ਨੂੰ ਭਗੌੜਾ ਐਲਾਨ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 78 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਨਫਰਤ ਭਰੇ ਭਾਸ਼ਣ ਸਮੇਤ ਕਈ ਹੋਰ ਮਾਮਲਿਆਂ ਵਿੱਚ ਕੇਸ ਦਰਜ ਕੀਤਾ ਹੈ।
ਕੌਮੀ ਇਨਸਾਫ਼ ਮੋਰਚਾ ਦੇ ਕਾਰਕੁਨ 20 ਘੰਟਿਆਂ ਤੋਂ ਮੋਹਾਲੀ ਏਅਰਪੋਰਟ 'ਤੇ ਹੜਤਾਲ 'ਤੇ ਹਨ। ਵਰਕਰਾਂ ਦੇ ਜ਼ਬਰਦਸਤ ਪ੍ਰਦਰਸ਼ਨ ਨੂੰ ਦੇਖਦੇ ਹੋਏ ਮੌਕੇ 'ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਧਰਨੇ ’ਤੇ ਬੈਠੇ ਕਾਰਕੁਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਅੰਮ੍ਰਿਤਪਾਲ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਇਸ ਤੋਂ ਪਹਿਲਾਂ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਪਾਲ ਨੂੰ ਰਿਹਾਅ ਨਾ ਕੀਤਾ ਤਾਂ ਉਹ ਅੰਦੋਲਨ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ।
ਇਹ ਵੀ ਪੜ੍ਹੋ: Amritpal Singh Arrest Operation: ਪੰਜਾਬ ਪੁਲਿਸ ਦੀ ਲੋਕਾਂ ਨੂੰ ਖਾਸ ਅਪੀਲ! ਬਾਹਰ ਜਾਣ ਤੋਂ ਪਹਿਲਾਂ ਪੜ੍ਹੋ ਇਹ ...
ਇਧਰ, ਮਾਹੌਲ ਖ਼ਰਾਬ ਹੋਣ ਦੇ ਖ਼ਦਸ਼ੇ ਕਾਰਨ ਪੰਜਾਬ ਵਿੱਚ 24 ਘੰਟਿਆਂ ਲਈ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਰਾਜ ਵਿੱਚ ਐਤਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈਟ ਅਤੇ ਬਲਕ ਐਸਐਮਐਸ ਸੇਵਾਵਾਂ ਮੁਅੱਤਲ ਰਹਿਣਗੀਆਂ। ਪੂਰੇ ਪੰਜਾਬ 'ਚ ਪੁਲਿਸ-ਪ੍ਰਸ਼ਾਸਨ ਅਲਰਟ 'ਤੇ ਹੈ। ਅੰਮ੍ਰਿਤਸਰ, ਫਾਜ਼ਿਲਕਾ, ਮੋਗਾ ਅਤੇ ਮੁਕਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਅੰਮ੍ਰਿਤਪਾਲ ਦੀ ਰਿਹਾਈ ਤੋਂ ਪਹਿਲਾਂ ਕੌਮੀ ਇਨਸਾਫ਼ ਮੋਰਚਾ 7 ਜਨਵਰੀ ਤੋਂ ਜੇਲ੍ਹਾਂ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰ ਰਿਹਾ ਹੈ। ਹਰ ਰੋਜ਼ 31 ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਦੇ ਮਟੌਰ ਬੈਰੀਅਰ ਨੇੜੇ ਚੰਡੀਗੜ੍ਹ ਬਾਰਡਰ ਵੱਲ ਮਾਰਚ ਕਰਦੇ ਹਨ ਪਰ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ।