Amritpal Singh: ਹਿਰਾਸਤ ਵਿੱਚ ਹੈ ਅੰਮ੍ਰਿਤਪਾਲ! ਮਾਤਾ ਪਿਤਾ ਨੇ ਕਿਹਾ ਪੁਲਿਸ ਬੋਲ ਰਹੀ ਝੂਠ!
Amritpal Singh Arrest News: ਪੁਲਿਸ ਪ੍ਰਸ਼ਾਸਨ ਅਲਰਟ `ਤੇ ਹੈ ਤਾਂ ਜੋ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ। ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਕਿਹਾ ਕਿ ਪੁਲਿਸ ਮਨਘੜਤ ਕਹਾਣੀਆਂ ਘੜ ਰਹੀ ਹੈ। ਉਹਨਾਂ ਨੂੰ ਯਕੀਨ ਹੈ ਕਿ ਉਸ ਦਾ ਲੜਕਾ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿੱਚ ਹੈ।
Amritpal Singh Arrest News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਪੁਲਿਸ ਪ੍ਰਸ਼ਾਸਨ ਅਲਰਟ 'ਤੇ ਹੈ ਤਾਂ ਜੋ ਖਾਲਿਸਤਾਨ ਸਮਰਥਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦਾ ਮਾਹੌਲ ਖਰਾਬ ਨਾ ਹੋਵੇ। ਪੰਜਾਬ ਭਰ ਵਿੱਚ ਮੋਬਾਈਲ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਅੰਮ੍ਰਿਤਪਾਲ (Amritpal Singh) ਦੇ ਪਿਤਾ ਦਾ ਬਿਆਨ ਆਇਆ ਹੈ ਕਿ ਉਸਦਾ ਪੁੱਤਰ ਬਿਲਕੁਲ ਬੇਕਸੂਰ ਹੈ। ਉਹ ਸਿਰਫ਼ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਕੇ ਧਰਮ ਪ੍ਰਚਾਰ ਕਰਕੇ ਗੁਰੁੂਘਰ ਨਾਲ ਜੋੜਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਕਾਰਨ ਨਸ਼ੇ ਦੇ ਸੌਦਾਗਰਾਂ ਅਤੇ ਪੁਲਿਸ ਵਿੱਚ ਖਲਬਲੀ ਮਚੀ ਹੋਈ ਹੈ। ਪੁਲਿਸ ਅਤੇ ਸਰਕਾਰ ਅੰਮ੍ਰਿਤਪਾਲ ਦੀ ਧਰਮ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਰੋਕਣਾ ਚਾਹੁੰਦੀ ਸੀ। ਇਸ ਕਾਰਨ ਪੁਲਿਸ ਨੇ ਸੂਬੇ ਭਰ ਵਿੱਚ ਉਸ ਖ਼ਿਲਾਫ਼ ਮੁਹਿੰਮ ਚਲਾਈ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਝੂਠ ਬੋਲ ਰਹੀ ਹੈ ਕਿ ਅੰਮ੍ਰਿਤਪਾਲ ਫਰਾਰ ਹੋ ਗਿਆ ਹੈ, ਉਹ ਪੁਲਿਸ ਦੀ ਹਿਰਾਸਤ ਵਿੱਚ ਹੈ।
ਇਹ ਵੀ ਪੜ੍ਹੋ: Salman Khan Threat Mail: ਲਾਰੈਂਸ-ਗੋਲਡੀ ਗੈਂਗ ਨੇ ਸਲਮਾਨ ਖਾਨ ਨੂੰ ਫਿਰ ਦਿੱਤੀ ਧਮਕੀ; ਕਿਹਾ 'ਅਗਲੀ ਵਾਰ ਝਟਕਾ...'
ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ (Amritpal Singh) ਦੇ ਫਰਾਰ ਹੋਣ ਦੀ ਝੂਠੀ ਅਫਵਾਹ ਫੈਲਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਨੂੰ ਸ਼ਨੀਵਾਰ 2 ਵਜੇ ਹੀ ਗਿਰਫ਼ਤਾਰ ਕਰ ਲਿਆ ਸੀ। ਉਹ ਜਾਣਬੁਝ ਕੇ ਪੁਲਿਸ ਅੰਮ੍ਰਿਤਪਾਲ ਦੀ ਸੂਚਨਾ ਪਰਿਵਾਰਕ ਮੈਂਬਰਾਂ ਨੂੰ ਨਹੀਂ ਦੇ ਰਹੀ, ਜਦਕਿ ਉਹ ਉਨ੍ਹਾਂ ਦੇ ਨਾਲ ਹੀ ਹੈ।
ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ, 'ਸੈਂਕੜੇ ਪੁਲਿਸ ਵਾਲੇ ਉਸ ਦਾ ਪਿੱਛਾ ਕਰ ਰਹੇ ਸਨ, ਉਸ ਦੀ ਗੱਡੀ ਦਾ ਪਿੱਛਾ ਕੀਤਾ ਜਾ ਰਿਹਾ ਸੀ। ਪੁਲਿਸ ਨੇ ਗੱਡੀਆਂ ਬਰਾਮਦ ਕਰ ਲਈਆਂ ਹਨ। ਉਹ ਕਿੱਥੇ ਜਾ ਸਕਦਾ ਹੈ? ਜਿਸ ਤਰ੍ਹਾਂ ਵੱਡੀ ਮਾਤਰਾ 'ਚ ਪੁਲਿਸ ਉਸ ਦਾ ਪਿੱਛਾ ਕਰ ਰਹੀ ਸੀ, ਉਸ ਦਾ ਬਚਣਾ ਅਸੰਭਵ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਜਿਹੀਆਂ ਵੀਡੀਓਜ਼ ਆਈਆਂ ਸਨ, ਜਿਨ੍ਹਾਂ 'ਚ ਅੰਮ੍ਰਿਤਪਾਲ ਸ਼ਾਹਕੋਟ ਥਾਣੇ 'ਚ ਦਾਖਲ ਹੁੰਦਾ ਨਜ਼ਰ ਆ ਰਿਹਾ ਸੀ ਪਰ ਉਦੋਂ ਤੋਂ ਹੀ ਉਸ ਦੇ ਫਰਾਰ ਹੋਣ ਦੀਆਂ ਖਬਰਾਂ ਆ ਰਹੀਆਂ ਸਨ।
SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਪੁਲਿਸ ਜਿਸ ਤਰ੍ਹਾਂ ਨਾਲ ਅੰਮ੍ਰਿਤਪਾਲ ਖਿਲਾਫ਼ ਕਾਰਵਾਈ ਕਰ ਰਹੀ ਹੈ ਇਹ ਗ਼ਲਤ ਹੈ। ਜੇਕਰ ਅੰਮ੍ਰਿਤਪਾਲ ਪੁਲਿਸ ਦੀ ਹਿਰਾਸਤ ਵਿੱਚ ਹੈ ਤਾਂ ਉਸਦੇ ਪਰਿਵਾਰ ਨੂੰ ਦੱਸ ਦੇਣਾ ਚਾਹੀਦਾ ਹੈ। ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ।