Amritpal Singh Arrested Live Updates: ਪੁਲਿਸ ਸ਼ਿੰਕਜੇ 'ਚ ਅੰਮ੍ਰਿਤਪਾਲ, ਸਰੰਡਰ ਕਰਨ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ
Advertisement
Article Detail0/zeephh/zeephh1664197

Amritpal Singh Arrested Live Updates: ਪੁਲਿਸ ਸ਼ਿੰਕਜੇ 'ਚ ਅੰਮ੍ਰਿਤਪਾਲ, ਸਰੰਡਰ ਕਰਨ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ

Amritpal Singh Arrested Live Updates: : ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸਨੇ ਮੋਗਾ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਅੰਮ੍ਰਿਤਪਾਲ ਸਿੰਘ 36 ਦਿਨਾਂ ਤੋਂ ਫਰਾਰ ਸੀ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਦਿੱਲੀ ਸਮੇਤ ਕਈ ਰਾਜਾਂ ਵਿੱਚ ਉਸ ਦੀ ਤਲਾਸ਼ ਜਾਰੀ ਸੀ।

Amritpal Singh Arrested Live Updates: ਪੁਲਿਸ ਸ਼ਿੰਕਜੇ 'ਚ ਅੰਮ੍ਰਿਤਪਾਲ, ਸਰੰਡਰ ਕਰਨ ਮਗਰੋਂ ਪਹਿਲੀ ਤਸਵੀਰ ਆਈ ਸਾਹਮਣੇ

Amritpal Singh Arrested: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਗੁਰਦੁਆਰਾ ਸਾਹਿਬ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਅੰਮ੍ਰਿਤਪਾਲ 36 ਦਿਨਾਂ ਬਾਅਦ ਪੁਲਿਸ ਦੇ ਹੱਥ ਹੈ। ਪੁਲਿਸ ਨੂੰ ਕਈ ਦਿਨਾਂ ਤੋਂ ਦੇਸ਼ ਦੇ ਕਈ ਹਿੱਸਿਆਂ ਵਿੱਚ ਅੰਮ੍ਰਿਤਪਾਲ ਦੀ ਭਾਲ ਸੀ। ਉਸ ਨੇ ਆਪਣੇ ਸਮਰਪਣ ਬਾਰੇ ਕਈ ਵਾਰ ਸੰਦੇਸ਼ ਵੀ ਭੇਜੇ ਪਰ ਉਹ ਹੁਣ ਤੱਕ ਪਹੁੰਚ ਤੋਂ ਬਾਹਰ ਰਿਹਾ। ਹੁਣ ਖਬਰ ਹੈ ਕਿ ਉਸ ਨੂੰ ਦੇਰ ਰਾਤ ਗ੍ਰਿਫਤਾਰ ਕਰ ਲਿਆ ਗਿਆ ਹੈ।

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਸੀ। ਉਹ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਨਜ਼ਰ ਆਏ। ਉਸ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਇਨ੍ਹਾਂ 'ਚ ਅੰਮ੍ਰਿਤਪਾਲ ਸ਼ਰੇਆਮ ਘੁੰਮਦਾ ਦੇਖਿਆ ਗਿਆ ਪਰ ਪੁਲਿਸ ਅਤੇ ਖੁਫੀਆ ਏਜੰਸੀਆਂ ਦੇ ਹੱਥ ਉਸ ਤੱਕ ਨਹੀਂ ਪਹੁੰਚ ਸਕੇ। ਇਸ ਦੌਰਾਨ ਅੰਮ੍ਰਿਤਪਾਲ ਨੇ ਵੀਡੀਉ ਜਾਰੀ ਕਰਕੇ ਪੁਲਿਸ ਨੂੰ ਲਲਕਾਰਦਿਆਂ ਕਿਹਾ ਕਿ ਕੋਈ ਉਸ ਦੇ ਵਾਲ ਵੀ ਵਿੰਗਾ ਨਹੀਂ ਕਰ ਸਕਦਾ।

 Amritpal Singh Arrested Live Updates:  
 

​10: 45 AM: ਪੰਜਾਬ ਪੁਲਿਸ ਦੇ ਆਈਜੀ ਨੇ ਦੱਸਿਆ ਕਿ ਗੁਰਦੁਆਰੇ ਦੀ ਪਵਿੱਤਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਗੁਰਦੁਆਰੇ ਦੇ ਅੰਦਰ ਜਾ ਕੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਅਸੀਂ ਪੂਰੇ ਗੁਰਦੁਆਰੇ ਨੂੰ ਘੇਰਾ ਪਾ ਕੇ ਫੋਰਸਾਂ ਲਾ ਲਈਆਂ। ਬਾਅਦ ਵਿਚ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।

10: 30 AM:  ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਜ ਸਵੇਰੇ ਪੌਣੇ ਸੱਤ ਵਜੇ ਗ੍ਰਿਫ਼ਤਾਰ ਕੀਤਾ ਗਿਆ। ਸਾਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਉਹ ਗੁਰਦੁਆਰੇ ਦੇ ਅੰਦਰ ਮੌਜੂਦ ਹੈ, ਜਿਸ ਤੋਂ ਬਾਅਦ ਅਸੀਂ ਪੰਜਾਬ ਪੁਲਿਸ ਅਤੇ ਖੁਫੀਆ ਏਜੰਸੀਆਂ ਦੇ ਸਾਂਝੇ ਆਪ੍ਰੇਸ਼ਨ ਵਿੱਚ ਪੂਰੇ ਪਿੰਡ ਨੂੰ ਘੇਰ ਲਿਆ। ਅਸੀਂ ਗੁਰਦੁਆਰੇ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖ ਕੇ ਇਹ ਕਾਰਵਾਈ ਕੀਤੀ ਹੈ।

10.00 AM: ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨੇ ਕਿਹਾ, "ਇਹ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਸਥਾਨ ਹੈ। ਉਸ ਥਾਂ 'ਤੇ ਅਸੀਂ ਆਪਣਾ ਕੰਮ ਵਧਾ ਰਹੇ ਹਾਂ ਅਤੇ ਇੱਕ ਮੋੜ 'ਤੇ ਖੜ੍ਹੇ ਹਾਂ। ਇਕ ਮਹੀਨੇ ਤੋਂ ਜੋ ਕੁਝ ਹੋ ਰਿਹਾ ਹੈ, ਉਹ ਸਭ ਨੇ ਦੇਖ ਲਿਆ ਹੈ। ਜੇਕਰ ਇਹ ਸਿਰਫ ਇੱਕ ਗ੍ਰਿਫਤਾਰੀ ਦਾ ਮਾਮਲਾ, ਗ੍ਰਿਫਤਾਰੀ ਦੇ ਕਈ ਤਰੀਕੇ ਸਨ, ਅਸੀਂ ਸਹਿਯੋਗ ਕਰਦੇ।

9.45. AM: ਪੁਲਿਸ ਨੇ ਟਵੀਟ ਕਰਕੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਫੇਕ ਨਿਊਜ਼ ਸ਼ੇਅਰ ਨਾ ਕਰੋ।

9.30 AM: ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਖਾਲਿਸਤਾਨ ਸਮਰਥਕਾਂ ਖਿਲਾਫ ਪਹਿਲਾਂ ਹੀ ਸਖਤ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਲਗਾਇਆ ਹੋਇਆ ਹੈ। ਸਿੰਘ 18 ਮਾਰਚ ਤੋਂ ਭਗੌੜਾ ਸੀ ਜਦੋਂ ਉਸ ਅਤੇ ਉਸ ਦੇ ਸਾਥੀਆਂ ਵਿਰੁੱਧ ਪੁਲਿਸ ਕਾਰਵਾਈ ਸ਼ੁਰੂ ਕੀਤੀ ਗਈ ਸੀ। 18 ਮਾਰਚ ਨੂੰ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਸੰਸਥਾ 'ਵਾਰਿਸ ਪੰਜਾਬ ਦੇ' ਦੇ ਮੈਂਬਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਸੀ।

9.00 AMਅੰਮ੍ਰਿਤਪਾਲ ਸਿੰਘ 18 ਮਾਰਚ ਨੂੰ ਮੋਗਾ ਦੇ ਸਰਹੱਦੀ ਇਲਾਕੇ ਕਮਾਲਕੇ ਤੋਂ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਉਹ ਲਗਾਤਾਰ ਆਪਣੀਆਂ ਥਾਵਾਂ ਬਦਲਦਾ ਰਿਹਾ।

8.30 AM: ਪੰਜਾਬ ਪੁਲਿਸ ਦੇ 80,000 ਜਵਾਨਾਂ ਤੋਂ ਇਲਾਵਾ ਸਾਰੇ ਗਜ਼ਟਿਡ ਅਫਸਰ, ਕਾਊਂਟਰ ਇੰਟੈਲੀਜੈਂਸ ਅਤੇ ਖੁਫੀਆ ਏਜੰਸੀ ਦੇ ਅਧਿਕਾਰੀ ਅੰਮ੍ਰਿਤਪਾਲ ਨੂੰ ਲੱਭਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ। ਉਸ ਦੀ ਨੌਂ ਤੋਂ ਵੱਧ ਸੂਬਿਆਂ ਵਿੱਚ ਤਲਾਸ਼ੀ ਲਈ ਗਈ। ਉੱਤਰਾਖੰਡ ਤੋਂ ਲੈ ਕੇ ਉੱਤਰ ਪ੍ਰਦੇਸ਼ ਅਤੇ ਨੇਪਾਲ ਸਰਹੱਦ ਤੱਕ ਅੰਮ੍ਰਿਤਪਾਲ ਦੇ ਪੋਸਟਰ ਲਗਾ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਸੀ।

8.15 AM:  ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ (Amritpal Singh Arrested) ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਜਾਵੇਗਾ। ਇਹ ਉਹੀ ਜੇਲ੍ਹ ਹੈ ਜਿੱਥੇ ਉਸ ਦੇ ਕਈ ਸਾਥੀਆਂ ਨੂੰ ਵੀ ਰੱਖਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਖਿਲਾਫ ਸਰਕਾਰੀ ਕਾਰਵਾਈ ਵਿਚ ਰੁਕਾਵਟ ਪਾਉਣ, ਸ਼ਾਂਤੀ ਭੜਕਾਉਣ ਵਰਗੇ ਕਈ ਗੰਭੀਰ ਮਾਮਲੇ ਦਰਜ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਦੇ ਇੱਕ ਗੁਰਦੁਆਰੇ ਤੋਂ ਗ੍ਰਿਫਤਾਰ ਕੀਤਾ ਹੈ।

8.00 AM- ਹਾਲ ਹੀ 'ਚ ਉਸ ਦੀ ਪਤਨੀ ਕਿਰਨਦੀਪ ਕੌਰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਸ ਸਮੇਂ ਰੋਕ ਲਿਆ ਜਦੋਂ ਉਹ ਲੰਡਨ ਜਾਣ ਵਾਲੀ ਫਲਾਈਟ 'ਚ ਸਵਾਰ ਹੋਣ ਦੀ ਕੋਸ਼ਿਸ਼ ਕਰ ਰਹੀ ਸੀ। ਅੰਮ੍ਰਿਤਪਾਲ ਸਿੰਘ ਦਾ ਵਿਆਹ ਇਸ ਸਾਲ ਫਰਵਰੀ 'ਚ ਯੂ.ਕੇ. ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਇਆ ਸੀ।

Trending news