Amritpal Singh Arrested: ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ `ਚ ਹਾਈ ਅਲਰਟ, ਚੱਪੇ-ਚੱਪੇ `ਤੇ ਪੁਲਿਸ ਤੈਨਾਤ
Amritpal Singh Arrested: ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਗਾਤਾਰ ਉਸਦੀ ਤਲਾਸ਼ ਵਿੱਚ ਜੁਟੀਆਂ ਹੋਈਆਂ ਸਨ। ਅੰਮ੍ਰਿਤਪਾਲ ਨੂੰ ਫੜਨ ਲਈ ਨੇਪਾਲ ਬਾਰਡਰ ਤੱਕ ਦੇਸ਼ ਭਰ ਵਿੱਚ ਆਪਰੇਸ਼ਨ ਚਲਾਇਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਹੈ।
Amritpal Singh Arrested: 'ਵਾਰਿਸ ਪੰਜਾਬ ਦੇ ਮੁਖੀ' ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ (Amritpal Singh Arrested) ਤੋਂ ਬਾਅਦ ਪੂਰੇ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਪਿਛਲੇ ਕਾਫੀ ਸਮੇਂ ਤੋਂ ਫਰਾਰ ਚੱਲ ਰਹੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੋਗਾ ਜ਼ਿਲ੍ਹੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਅੰਮ੍ਰਿਤਪਾਲ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਉਸ 'ਤੇ NSA ਵੀ ਲਗਾਇਆ ਗਿਆ ਹੈ।
ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਵਿੱਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ (Amritpal Singh Arrested) ਕੀਤਾ ਗਿਆ ਹੈ। ਅੰਮ੍ਰਿਤਪਾਲ ਪਿਛਲੇ ਕਈ ਦਿਨਾਂ ਤੋਂ ਫਰਾਰ ਸੀ। ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਗਾਤਾਰ ਉਸਦੀ ਤਲਾਸ਼ ਵਿੱਚ ਜੁਟੀਆਂ ਹੋਈਆਂ ਸਨ। ਅੰਮ੍ਰਿਤਪਾਲ ਨੂੰ ਫੜਨ ਲਈ ਨੇਪਾਲ ਬਾਰਡਰ ਤੱਕ ਦੇਸ਼ ਭਰ ਵਿੱਚ ਆਪਰੇਸ਼ਨ ਚਲਾਇਆ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ:Amritpal Singh Arrested: IG ਦਾ ਅੰਮ੍ਰਿਤਪਾਲ ਨੂੰ ਲੈ ਕੇ ਵੱਡਾ ਬਿਆਨ- 'ਸਰੰਡਰ ਨਹੀਂ, ਅਸੀਂ ਗ੍ਰਿਫ਼ਤਾਰ ਕੀਤਾ'
ਪੁਲਿਸ ਨੇ ਐਤਵਾਰ ਨੂੰ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਫਰਜ਼ੀ ਖ਼ਬਰ ਨੂੰ ਸਾਂਝਾ ਕਰਨ ਤੋਂ ਬਚਣਾ ਚਾਹੀਦਾ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੰਟਰਨੈੱਟ 'ਤੇ ਫੈਲ ਰਹੀ ਕਿਸੇ ਵੀ ਅਫਵਾਹ 'ਤੇ ਯਕੀਨ ਨਾ ਕਰਨ। ਪੁਲਿਸ ਨੇ ਕਿਹਾ ਕਿ ਗ੍ਰਿਫ਼ਤਾਰੀਆਂ ਬਾਰੇ ਵੇਰਵੇ ਸਾਂਝੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਕਿਸੇ ਵੀ ਖ਼ਬਰ ਨੂੰ ਸਾਂਝਾ ਕਰਨ ਤੋਂ ਪਹਿਲਾਂ ਪੁਸ਼ਟੀ ਕਰਨੀ ਚਾਹੀਦੀ ਹੈ। ਅਫਵਾਹ ਫੈਲਾਉਣ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੀ ਕਾਰਵਾਈ ਲਗਾਤਾਰ ਜਾਰੀ ਹੈ। ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਸੀ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ 18 ਮਾਰਚ ਤੋਂ ਲਗਾਤਾਰ ਕਾਰਵਾਈ ਜਾਰੀ ਸਨ। ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲਗਾਤਾਰ ਗ੍ਰਿਫਤਾਰ ਕੀਤਾ ਜਾ ਰਿਹਾ ਸੀ ਪਰ ਅੰਮ੍ਰਿਤਪਾਲ ਫਰਾਰ ਸੀ। ਉਸ ਨੇ ਕਈ ਥਾਵਾਂ ਬਦਲੀਆਂ ਅਤੇ ਰੂਪ ਵੀ ਬਦਲਿਆ। ਕਈ ਵਾਰ ਆਤਮ ਸਮਰਪਣ ਦੀਆਂ ਖ਼ਬਰਾਂ ਦੇ ਵਿਚਕਾਰ ਪੁਲਿਸ ਨੇ ਆਖਿਰਕਾਰ ਐਤਵਾਰ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।