Amritpal Singh Arrested: ਅੰਮ੍ਰਿਤਪਾਲ ਸਿੰਘ ਨੂੰ ਅੱਜ ਸਵੇਰੇ ਪੌਣੇ ਸੱਤ ਵਜੇ ਗ੍ਰਿਫ਼ਤਾਰ ਕੀਤਾ ਗਿਆ। ਸਾਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਉਹ ਗੁਰਦੁਆਰੇ ਦੇ ਅੰਦਰ ਮੌਜੂਦ ਹੈ, ਜਿਸ ਤੋਂ ਬਾਅਦ ਅਸੀਂ ਪੰਜਾਬ ਪੁਲਿਸ ਅਤੇ ਖੁਫੀਆ ਏਜੰਸੀਆਂ ਦੇ ਸਾਂਝੇ ਆਪ੍ਰੇਸ਼ਨ ਵਿੱਚ ਪੂਰੇ ਪਿੰਡ ਨੂੰ ਘੇਰ ਲਿਆ। ਅਸੀਂ ਗੁਰਦੁਆਰੇ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖ ਕੇ ਇਹ ਕਾਰਵਾਈ ਕੀਤੀ ਹੈ।
Trending Photos
Amritpal Singh Arrested: ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਨੂੰ ਰੋਡੇ ਪਿੰਡ ਦੇ ਇੱਕ ਗੁਰਦੁਆਰੇ ਤੋਂ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਗੁਰਦੁਆਰੇ ਵਿੱਚ ਪ੍ਰਵਚਨ ਦੇ ਰਿਹਾ ਸੀ। ਉਹ ਇੱਥੇ ਆਪਣੇ ਸਮਰਥਕਾਂ ਦੀ ਭੀੜ ਨਾਲ ਆਤਮ ਸਮਰਪਣ ਕਰਨਾ ਚਾਹੁੰਦਾ ਸੀ। ਉਸ ਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਸ ਵਿਚਾਲੇ ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਜ ਸਵੇਰੇ ਪੌਣੇ ਸੱਤ ਵਜੇ ਗ੍ਰਿਫ਼ਤਾਰ ਕੀਤਾ ਗਿਆ। ਸਾਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਉਹ ਗੁਰਦੁਆਰੇ ਦੇ ਅੰਦਰ ਮੌਜੂਦ ਹੈ, ਜਿਸ ਤੋਂ ਬਾਅਦ ਅਸੀਂ ਪੰਜਾਬ ਪੁਲਿਸ ਅਤੇ ਖੁਫੀਆ ਏਜੰਸੀਆਂ ਦੇ ਸਾਂਝੇ ਆਪ੍ਰੇਸ਼ਨ ਵਿੱਚ ਪੂਰੇ ਪਿੰਡ ਨੂੰ ਘੇਰ ਲਿਆ। ਅਸੀਂ ਗੁਰਦੁਆਰੇ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖ ਕੇ ਇਹ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ: Amritpal Singh Arrested: ਫਰਾਰ ਹੋਣ ਤੋਂ ਫੜੇ ਜਾਣ ਤੱਕ ਅੰਮ੍ਰਿਤਪਾਲ ਸਿੰਘ ਦੀ ਕਹਾਣੀ! ਜਾਣੋ ਹੁਣ ਤੱਕ ਕੀ-ਕੀ ਹੋਇਆ?
ਆਈਜੀ ਸੁਖਚੈਨ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਖ਼ਿਲਾਫ਼ ਐਨਐਸਏ ਤਹਿਤ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅੰਮ੍ਰਿਤਪਾਲ ਨੂੰ ਅੱਜ ਸਵੇਰੇ 7.45 ਵਜੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਈਜੀ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਕਾਰਵਾਈ ਦੌਰਾਨ ਪੰਜਾਬ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਕਾਨੂੰਨ ਵਿਵਸਥਾ ਨੂੰ ਸੰਭਾਲਿਆ।
ਪੁਲਿਸ ਨੇ ਟਵੀਟ ਕਰਕੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਫੇਕ ਨਿਊਜ਼ ਸ਼ੇਅਰ ਨਾ ਕਰੋ।