ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ‘ਭਗੌੜਾ’ ਐਲਾਨੇ ਜਾਣ ਤੋਂ ਬਾਅਦ ਦੂਜੇ ਦਿਨ ਵੀ ਉਸਦੀ ਭਾਲ ਜਾਰੀ ਹੈ। ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਇਮਾਨ ਸਿੰਘ ਖਾਰਾ ਵੱਲੋਂ
Trending Photos
Amritpal Singh Arrest news: ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ‘ਭਗੌੜਾ’ ਐਲਾਨੇ ਜਾਣ ਤੋਂ ਬਾਅਦ ਦੂਜੇ ਦਿਨ ਵੀ ਉਸਦੀ ਭਾਲ ਜਾਰੀ ਹੈ। ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਇਮਾਨ ਸਿੰਘ ਖਾਰਾ ਵੱਲੋਂ ਦਾਇਰ ਕੀਤੀ ਗਈ ਹੈ।
ਇਸ ਮਾਮਲੇ ਵਿੱਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਐਨਐਸ ਸ਼ੇਖਾਵਤ ਨੇ ਅੱਜ ਅੰਮ੍ਰਿਤਪਾਲ ਸਿੰਘ (Amritpal Singh)ਦੀ ਕਥਿਤ ਗੈਰ-ਕਾਨੂੰਨੀ ਗ੍ਰਿਫਤਾਰੀ ਦੇ ਸੰਬੰਧ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਮਾਨ ਖਾਰਾ ਵੱਲੋਂ ਦਾਇਰ ਕੀਤੀ ਗਈ ਹੈਬੀਅਸ ਕਾਰਪਸ ਦੀ ਸੁਣਵਾਈ ਕੀਤੀ।
ਇਹ ਵੀ ਪੜ੍ਹੋ: Simranjit Singh Mann Twitter: ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਹੋਇਆ ਬੰਦ! ਜਾਣੋ ਕਿਉਂ
ਪਟੀਸ਼ਨਕਰਤਾ ਦੇ ਵਕੀਲ ਇਮਾਨ ਸਿੰਘ ਖਾਰਾ ਦਾ ਕਹਿਣਾ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ (Amritpal Singh) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ 24 ਘੰਟਿਆਂ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਪੁਲਿਸ ਨੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਦੀ ਸਿੰਗਲ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਅੱਜ ਜਸਟਿਸ ਐਨਐਸ ਸ਼ੇਖਾਵਤ ਨੇ ਆਪਣੇ ਕੈਂਪ ਦਫ਼ਤਰ ਵਿੱਚ ਕੇਸ ਦੀ ਸੁਣਵਾਈ ਕੀਤੀ। ਏ.ਜੀ., ਪੰਜਾਬ ਵੀ ਇਸ ਵਿੱਚ ਪੇਸ਼ ਹੋਏ।
ਇਸਦੇ ਨਾਲ ਹੀ ਪੁਲਿਸ ਨੇ ਨਜਾਇਜ਼ ਹਥਿਆਰਾਂ ਦੇ ਮਾਮਲੇ ਵਿੱਚ ਉਸਦੇ ਅਤੇ ਉਸਦੇ ਸਾਥੀਆਂ ਦੇ ਖਿਲਾਫ ਇੱਕ ਨਵੀਂ ਐਫਆਈਆਰ ਦਰਜ ਕੀਤੀ ਹੈ। ਸ਼ਨੀਵਾਰ ਨੂੰ ਗ੍ਰਿਫਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਦੇ ਕਬਜ਼ੇ 'ਚੋਂ ਪੁਲਿਸ ਨੇ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ: ਰਾਮਲੀਲਾ ਮੈਦਾਨ 'ਚ ਅੱਜ ਕਿਸਾਨਾਂ ਦੀ ਮਹਾਪੰਚਾਇਤ! ਵੇਖੋ ਜਾਮ ਤੋਂ ਬਚਣ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ
ਪੁਲਿਸ ਨੇ ਸ਼ਨੀਵਾਰ ਨੂੰ ਅੰਮ੍ਰਿਤਪਾਲ ਖਿਲਾਫ਼ ਵੱਡੀ ਕਾਰਵਾਈ ਸ਼ੁਰੂ ਕੀਤੀ ਸੀ ਅਤੇ ਕੱਟੜਪੰਥੀ ਜਥੇਬੰਦੀ ਦੇ 6 ਤੋਂ 7 ਬੰਦੂਕਧਾਰੀਆਂ ਸਮੇਤ ਵਾਰਿਸ ਪੰਜਾਬ ਦੇ ਦੇ 78 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਸੀ। ਖਾਲਿਸਤਾਨੀ ਵਿਚਾਰਧਾਰਾ ਦਾ ਪੈਸਾ ਸੰਭਾਲਣ ਵਾਲੇ ਦਲਜੀਤ ਸਿੰਘ ਕਲਸੀ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕੀਤਾ ਗਿਆ ਹੈ।