Amritpal Singh Case: ਅੰਮ੍ਰਿਤਪਾਲ ਸਿੰਘ ਮਾਮਲਾ; ਚੋਣ ਜਿੱਤਣ ਨਾਲ ਰਿਹਾਈ ਨਹੀਂ ਹੁੰਦੀ-ਸਤਿਆਪਾਲ ਜੈਨ
Amritpal Singh Case: ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ।
Amritpal Singh Case: ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ, ਗਵਰਨਮੈਂਟ ਆਫ ਇੰਡੀਆ ਦੇ ਐਡੀਸ਼ਨਲ ਸੌਲੀਸਿਟਰ ਜਨਰਲ ਤੇ ਸਾਬਕਾ ਸੰਸਦ ਮੈਂਬਰ ਸਤਿਆਪਾਲ ਜੈਨ ਨੇ ਜ਼ਾਹਿਰ ਕੀਤੇ।
ਉਨ੍ਹਾਂ ਨੇ ਕਿਹਾ ਕਿ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਉਨ੍ਹਾਂ ਨੂੰ ਗਠਜੋੜ ਸਰਕਾਰ ਚਲਾਉਣ ਦੀ ਤਜਰਬਾ ਨਹੀਂ ਹੈ, ਉਹ ਚੰਗੇ ਤਰੀਕੇ ਨਾਲ ਸਰਕਾਰ ਚਲਾਉਣਗੇ ਅਤੇ 5 ਸਾਲ ਇਹ ਸਰਕਾਰ ਚੱਲੇਗੀ।
ਉੱਤਰ ਪ੍ਰਦੇਸ਼ ਦੀ ਜਨਮਤ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਮੰਥਨ ਕੀਤਾ ਜਾ ਰਿਹਾ ਹੈ, ਜਿਸ ਪ੍ਰਕਾਰ ਦੀ ਸਥਿਤੀ ਆ ਰਹੀ ਹੈ, ਉਸ ਉਪਰ ਵਿਚਾਰ ਹੋਵੇਗਾ ਪਰ ਇਹ ਕਹਿ ਸਕਦੇ ਹਾਂ ਕਿ ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ ਅਤੇ ਪੱਛਮੀ ਬੰਗਾਲ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਨੁਕਸਾਨ ਝੱਲਣਾ ਪਿਆ ਹੈ। ਪੰਜਾਬ ਵਿੱਚ ਭਲੇ ਹੀ ਕੋਈ ਸੀਟ ਨਹੀਂ ਆਈ ਹੈ ਪਰ ਭਾਰਤੀ ਜਨਤਾ ਪਾਰਟੀ ਵੱਲੋਂ ਇਕੱਲੇ ਚੋਣ ਲੜ ਕੇ ਜੋ ਵੋਟ ਸ਼ੇਅਰ ਹਨ ਜੋ 20 ਫ਼ੀਸਦੀ ਦੇ ਨੇੜੇ ਪਹੁੰਚ ਗਿਆ ਹੈ। ਉਹ ਚੰਗੇ ਸੰਕੇਤ ਹਨ।
ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਦੇਸ਼ ਦੇ ਸੰਵਿਧਾਨ ਵਿੱਚ ਵਿਸ਼ਵਾਸ ਜਤਾਉਂਦੇ ਹੋਏ ਚੋਣ ਪ੍ਰਕਿਰਿਆ ਜੋ ਸੰਵਿਧਾਨ ਵਿੱਚ ਦਿੱਤੀ ਗਈ ਹੈ, ਉਸ ਤਹਿਤ ਚੋਣ ਲੜੀ ਗਈ ਹੈ। ਉਨ੍ਹਾਂ ਨੂੰ ਲੈ ਕੇ ਪੂਰਾ ਅਧਿਕਾਰ ਸਹੁੰ ਲੈਣ ਸਬੰਧੀ ਲੋਕ ਸਭਾ ਦੇ ਸਪੀਕਰ ਕੋਲ ਹੈ।
ਇਹ ਵੀ ਪੜ੍ਹੋ : Weather Update: ਪੰਜਾਬ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਮੋਹਾਲੀ ਸਣੇ ਕਈ ਜ਼ਿਲ੍ਹਿਆ 'ਚ ਪਿਆ ਤੇਜ਼ ਮੀਂਹ
ਉਨ੍ਹਾਂ ਨੇ ਕਿਹਾ ਕਿ ਚੋਣ ਜਿੱਤਣ ਨਾਲ ਰਿਹਾਈ ਨਹੀਂ ਹੋ ਪਾਉਂਦੀ ਅਤੇ ਜੇਕਰ ਪੰਜਾਬ ਸਰਕਾਰ ਚਾਹੇ ਤਾਂ ਡਿਸਟ੍ਰਿਕਟ ਮੈਜਿਸਟ੍ਰੇਟ ਐਨਐਸਏ ਨੂੰ ਖਾਰਜ ਕਰ ਸਕਦੇ ਹਨ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਉਨ੍ਹਾਂ ਨੂੰ ਜੇਲ੍ਹ ਵਿੱਚ ਰਹਿਣਾ ਪਵੇਗਾ। ਸਹੁੰ ਚੁਕਾਉਣ ਸਬੰਧੀ ਸਾਰੇ ਅਧਿਕਾਰ ਲੋਕ ਸਭਾ ਸਪੀਕਰ ਕੋਲ ਹਨ, ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਵੀ ਸਹੁੰ ਚੁਕਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ