ਚੰਡੀਗੜ੍ਹ: ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਵੱਡਾ ਕਦਮ ਚੁੱਕਦਿਆਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। 


COMMERCIAL BREAK
SCROLL TO CONTINUE READING


ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੋਗਾ ਦੇ ਪਿੰਡ 'ਸਿੰਘਾ ਵਾਲਾ' ਵਿੱਚ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਘਰ ਨੂੰ ਘੇਰਾ ਪਾ ਲਿਆ ਹੈ। ਪਿੰਡ ਦੇ ਚਾਰੋਂ ਪਾਸੇ ਪੁਲਿਸ ਹੀ ਪੁਲਿਸ ਨਜ਼ਰ ਆ ਰਹੀ ਹੈ, ਜਿਸਦੇ ਚੱਲਦਿਆਂ ਪੂਰਾ ਪਿੰਡ ਪੁਲਿਸ ਛਾਉਣੀ ’ਚ ਤਬਦੀਲ ਹੋ ਚੁੱਕਾ ਹੈ। 



ਦੱਸ ਦੇਈਏ ਕਿ ਬੀਤੇ ਦਿਨ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਮਾਮਲੇ ’ਚ ਕਾਬੂ ਕੀਤੇ ਗਏ ਸੰਦੀਪ ਸਿੰਘ ਉਰਫ਼ ਸੈਂਡੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਸੰਦੀਪ ਸਿੰਘ ਦੀ ਕਾਰ ’ਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਲੱਗੀ ਹੋਈ ਸੀ। ਉਸਦੀ ਕਾਰ ’ਚੋ ਕਈ ਆਗੂਆਂ ਦੀ ਤਸਵੀਰਾਂ ਵਾਲੀ ਹਿੱਟ ਲਿਸਟ (Hit List) ਵੀ ਬਰਾਮਦ ਹੋਈ ਹੈ। 



ਜ਼ਿਕਰਯੋਗ ਹੈ ਕਿ ਪੀੜਤ ਪਰਿਵਾਰ ਵਲੋਂ ਸੁਧੀਰ ਸੂਰੀ ਦੇ ਸਸਕਾਰ ਤੋਂ ਉਸਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਦੀ ਮੰਗ ਕੀਤੀ ਗਈ ਸੀ।   


 


ਅੰਮ੍ਰਿਤਪਾਲ ਸਿੰਘ ਕੀਤਾ ਗਿਆ ਨਜ਼ਰਬੰਦ, ਵੇਖੋ ਮੌਕੇ ਦੀਆਂ Live ਤਸਵੀਰਾਂ