Amritpal Singh News: ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿ ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ ਕੁਲਵੰਤ ਸਿੰਘ ਰਾਉਕੇ ਨੂੰ ਬਰਨਾਲਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਹੈ।
Trending Photos
Amritpal Singh News: NSA ਦੇ ਤਹਿਤ ਦਿਬੜੂਗੜ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦਾ ਇੱਕ ਹੋਰ ਸਾਥੀ ਜ਼ਿਮਨੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਹੈ। ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੁਲਵੰਤ ਸਿੰਘ ਰਾਊਕੇ ਚੋਣ ਲੜ ਸਕਦੇ ਹਨ। ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿ ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ ਕੁਲਵੰਤ ਸਿੰਘ ਰਾਉਕੇ ਨੂੰ ਬਰਨਾਲਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਹੈ।
ਪੋਸਟ ਵਿੱਚ ਲਿਖਿਆ ਗਿਆ ਹੈ ਕਿ ਸਮੂਹ ਸਿੱਖ ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ। ਜਥੇਦਾਰ ਸ਼ਹੀਦ ਭਾਈ ਚੜ੍ਹਤ ਸਿੰਘ ਦੇ ਪੁੱਤਰ ਭਾਈ ਕੁਲਵੰਤ ਸਿੰਘ ਜੀ ਰਾਊਕੇ ਕਲਾਂ ਜੋ ਇਸ ਟਾਈਮ ਦਿਬਰੂਗੜ ਅਸਾਮ ਦੀ ਜੇਲ੍ਹ ਵਿੱਚ NSA ਲਗਾ ਕੇ ਸਰਕਾਰ ਦੁਆਰਾ ਧੱਕੇ ਨਾਲ ਬੰਦ ਕੀਤੇ ਹੋਏ ਹਨ। ਆਜ਼ਾਦ ਉਮੀਦਵਾਰ ਬਰਨਾਲਾ ਤੋਂ ਜਿਮਨੀ ਚੋਣ ਲੜਨ ਦਾ ਫੈਸਲਾ ਕੀਤਾ ਗਿਆ ਹੈ। ਸਮੂਹ ਸਿੱਖ ਸੰਗਤ ਭਾਈ ਕੁਲਵੰਤ ਸਿੰਘ ਰਾਊਕੇ ਸਾਬ ਦਾ ਸਾਥ ਦੇਵੋਂ ਜੀ।
ਇਹ ਵੀ ਪੜ੍ਹੋ: Vodafone idea Tariff Hike: Jio और Airtel के बाद अब VI ने भी यूज़र्स को दिया बड़ा झटका, अभी देखें नए टैरिफ प्लान्स
ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿਬੜੂਗੜ ਜੇਲ੍ਹ ਵਿੱਚ ਬੰਦ ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ ਨੇ ਵੀ ਗਿਦੜਵਾਹਾ ਜ਼ਿਮਨੀ ਚੋਣ ਲੜਨ ਦਾ ਕੀਤਾ ਸੀ ਐਲਾਨ। ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਚੁਣੇ ਜਾਣ ਤੋਂ ਬਾਅਦ ਬਰਨਾਲਾ ਵਿਧਾਨ ਸਭਾ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਪਿੱਛੋਂ ਇਥੇ ਜ਼ਿਮਨੀ ਚੋਣ ਹੋਵੇਗੀ। ਪੰਜਾਬ ਦੇ ਕੁੱਝ ਵਿਧਾਇਕਾਂ ਦੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਖਾਲੀ ਹੋਈਆਂ ਸੀਟਾਂ ‘ਤੇ ਜ਼ਿਮਨੀ ਚੋਣ ਦਾ ਐਲਾਨ ਭਾਵੇਂ ਅਜੇ ਹੋਣਾ ਬਾਕੀ ਹੈ ਪਰ ਇਹਨਾਂ ਸੀਟਾਂ ‘ਤੇ ਜ਼ਿਮਨੀ ਚੋਣਾਂ ਲੜਨ ਵਾਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲ