Amritpal Singh Latest news: ਪੰਜਾਬ `ਚ ਅੰਮ੍ਰਿਤਪਾਲ ਸਿੰਘ? ਹੁਸ਼ਿਆਰਪੁਰ ਦੇ ਇੱਕ ਪਿੰਡ ਨੂੰ ਪੁਲਿਸ ਨੇ ਪਾਇਆ ਘੇਰਾ
ਇਸ ਦੌਰਾਨ ਹੁਸ਼ਿਆਰਪੁਰ ਪੁਲਿਸ ਨੇ ਕਿਹਾ ਕਿ `ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਨਕਾਬਬੰਦੀ ਅਤੇ ਸੰਵੇਦਨਸ਼ੀਲ ਥਾਵਾਂ `ਤੇ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।`
Amritpal Singh in Punjab Latest news: ਕਿੱਥੇ ਹੈ ਅੰਮ੍ਰਿਤਪਾਲ ਸਿੰਘ (Where is Amritpal Singh)? ਸਵਾਲ ਇੱਕ ਹੈ ਪਰ ਹਰ ਦਿਨ ਨਵੇਂ-ਨਵੇਂ ਜਵਾਬ ਸਾਹਮਣੇ ਆ ਰਹੇ ਹਨ। ਪਹਿਲਾਂ ਦੱਸਿਆ ਗਿਆ ਕਿ 'ਵਾਰਿਸ ਪੰਜਾਬ ਦੇ' ਦਾ ਮੁਖੀ ਅੰਮ੍ਰਿਤਪਾਲ ਪੰਜਾਬ ਛੱਡ ਹਰਿਆਣਾ ਭੱਜ ਗਿਆ, ਫਿਰ ਕਿਹਾ ਕਿ ਉਹ ਉੱਥੋਂ ਦਿੱਲੀ ਚਲਾ ਗਿਆ ਅਤੇ ਕਈ ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਕਿ ਉਹ ਨੇਪਾਲ 'ਚ ਲੁਕਿਆ ਹੋਇਆ ਹੈ। ਇਸ ਦੌਰਾਨ ਇੱਕ ਖ਼ਬਰ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਲੈ ਬੀਤੀ ਰਾਤ ਪੰਜਾਬ ਪੁਲਿਸ ਵੱਲੋਂ ਹੁਸ਼ਿਆਰਪੁਰ ਦੇ ਇੱਕ ਪਿੰਡ ਮਾਰਨਾਈਆਂ ਨੂੰ ਘੇਰਾ ਪਾਇਆ ਗਿਆ।
ਜੀ ਹਾਂ, ਹੁਸ਼ਿਆਰਪੁਰ ਦੇ ਇੱਕ ਪਿੰਡ ਮਰਣਾਈਆਂ ਨੂੰ ਪੁਲਿਸ ਵੱਲੋਂ ਘੇਰਾ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਇੱਕ ਗੱਡੀ ਦਾ ਪਿੱਛਾ ਕਰ ਰਹੀ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀ ਦੇ ਹੋਣ ਦੀ ਆਸ਼ੰਕਾ ਜਤਾਈ ਜਾ ਰਹੀ ਹੈ।
ਇਸ ਦੌਰਾਨ ਪੁਲਿਸ ਵੱਲੋਂ ਫਗਵਾੜਾ ਤੋਂ ਹੁਸ਼ਿਆਰਪੁਰ ਮਾਰਗ ਸੀਲ ਕਰ ਦਿੱਤਾ ਗਿਆ ਹੈ ਅਤੇ ਸਰਚ ਅਭਿਆਨਜ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਮੰਗਲਵਾਰ ਸ਼ਾਮ ਨੂੰ ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ ਇੱਕ ਚਿੱਟੇ ਰੰਗ ਦੀ ਇਨੋਵਾ ਕਾਰ ਦਾ ਪਿੱਛਾ ਕੀਤਾ ਗਿਆ।
ਇਹ ਵੀ ਪੜ੍ਹੋ: Amritpal Singh CCTV video: ਦਿੱਲੀ ਤੋਂ ਅੰਮ੍ਰਿਤਪਾਲ ਸਿੰਘ ਦੀ ਨਵੀਂ CCTV ਆਈ ਸਾਹਮਣੇ, ਦੇਖੋ ਵੀਡੀਓ
ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਸ਼ੱਕ ਸੀ ਕਿ ਅੰਮ੍ਰਿਤਪਾਲ ਸਿੰਘ ਤੇ ਉਸਦਾ ਸਾਥੀ ਇਸ ਇਨੋਵਾ ਕਾਰ 'ਚ ਸਨ। ਜਦੋਂ ਇਨੋਵਾ ਕਾਰ ਦਾ ਪਿੱਛਾ ਕੀਤਾ ਗਿਆ ਤਾਂ ਮੁਲਜ਼ਮ ਕਾਰ ਨੂੰ ਗੁਰਦੁਆਰਾ ਭਾਈ ਚੈਂਚਲ ਸਿੰਘ ਵਿਖੇ ਛੱਡ ਕੇ ਫ਼ਰਾਰ ਹੋ ਗਏ। ਇਸ ਮੌਕੇ ਪੰਜਾਬ ਪੁਲਿਸ ਦੇ ਏਡੀਜੀ ਗੁਰਿੰਦਰ ਸਿੰਘ ਢਿੱਲੋਂ ਵੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਇਸ ਦੌਰਾਨ ਹੁਸ਼ਿਆਰਪੁਰ ਪੁਲਿਸ ਨੇ ਕਿਹਾ ਕਿ "ਅਮਨ-ਕਾਨੂੰਨ ਨੂੰ ਬਣਾਈ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਹੁਸ਼ਿਆਰਪੁਰ ਪੁਲਿਸ ਵੱਲੋਂ ਨਕਾਬਬੰਦੀ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।"
ਇਹ ਵੀ ਪੜ੍ਹੋ: Punjab news: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਲਟੀਮੇਟਮ 'ਤੇ CM ਭਗਵੰਤ ਮਾਨ ਦਾ ਬਿਆਨ, "ਚੰਗਾ ਹੁੰਦਾ ਜੇ ਤੁਸੀਂ..."
(For more news latest news from Punjab apart from Amritpal Singh and his where abouts, stay tuned to Zee PHH)