Amritpal Singh latest location in Nepal news in Punjabi today: ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇਸ ਸਮੇਂ ਦੀ ਸਭ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ 'ਵਾਰਿਸ ਪੰਜਾਬ ਦੇ' ਦੇ ਮੁਖੀ ਦੇ ਨੇਪਾਲ 'ਚ ਲੁਕੇ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।  ਦੱਸ ਦਈਏ ਕਿ ਕਾਠਮੰਡੂ ਸਥਿਤ ਭਾਰਤੀ ਦੂਤਾਵਾਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 'ਭਗੌੜਾ' ਅੰਮ੍ਰਿਤਪਾਲ ਸਿੰਘ ਇਸ ਸਮੇਂ ਨੇਪਾਲ ਵਿੱਚ ਲੁਕਿਆ ਹੋਇਆ ਹੈ ਅਤੇ ਹਿਮਾਲੀਅਨ ਦੇਸ਼ ਦੀਆਂ ਸਰਕਾਰੀ ਏਜੰਸੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਜੇਕਰ ਉਹ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ।


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਮੁਤਾਬਕ ਇਹ ਦਾਅਵਾ 25 ਮਾਰਚ ਨੂੰ ਵਿਦੇਸ਼ ਮੰਤਰਾਲੇ ਦੇ ਅਧੀਨ ਕੌਂਸਲਰ ਸੇਵਾਵਾਂ ਵਿਭਾਗ ਨੂੰ ਲਿਖੇ ਗਏ ਪੱਤਰ ਵਿੱਚ ਕੀਤਾ ਗਿਆ ਸੀ।


'ਦ ਕਾਠਮੰਡੂ ਪੋਸਟ' ਦੀ ਇੱਕ ਰਿਪੋਰਟ ਦੇ ਮੁਤਾਬਕ ਪੱਤਰ 'ਚ ਲਿਖਿਆ ਹੋਇਆ ਸੀ ਕਿ “ਮਾਣਯੋਗ ਮੰਤਰਾਲੇ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਮੀਗ੍ਰੇਸ਼ਨ ਵਿਭਾਗ ਨੂੰ ਸੂਚਿਤ ਕਰਨ ਕਿ ਅੰਮ੍ਰਿਤਪਾਲ ਸਿੰਘ ਨੂੰ ਨੇਪਾਲ ਰਾਹੀਂ ਕਿਸੇ ਤੀਜੇ ਦੇਸ਼ ਦੀ ਯਾਤਰਾ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ ਅਤੇ ਜੇਕਰ ਉਹ ਭਾਰਤੀ ਪਾਸਪੋਰਟ ਜਾਂ ਕਿਸੇ ਹੋਰ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਨੇਪਾਲ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ।" 


'ਦ ਕਾਠਮੰਡੂ ਪੋਸਟ' ਨੇ ਆਪਣੀ ਰਿਪੋਰਟ ਵਿੱਚ ਇਹ ਵੀ ਕਿਹਾ ਕਿ ਕਈ ਸੂਤਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਚਿੱਠੀ ਅਤੇ ਅਮ੍ਰਿਤਪਾਲ ਸਿੰਘ ਦੇ ਨਿੱਜੀ ਵੇਰਵੇ ਹੋਟਲਾਂ ਤੋਂ ਲੈ ਕੇ ਏਅਰਲਾਈਨਜ਼ ਤੱਕ ਸਾਰੀਆਂ ਸੰਬੰਧਤ ਏਜੰਸੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅਮ੍ਰਿਤਪਾਲ ਸਿੰਘ ਕੋਲ ਵੱਖ-ਵੱਖ ਪਛਾਣਾਂ ਵਾਲੇ ਕਈ ਪਾਸਪੋਰਟ ਹਨ।


ਇਹ ਵੀ ਪੜ੍ਹੋ: Ludhiana news: ਲੁਧਿਆਣਾ ਦੇ ਸਪਾ ਸੈਂਟਰਾਂ ਵਿੱਚ ਰੇਡ, ਇਤਰਾਜ਼ਯੋਗ ਸਮਾਨ ਹੋਇਆ ਬਰਾਮਦ


ਪੰਜਾਬ ਵਿੱਚ 18 ਮਿਰਚ ਨੂੰ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੇ ਖਿਲਾਦ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਗਈ ਸੀ ਹਾਲਾਂਕਿ 'ਵਾਰਿਸ ਪੰਜਾਬ ਦੇ' ਦਾ ਮੁਖੀ ਭੱਜਣ ਵਿੱਚ ਕਾਮਿਯਾਬ ਰਿਹਾ ਸੀ।  


ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ ਦੀ ਕਾਰਵਾਈ ਕੀਤੀ ਗਈ ਹੈ ਅਤੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। 


ਇਹ ਵੀ ਪੜ੍ਹੋ: Amritpal Singh Latest Updates: ਕੀ ਅੰਮ੍ਰਿਤਪਾਲ ਸਿੰਘ ਨੇਪਾਲ ਜਾਂ ਪਾਕਿਸਤਾਨ ਦੇ ਰਸਤੇ ਵੀ ਭੱਜ ਸਕਦਾ ਹੈ ਥਾਈਲੈਂਡ?


(For more latest news in Punjabi today apart from Amritpal Singh location in Nepal, stay tuned to Zee PHH)