Amritpal Singh latest Patiala CCTV video news: ਅੰਮ੍ਰਿਤਪਾਲ ਸਿੰਘ ਕਿੱਥੇ ਹੈ (Where is Amritpal Singh)? ਅੱਜ ਦੇ ਸਮੇਂ ਵਿੱਚ ਇਹ ਇੱਕ ਵੱਡਾ ਸਵਾਲ ਹੈ। ਹਾਲਾਂਕਿ ਪੰਜਾਬ ਪੁਲਿਸ ਵੱਲੋਂ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਕਈ ਥਾਵਾਂ ਤੋਂ ਵੱਖਰੀ-ਵੱਖਰੀ CCTV ਤੇ ਤਸਵੀਰਾਂ ਸਾਹਮਣੇ ਆ ਰਹੀਆਂ ਹਨ। 


COMMERCIAL BREAK
SCROLL TO CONTINUE READING

ਇਸ ਦੌਰਾਨ ਅੰਮ੍ਰਿਤਪਾਲ ਦੀ ਇੱਕ ਨਵੀਂ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿੱਚ 'ਵਾਰਿਸ ਪੰਜਾਬ ਦੇ' ਦਾ ਮੁਖੀ ਪੰਜਾਬ ਦੇ ਪਟਿਆਲਾ ਦੀਆਂ ਗਲੀਆਂ ਵਿੱਚ ਘੁੰਮਦਾ ਹੋਇਆ ਨਜ਼ਰ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸੀਸੀਟੀਵੀ ਫੁਟੇਜ 20 ਮਾਰਚ, 2023, ਦੀ ਹੈ। ਇੱਥੇ ਇਹ ਵੀ ਦੱਸਣਾ ਜਰੂਰੀ ਹੈ ਕਿ ਪੰਜਾਬ ਪੁਲਿਸ ਵੱਲੋਂ 18 ਮਾਰਚ ਨੂੰ 'ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ' ਸ਼ੁਰੂ ਕੀਤਾ ਗਿਆ ਸੀ। 


Where is Amritpal Singh? ਅੰਮ੍ਰਿਤਪਾਲ ਸਿੰਘ ਕਿੱਥੇ ਹੈ?


ਅੰਮ੍ਰਿਤਪਾਲ ਸਿੰਘ ਦੀਆਂ ਕਈ ਸੀਸੀਟੀਵੀ ਫੁਟੇਜਾਂ ਹਾਲ ਹੀ ਵਿੱਚ ਜਾਰੀ ਕੀਤੀਆਂ ਗਈਆਂ ਸਨ, ਜਿਸ ਵਿੱਚ ਅੰਮ੍ਰਿਤਪਾਲ ਹਰਿਆਣਾ ਵਿੱਚ ਵੱਖ-ਵੱਖ ਥਾਵਾਂ 'ਤੇ ਦਿਖਾਇਆ ਗਿਆ ਸੀ। ਪੰਜਾਬ ਦੇ ਪਟਿਆਲਾ ਤੋਂ ਅੰਮ੍ਰਿਤਪਾਲ ਸਿੰਘ ਦੀ ਤਾਜ਼ਾ ਸੀਸੀਟੀਵੀ ਵੀਡੀਓ ਹਰਿਆਣਾ ਪੁਲਿਸ ਦੇ ਬਿਆਨ ਤੋਂ ਇੱਕ ਦਿਨ ਬਾਅਦ ਸਾਹਮਣੇ ਆਈ ਹੈ। 


ਦੱਸਣਯੋਗ ਹੈ ਕਿ ਹਰਿਆਣਾ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਕਿਹਾ ਗਿਆ ਸੀ ਕਿ ਉਨ੍ਹਾਂ ਵੱਲੋਂ ਸੂਬੇ ਭਰ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਸਾਰੇ ਕਰਮਚਾਰੀਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਹਾਲ ਹੀ 'ਚ IG ਪੰਜਾਬ ਵੱਲੋਂ ਦੱਸਿਆ ਗਿਆ ਸੀ ਕਿ ਅੰਮ੍ਰਿਤਪਾਲ ਸਿੰਘ ਦੀ ਆਖਰੀ ਲੋਕੇਸ਼ਨ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ 'ਚ ਮਿਲੀ ਸੀ, ਹਾਲਾਂਕਿ ਅੰਮ੍ਰਿਤਪਾਲ ਅਤੇ ਉਸ ਦਾ ਸਾਥੀ ਪਪਲਪ੍ਰੀਤ ਸਿੰਘ ਅਜੇ ਵੀ ਫਰਾਰ ਹੈ।  


ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀ ਨੇ ਕਥਿਤ ਤੌਰ 'ਤੇ 19 ਮਾਰਚ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਵਿੱਚ ਇੱਕ ਔਰਤ ਦੇ ਘਰ ਪਨਾਹ ਲਈ ਸੀ। ਦੱਸ ਦਈਏ ਕਿ ਪੁਲਿਸ ਵੱਲੋਂ ਉਸ ਔਰਤ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।  


ਇਹ ਵੀ ਪੜ੍ਹੋ: Amritpal Singh News: ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਵੀ ਪੰਜਾਬ ਪੁਲਿਸ ਚੌਕਸ; ਕਈ ਟਵਿੱਟਰ ਅਕਾਊਂਟ ਹੋਏ ਸਸਪੈਂਡ


Amritpal Singh latest Patiala CCTV video: 


 



ਇਹ ਵੀ ਪੜ੍ਹੋ: Punjab news: ਮੁੰਡੇ ਨੂੰ ਇੰਸਟਾਗ੍ਰਾਮ 'ਤੇ ਆਸ਼ਕੀ ਕਰਨੀ ਪਈ ਮਹਿੰਗੀ! ਨੌਜਵਾਨਾਂ ਨੇ ਮੈਸੇਜ 'ਤੇ ਬੁਲਾ ਕੇ ਕੀਤਾ ਇਹ ਕੰਮ


(For more latest news apart from Amritpal Singh Patiala CCTV video, stay tuned to Zee PHH)