Amritpal Singh LIVE Update: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ (Amritpal Singh)18 ਮਾਰਚ ਤੋਂ ਫਰਾਰ ਹਨ। ਅਜੇ ਤੱਕ ਪੁਲਿਸ ਅੰਮ੍ਰਿਤਪਾਲ ਦੀ ਭਾਲ ਵਿੱਚ ਲੱਗੀ ਹੋਈ ਹੈ। ਹਾਲਾਂਕਿ ਦੂਜੇ ਪਾਸੇ ਅੱਜ ਤਲਵੰਡੀ ਸਾਬੋ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ‘ਵਿਸ਼ੇਸ਼ ਮੀਟਿੰਗ’ ਬੁਲਾਈ ਗਈ ਹੈ। ਸੁਰੱਖਿਆ ਏਜੰਸੀਆਂ ਮੁਤਾਬਕ ਅੰਮ੍ਰਿਤਪਾਲ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਹੈ। 


COMMERCIAL BREAK
SCROLL TO CONTINUE READING

ਸੂਤਰਾਂ ਦੀ ਮੰਨੀਏ ਤਾਂ ਉਹ ਪਾਕਿਸਤਾਨ ਭੱਜਣ ਦੀ ਤਿਆਰੀ 'ਚ ਹੈ। ਇਸ ਵਿਚਾਲੇ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਵੀਰਵਾਰ ਨੂੰ ਵੱਡਾ ਝਟਕਾ ਲੱਗਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨਮੰਤਰੀ ਬਾਜੇਕੇ ਸਮੇਤ 5 ਦੀਆਂ ਪਟੀਸ਼ਨਾਂ 'ਤੇ ਸਵਾਲ ਖੜ੍ਹੇ ਕੀਤੇ ਹਨ।


ਇਸ ਦੌਰਾਨ ਵਕੀਲ ਨੂੰ ਕਿਹਾ ਕਿ ਉਹ ਪਹਿਲਾਂ ਇਹ ਸਾਬਤ ਕਰਨ ਕਿ ਇਨ੍ਹਾਂ ਸਾਰੇ ਕੈਦੀਆਂ ਜਿਨ੍ਹਾਂ 'ਤੇ ਐੱਨਐੱਸਏ ਲਗਾਇਆ ਗਿਆ ਹੈ, ਲਈ ਹੈਬੀਅਸ ਕਾਰਪਸ ਪਾਰਟੀਸ਼ਨ ਕਿਵੇਂ ਦਾਇਰ ਕੀਤੀ ਜਾ ਸਕਦੀ ਹੈ। ਹੁਣ 11 ਅਪ੍ਰੈਲ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ 'ਤੇ ਵਕੀਲ ਨੂੰ ਜਵਾਬ ਦੇਣਾ ਹੋਵੇਗਾ।


ਇਹ ਵੀ ਪੜ੍ਹੋ: Punjab Corona News: ਪੰਜਾਬ 'ਚ ਕੋਰੋਨਾ ਨੇ ਵਧਾਈ ਚਿੰਤਾ, CM ਮਾਨ ਨੇ ਟਵੀਟ ਕਰ ਕਹੀ ਇਹ ਵੱਡੀ ਗੱਲ

ਦੂਜੇ ਪਾਸੇ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੀ ਇਸ ਮਾਮਲੇ ਨੂੰ ਲੈ ਕੇ ਹਰਕਤ ਵਿੱਚ ਆ ਗਈਆਂ ਹਨ। ਪੰਜਾਬ ਪੁਲਿਸ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ 14 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਕਿਸੇ ਵੀ ਕਰਮਚਾਰੀ ਨੂੰ 14 ਤਰੀਕ ਤੱਕ ਛੁੱਟੀ ਨਹੀਂ ਦਿੱਤੀ ਜਾਵੇਗੀ, ਜਦਕਿ ਪਹਿਲਾਂ ਤੋਂ ਮਨਜ਼ੂਰ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।