Amritpal Singh: ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦੇਣ ਦਾ ਮਾਮਲਾ, ਸੁਣਵਾਈ ਦੌਰਾਨ HC ਸਾਰੇ ਉਮੀਦਵਾਰਾਂ ਨੂੰ ਬਣਾਇਆ ਗਿਆ ਧਿਰ
Amritpal Singh: ਪਿਛਲੀ ਸੁਣਵਾਈ `ਤੇ ਹਾਈਕੋਰਟ ਨੇ ਪਟੀਸ਼ਨਕਰਤਾ ਨੂੰ ਲੋਕ ਸਭਾ ਚੋਣਾਂ ਦੇ ਸਾਰੇ ਉਮੀਦਵਾਰਾਂ ਦੀ ਸੂਚੀ ਸੌਂਪਣ ਲਈ ਕਿਹਾ ਸੀ। ਹੁਕਮਾਂ ਮੁਤਾਬਕ ਸ਼ੁੱਕਰਵਾਰ ਨੂੰ ਪਟੀਸ਼ਨਕਰਤਾ ਨੇ 24 ਉਮੀਦਵਾਰਾਂ ਦੀ ਸੂਚੀ ਸੌਂਪੀ ਸੀ।
Amritpal Singh: ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਾਰੇ ਉਮੀਦਵਾਰਾਂ ਨੂੰ ਧਿਰ ਬਣਾਇਆ ਹੈ। ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪਟੀਸ਼ਨਰ ਨੇ 24 ਉਮੀਦਵਾਰਾਂ ਦੀ ਸੂਚੀ ਸੌਂਪੀ ਸੀ।
ਵਿਕਰਮ ਸਿੰਘ ਨੇ ਆਪਣੀ ਪਟੀਸ਼ਨ 'ਚ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਅੰਮ੍ਰਿਤਪਾਲ ਵੀ ਇਸੇ ਸੀਟ ਤੋਂ ਉਮੀਦਵਾਰ ਸੀ। ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਹੋਣੀ ਚਾਹੀਦੀ ਹੈ ਕਿਉਂਕਿ ਉਸ ਨੇ ਨਾਮਜ਼ਦਗੀ ਪੱਤਰ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣਾਂ 'ਤੇ ਹੋਏ ਖਰਚ ਦਾ ਪੂਰਾ ਵੇਰਵਾ ਵੀ ਨਹੀਂ ਦਿੱਤਾ ਹੈ।
ਉਨ੍ਹਾਂ ਨੇ ਚੋਣ ਪ੍ਰਚਾਰ ਲਈ ਰੋਜ਼ਾਨਾ ਹੋਣ ਵਾਲੀਆਂ ਮੀਟਿੰਗਾਂ, ਵਾਹਨਾਂ ਅਤੇ ਚੋਣ ਸਮੱਗਰੀ ਦਾ ਵੀ ਕੋਈ ਵੇਰਵਾ ਨਹੀਂ ਦਿੱਤਾ ਹੈ। ਇਹ ਨਹੀਂ ਦੱਸਿਆ ਗਿਆ ਹੈ ਕਿ ਮੁਹਿੰਮ ਲਈ ਖਰਚਿਆ ਗਿਆ ਪੈਸਾ ਕਿੱਥੋਂ ਆਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਵੀ ਕੀਤੀ ਹੈ ,ਜੋ ਕਿ ਗਲਤ ਹੈ। ਸੋਸ਼ਲ ਮੀਡੀਆ 'ਤੇ ਕੀਤੇ ਗਏ ਪ੍ਰਚਾਰ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਅਜਿਹੇ ਕਈ ਆਰੋਪ ਲਾਉਂਦਿਆਂ ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਲੋਕ ਪ੍ਰਤੀਨਿਧ ਕਾਨੂੰਨ ਤਹਿਤ ਅੰਮ੍ਰਿਤਪਾਲ ਦੀ ਚੋਣ ਰੱਦ ਕਰਨ ਦੀਆਂ ਹਦਾਇਤਾਂ ਜਾਰੀ ਕਰਨ। ਪਿਛਲੀ ਸੁਣਵਾਈ 'ਤੇ ਹਾਈਕੋਰਟ ਨੇ ਪਟੀਸ਼ਨਕਰਤਾ ਨੂੰ ਲੋਕ ਸਭਾ ਚੋਣਾਂ ਦੇ ਸਾਰੇ ਉਮੀਦਵਾਰਾਂ ਦੀ ਸੂਚੀ ਸੌਂਪਣ ਲਈ ਕਿਹਾ ਸੀ। ਹੁਕਮਾਂ ਮੁਤਾਬਕ ਸ਼ੁੱਕਰਵਾਰ ਨੂੰ ਪਟੀਸ਼ਨਕਰਤਾ ਨੇ 24 ਉਮੀਦਵਾਰਾਂ ਦੀ ਸੂਚੀ ਸੌਂਪੀ ਸੀ। ਹਾਈਕੋਰਟ ਨੇ ਦੋਵਾਂ ਨੂੰ ਧਿਰ ਬਣਾਉਂਦਿਆਂ ਸੁਣਵਾਈ ਅਗਲੇ ਹਫ਼ਤੇ ਤੱਕ ਮੁਲਤਵੀ ਕਰ ਦਿੱਤੀ।