Amritpal Singh News: ਪੰਜਾਬ ਅਤੇ ਦਿੱਲੀ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਸਿੰਘ (Amritpal Singh) ਦੇ ਦੋ ਸਾਥੀਆਂ ਨੂੰ ਮੁਹਾਲੀ ਦੇ ਸੈਕਟਰ 89 ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਦੇ ਨਾਂ ਗੁਰਜੰਟ ਅਤੇ ਨਿਸ਼ਾ ਰਾਣੀ ਹਨ। ਉਸ 'ਤੇ ਅੰਮ੍ਰਿਤਪਾਲ ਨੂੰ ਪਨਾਹ ਅਤੇ ਸਾਧਨ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਗੁਰਜੰਟ ਅੰਮ੍ਰਿਤਪਾਲ (Amritpal Singh) ਦਾ ਕਰੀਬੀ ਦੱਸਿਆ ਜਾਂਦਾ ਹੈ। ਅੰਮ੍ਰਿਤਪਾਲ ਨੂੰ ਫਰਾਰ ਹੋਏ ਪੂਰਾ ਮਹੀਨਾ ਬੀਤ ਚੁੱਕਾ ਹੈ। ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਕਰੀਬੀ ਦੋਸਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ।


COMMERCIAL BREAK
SCROLL TO CONTINUE READING

ਪੁਲਿਸ ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲਿਸ (Punjab police) ਨੂੰ ਦਿੱਲੀ ਪੁਲਿਸ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਉਸ ਦੇ ਦੋ ਸਾਥੀ, ਜੋ ਫਰਾਰ ਹੋ ਗਏ ਸਨ ਅਤੇ ਅੰਮ੍ਰਿਤਪਾਲ ਨੂੰ ਪਨਾਹ ਦੇ ਚੁੱਕੇ ਸਨ, ਮੁਹਾਲੀ ਦੇ ਸੈਕਟਰ 89 ਵਿੱਚ ਲੁੱਕੇ ਹੋਏ ਹਨ। ਸੂਚਨਾ ਮਿਲਦੇ ਹੀ ਦਿੱਲੀ ਅਤੇ ਮੁਹਾਲੀ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਸੈਕਟਰ 'ਚ ਇੱਕ ਘਰ ਨੂੰ ਘੇਰ ਲਿਆ ਅਤੇ ਉੱਥੋਂ ਗੁਰਜੰਟ ਅਤੇ ਨਿਸ਼ਾ ਰਾਣੀ ਨੂੰ ਕਾਬੂ ਕਰ ਲਿਆ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਦੇਰ ਰਾਤ ਤੱਕ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਸੀ।


ਇਹ ਵੀ ਪੜ੍ਹੋ: Gangster Lawrence Bishnoi News: ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਦਿੱਲੀ ਲੈ ਕੇ ਜਾ ਰਹੀ ਹੈ ਪੁਲਿਸ; ਹੋ ਸਕਦੇ ਹਨ ਅਹਿਮ ਖੁਲਾਸੇ

ਦੱਸ ਦੇਈਏ ਕਿ ਅਹਿਮ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਦੀ ਭਾਲ ਲਈ ਰੋਪੜ, ਕੁਰਾਲੀ, ਖਰੜ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਪੁਲਿਸ ਦਾ ਸਰਚ ਆਪ੍ਰੇਸ਼ਨ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਆਸ-ਪਾਸ ਦੇ ਪਿੰਡਾਂ ਵਿੱਚ ਵੀ ਲੁਕ ਸਕਦਾ ਹੈ। ਦੱਸ ਦਈਏ ਕਿ ਪੁਲਿਸ ਅੰਮ੍ਰਿਤਪਾਲ ਅਤੇ ਉਸਦੇ ਸਾਥੀਆਂ ਦੇ ਖਿਲਾਫ ਕਾਰਵਾਈ ਵਿੱਚ ਲੱਗੀ ਹੋਈ ਹੈ। ਹੁਣ ਤੱਕ ਉਸ ਦੇ ਖਾਸ ਸਹਾਇਕ ਪਪਲਪ੍ਰੀਤ ਸਿੰਘ ਸਮੇਤ ਉਸ ਦੇ 10 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। 


ਹੋਰ ਸਾਥੀਆਂ ਵਿੱਚ ਜੋਗਾ ਸਿੰਘ, ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ ਉਰਫ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲ, ਬਸੰਤ ਸਿੰਘ ਦੌਲਤਪੁਰਾ, ਹਰਜੀਤ ਸਿੰਘ, ਵਰਿੰਦਰ ਸਿੰਘ ਉਰਫ ਫੌਜੀ, ਵਰਿੰਦਰ ਸਿੰਘ, ਗੁਰਿੰਦਰ ਪਾਲ ਸਿੰਘ ਸ਼ਾਮਲ ਹਨ। ਜੋਗਾ ਸਿੰਘ ਨੂੰ ਛੱਡ ਕੇ ਬਾਕੀ ਸਾਰਿਆਂ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਸਾਰੇ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।


(ਅਮਿਤ ਭਾਰਦਵਾਜ ਦੀ ਰਿਪੋਰਟ)