Amritpal Singh Latest News: ਅੰਮ੍ਰਿਤਪਾਲ ਨੂੰ ਲੱਗਾ ਵੱਡਾ ਝਟਕਾ: ਹਾਈਕੋਰਟ ਨੇ ਹੈਬੀਅਸ ਕਾਰਪਸ ਦੀ ਸੁਣਵਾਈ ਦੌਰਾਨ ਵਕੀਲ ਤੋਂ ਮੰਗਿਆ ਜਵਾਬ
Amritpal Singh Latest News: ਇਸ ਦੌਰਾਨ ਵਕੀਲ ਨੂੰ ਕਿਹਾ ਕਿ ਉਹ ਪਹਿਲਾਂ ਇਹ ਸਾਬਤ ਕਰਨ ਕਿ ਇਨ੍ਹਾਂ ਸਾਰੇ ਕੈਦੀਆਂ ਜਿਨ੍ਹਾਂ `ਤੇ ਐੱਨਐੱਸਏ ਲਗਾਇਆ ਗਿਆ ਹੈ, ਲਈ ਹੈਬੀਅਸ ਕਾਰਪਸ ਪਾਰਟੀਸ਼ਨ ਕਿਵੇਂ ਦਾਇਰ ਕੀਤਾ ਜਾ ਸਕਦਾ ਹੈ। ਹੁਣ 11 ਅਪ੍ਰੈਲ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ `ਤੇ ਵਕੀਲ ਨੂੰ ਜਵਾਬ ਦੇਣਾ ਹੋਵੇਗਾ।
Amritpal Singh Latest News: ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ। ਸੁਰੱਖਿਆ ਏਜੰਸੀਆਂ ਮੁਤਾਬਕ ਅੰਮ੍ਰਿਤਪਾਲ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਹੈ। ਸੂਤਰਾਂ ਦੀ ਮੰਨੀਏ ਤਾਂ ਉਹ ਪਾਕਿਸਤਾਨ ਭੱਜਣ ਦੀ ਤਿਆਰੀ 'ਚ ਹੈ। ਇਸ ਵਿਚਾਲੇ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਵੀਰਵਾਰ ਨੂੰ ਵੱਡਾ ਝਟਕਾ ਲੱਗਾ ਹੈ।
ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨਮੰਤਰੀ ਬਾਜੇਕੇ ਸਮੇਤ 5 ਦੀਆਂ ਪਟੀਸ਼ਨਾਂ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੌਰਾਨ ਵਕੀਲ ਨੂੰ ਕਿਹਾ ਕਿ ਉਹ ਪਹਿਲਾਂ ਇਹ ਸਾਬਤ ਕਰਨ ਕਿ ਇਨ੍ਹਾਂ ਸਾਰੇ ਕੈਦੀਆਂ ਜਿਨ੍ਹਾਂ 'ਤੇ ਐੱਨਐੱਸਏ ਲਗਾਇਆ ਗਿਆ ਹੈ, ਲਈ ਹੈਬੀਅਸ ਕਾਰਪਸ ਪਾਰਟੀਸ਼ਨ ਕਿਵੇਂ ਦਾਇਰ ਕੀਤੀ ਜਾ ਸਕਦੀ ਹੈ। ਹੁਣ 11 ਅਪ੍ਰੈਲ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ 'ਤੇ ਵਕੀਲ ਨੂੰ ਜਵਾਬ ਦੇਣਾ ਹੋਵੇਗਾ।
ਇਹ ਵੀ ਪੜ੍ਹੋ: Punjabi commentary in IPL 2023: ਆਈਪੀਐਲ 'ਚ ਪੰਜਾਬੀ ਕੁਮੈਂਟਰੀ ਨੇ ਵਧਾਇਆ ਲੋਕਾਂ ਦਾ ਉਤਸ਼ਾਹ; ਵੇਖੋ ਰਿਐਕਸ਼ਨ
ਹਾਈਕੋਰਟ ਨੇ ਵਕੀਲ ਨੂੰ ਕਿਹਾ, ਤੁਸੀਂ 10 ਪਟੀਸ਼ਨਾਂ ਦਾਇਰ ਕਰ ਚੁੱਕੇ ਹੋ ਪਰ ਅਜੇ ਤੱਕ ਇਹ ਨਹੀਂ ਦੱਸ ਸਕੇ ਕਿ ਹੈਬੀਅਸ ਕਾਰਪਸ ਕਿਵੇਂ ਬਰਕਰਾਰ ਹੈ। ਹਾਈਕੋਰਟ ਨੇ ਜੇਲ੍ਹ ਦੇ ਸੁਪਰਡੈਂਟ ਨੂੰ ਉਸ ਦੇ ਨਾਂਅ 'ਤੇ ਪਾਈ ਪਟੀਸ਼ਨ 'ਚ ਧਿਰ ਬਣਾਏ ਜਾਣ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਨੇ ਕਿਹਾ, ਜੇਕਰ ਕੈਦੀ ਅਸਾਮ ਜੇਲ੍ਹ 'ਚ ਹਨ ਤਾਂ ਇੱਥੇ ਪਟੀਸ਼ਨ ਕਿਵੇਂ ਪਾਈ ਜਾ ਸਕਦੀ ਹੈ, ਤੁਸੀਂ ਅਸਮ ਜਾਂ ਸੁਪਰੀਮ ਕੋਰਟ ਜਾਓ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਦਾਇਰ ਹੈਬੀਅਸ ਕਾਰਪਸ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਐਡਵੋਕੇਟ ਅਮਨ ਖਾਰਾ ਨੂੰ ਖਰੀਆਂ ਸੁਣਾਈ ਗਈ ਹੈ। ਹੈਬੀਅਸ ਕਾਰਪਸ ਦੀ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੂੰ ਫਟਕਾਰ ਲਾਈ ਅਤੇ ਉਸ ਨੂੰ ਮੁੱਢਲੇ ਕਾਨੂੰਨ ਬਾਰੇ ਜਾਣਕਾਰੀ ਲੈਣ ਲਈ ਕਿਹਾ। ਇੰਨਾ ਹੀ ਨਹੀਂ ਅਦਾਲਤ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ 'ਤੇ ਐੱਨ.ਐੱਸ.ਏ. ਲਗਾਇਆ ਗਿਆ ਹੈ ਅਤੇ ਉਸ ਦੀ ਤਰਫੋਂ ਹੈਬੀਅਸ ਕਾਰਪਸ ਦੀ ਮੰਗ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਵੱਲੋਂ ਜਾਰੀ ਕੀਤੀ ਗਈ ਵੀਡੀਓ ਵਿੱਚ ਵਾਰ-ਵਾਰ ਕਿਹਾ ਗਿਆ ਕਿ ਸਰਬੱਤ ਖਾਲਸਾ 13 ਅਪ੍ਰੈਲ ਨੂੰ ਸੱਦਿਆ ਜਾਵੇਗਾ। ਪਰ ਜਥੇਦਾਰ ਨੇ ਵਿਸਾਖੀ ਮੌਕੇ ਪ੍ਰੋਗਰਾਮਾਂ ਦਾ ਐਲਾਨ ਕਰਕੇ ਇਸ ’ਤੇ ਵੀ ਰੋਕ ਲਗਾ ਦਿੱਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਗੁਰਮਤਿ ਸਮਾਗਮ 12-13 ਅਪ੍ਰੈਲ ਨੂੰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਰਵਾਉਣ ਲਈ ਕਿਹਾ ਹੈ। ਇਸ ਐਲਾਨ ਨਾਲ ਅੰਮ੍ਰਿਤਪਾਲ ਸਿੰਘ ਦੀ ਮੰਗ ’ਤੇ 13 ਅਪ੍ਰੈਲ ਨੂੰ ਸਰਬੱਤ ਖਾਲਸਾ ਕਰਵਾਉਣ ਦੀਆਂ ਕਿਆਸਾਂ ’ਤੇ ਕੁਝ ਹੱਦ ਤੱਕ ਠੱਲ੍ਹ ਪਈ ਹੈ।