Amritpal Singh in Dibrugarh Jail News: ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਤੋਂ ਉਸ ਦੇ ਸਾਥੀਆਂ ਅਤੇ ਉਸ ਦੇ ਫੰਡਾਂ ਦੇ ਸਰੋਤ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਖੁਫੀਆ ਏਜੰਸੀਆਂ ਨੂੰ ਉਸ ਦੇ ਪਾਕਿਸਤਾਨ ਅਤੇ ਹੋਰ ਦੇਸ਼ਾਂ ਨਾਲ ਸਬੰਧਾਂ ਬਾਰੇ ਕਈ ਅਹਿਮ ਜਾਣਕਾਰੀਆਂ ਮਿਲੀਆਂ ਹਨ। ਇਸ ਦੇ ਨਾਲ ਹੀ ਜੇਲ੍ਹ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਹੈ।
Trending Photos
Amritpal Singh in Dibrugarh Jail News: 'ਵਾਰਿਸ ਪੰਜਾਬ ਦੇ ਮੁਖੀ' ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਪੰਜਾਬ ਪੁਲਿਸ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਲੈ ਕੇ ਪੁੱਜ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਰੱਖਿਆ ਜਾਵੇਗਾ। ਉੱਥੇ ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਵੀ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਅੰਮ੍ਰਿਤਪਾਲ ਨੂੰ ਉਸਦੇ ਸਾਥੀਆਂ ਤੋਂ ਦੂਰ ਇੱਕ ਵੱਖਰੇ ਸੈੱਲ ਵਿੱਚ ਰੱਖਿਆ ਗਿਆ ਹੈ।
' ਅੰਮ੍ਰਿਤਪਾਲ ਸਿੰਘ ਦੇ ਨੌਂ ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਹਨ, ਜਿਨ੍ਹਾਂ ਨੂੰ ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਭੇਜਿਆ ਗਿਆ ਹੈ। ਇੰਟੈਲੀਜੈਂਸ ਬਿਊਰੋ (ਆਈ.ਬੀ.), ਰਿਸਰਚ ਐਂਡ ਐਨਾਲਿਸਿਸ ਵਿੰਗ (ਰਾਅ) ਅਤੇ ਹੋਰ ਕੇਂਦਰੀ ਖੁਫੀਆ ਏਜੰਸੀਆਂ ਦੀ ਟੀਮ ਅੰਮ੍ਰਿਤਪਾਲ ਤੋਂ ਪੁੱਛਗਿੱਛ ਕਰਨ ਲਈ ਜਲਦ ਹੀ ਡਿਬਰੂਗੜ੍ਹ ਜੇਲ ਪਹੁੰਚੇਗੀ।
ਡਿਬਰੂਗੜ੍ਹ ਸ਼ਹਿਰ ਦੇ ਵਿੱਚ ਬਣੀ ਇਹ ਜੇਲ੍ਹ 76,203.19 ਵਰਗ ਮੀਟਰ ਵਿੱਚ ਫੈਲੀ ਹੋਈ ਹੈ। ਯੂਨਾਈਟਿਡ ਲਿਬਰੇਸ਼ਨ ਫਰੰਟ ਆਫ ਅਸਾਮ (ਉਲਫਾ) ਵਰਗੀਆਂ ਵੱਖਵਾਦੀ ਜਥੇਬੰਦੀਆਂ ਦੇ ਕਈ ਆਗੂ ਇਸ ਜੇਲ੍ਹ ਵਿੱਚ ਬੰਦ ਹਨ। 1991 ਵਿੱਚ ਇਸ ਜੇਲ੍ਹ ਵਿੱਚੋਂ ਪੰਜ ਹਾਈ ਪ੍ਰੋਫਾਈਲ ਉਲਫ਼ਾ ਕੱਟੜਪੰਥੀ ਫਰਾਰ ਹੋ ਗਏ ਸਨ। ਇਸ ਤੋਂ ਬਾਅਦ ਜੇਲ੍ਹ ਦੀਆਂ ਕੰਧਾਂ ਦੀ ਉਚਾਈ ਵਧਾ ਕੇ 30 ਫੁੱਟ ਕਰ ਦਿੱਤੀ ਗਈ ਹੈ। 57 ਸੀਸੀਟੀਵੀ ਕੈਮਰਿਆਂ ਨਾਲ ਜੇਲ੍ਹ ਦੇ ਅੰਦਰ ਕੈਦੀਆਂ ਅਤੇ ਮੁਲਾਕਾਤੀਆਂ 'ਤੇ ਨਜ਼ਰ ਰੱਖੀ ਜਾਂਦੀ ਹੈ।
ਇਸ ਦੇ ਨਾਲ ਹੀ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਦੇ ਬਾਹਰ ਤੇ ਅੰਦਰ ਫ਼ੌਜ ਤੇ ਕਮਾਂਡੋ ਵੱਲੋਂ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸੀਆਰਪੀਐਫ ਬਲ ਵੀ ਤਾਇਨਾਤ ਕੀਤੇ ਗਏ ਹਨ। ਗੌਰਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਦੇ 9 ਸਾਥੀ ਤੇ ਖਾਲਿਸਤਾਨ ਪੱਖੀ ਆਗੂ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਪੁਲਿਸ ਦੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿਚੋਂ ਇੱਕ ਤਸਵੀਰ ਸਾਹਮਣੇ ਆਈ ਹੈ, ਜਿਥੇ ਪੁਲਿਸ ਕਾਗਜ਼ੀ ਪ੍ਰਕਿਰਿਆ ਪੂਰੀ ਕਰ ਰਿਹਾ ਹੈ।
ਇਹ ਵੀ ਪੜ੍ਹੋ: Amritpal Singh Arrested: ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ 'ਚ ਹਾਈ ਅਲਰਟ, ਚੱਪੇ-ਚੱਪੇ 'ਤੇ ਪੁਲਿਸ ਤੈਨਾਤ
ਕਾਬਿਲੇਗੌਰ ਹੈ ਕਿ ਐਤਵਾਰ ਸਵੇਰੇ 7 ਵਜੇ ਪੰਜਾਬ ਪੁਲਿਸ ਅਤੇ ਇੰਟੈਲੀਜੈਂਸ ਬਿਊਰੋ ਦੇ ਸਾਂਝੇ ਆਪ੍ਰੇਸ਼ਨ ਵਿੱਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ (Amritpal Singh Arrested) ਕਰਨ ਵਿੱਚ ਸਫਲਤਾ ਹਾਸਲ ਕੀਤੀ ਸੀ। ਅੰਮ੍ਰਿਤਪਾਲ ਪਿਛਲੇ ਕਈ ਦਿਨਾਂ ਤੋਂ ਫਰਾਰ ਸੀ। ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਗਾਤਾਰ ਉਸਦੀ ਤਲਾਸ਼ ਵਿੱਚ ਜੁਟੀਆਂ ਹੋਈਆਂ ਸਨ।