Punjab News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੀ ਮੁਹਿੰਮ ਐਤਵਾਰ ਨੂੰ ਵੀ ਜਾਰੀ ਹੈ। ਪੰਜਾਬ 'ਚ ਐਤਵਾਰ ਦੁਪਹਿਰ 12 ਵਜੇ ਤੱਕ ਬੰਦ ਰਹੀ ਇੰਟਰਨੈੱਟ ਸੇਵਾ ਨੂੰ ਹੋਰ ਵਧਾ ਦਿੱਤਾ ਗਿਆ ਹੈ, ਹੁਣ ਪੰਜਾਬ 'ਚ 20 ਮਾਰਚ ਤੱਕ ਇੰਟਰਨੈੱਟ ਸੇਵਾ ਬੰਦ ਰਹੇਗੀ।
Trending Photos
Internet suspension extended in Punjab: ਪੰਜਾਬ ਵਿੱਚ ਸਾਰੀਆਂ ਮੋਬਾਈਲ ਇੰਟਰਨੈਟ ਸੇਵਾਵਾਂ, SMS ਸੇਵਾਵਾਂ ਅਤੇ ਮੋਬਾਈਲ ਨੈਟਵਰਕਾਂ 'ਤੇ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਡੋਂਗਲ ਸੇਵਾਵਾਂ, ਵੌਇਸ ਕਾਲ ਨੂੰ ਛੱਡ ਕੇ, ਜਨਤਾ ਦੇ ਹਿੱਤ ਵਿੱਚ 20 ਮਾਰਚ (12:00 ਵਜੇ) ਤੱਕ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸੂਬੇ ਦੀ ਸਥਿਤੀ ਨਾ ਵਿਗੜਨ, ਜਿਸ ਕਾਰਨ ਉਕਤ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਦੁਪਹਿਰ 12 ਵਜੇ ਤੱਕ ਇੰਟਰਨੈਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ।
ਦੱਸ ਦੇਈਏ ਕਿ ਪੰਜਾਬ ਦੇ ਕਈ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਹਾਲ ਹੀ ਵਿੱਚ ਕਿਹਾ ਜਾ ਰਿਹਾ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ (Amritpal Singh)ਨੂੰ ਭਗੌੜਾ ਐਲਾਨ ਕਰ ਦਿੱਤਾ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰਖੇੜਾ ਵਿੱਚ ਵੀ ਘੇਰਾਬੰਦੀ ਕੀਤੀ ਗਈ। ਇੱਥੇ ਕਰੀਬ 100 ਸਿਪਾਹੀ ਤਾਇਨਾਤ ਸਨ। ਜੱਲੂਪੁਰਖੇੜਾ ਜਾਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ (Amritpal Singh)ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਪੁਲਸ ਉਸ ਦੀ ਗ੍ਰਿਫਤਾਰੀ ਲਈ ਅਲਰਟ ਮੋਡ 'ਤੇ ਆ ਗਈ ਹੈ। ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ (Punjab Entry Points Sealed) ਨਾਕੇ ਲਾਏ ਗਏ ਹਨ।
ਇਹ ਵੀ ਪੜ੍ਹੋ: Amritpal Singh Arrest Operation: ਪੰਜਾਬ ਪੁਲਿਸ ਦੀ ਲੋਕਾਂ ਨੂੰ ਖਾਸ ਅਪੀਲ! ਬਾਹਰ ਜਾਣ ਤੋਂ ਪਹਿਲਾਂ ਪੜ੍ਹੋ ਇਹ
ਦੱਸ ਦੇਈਏ ਕਿ ਪੰਜਾਬ ਵਿੱਚ ਆਪਰੇਸ਼ਨ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦੀ ਖ਼ਬਰਾਂ ਕਾਰਨ ਕੱਲ੍ਹ ਪੰਜਾਬ ਭਰ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਇਹ ਵੀ ਦੱਸਿਆ ਗਿਆ ਕਿ ਇੰਟਰਨੈੱਟ ਸੇਵਾਵਾਂ ਦੇ ਨਾਲ-ਨਾਲ ਐਸ.ਐਮ.ਐਸ ਅਤੇ ਡੌਂਗਲ ਸੇਵਾਵਾਂ ਵੀ ਪੂਰੇ ਪੰਜਾਬ ਵਿੱਚ ਬੰਦ ਰਹਿਣਗੀਆਂ। ਗ੍ਰਹਿ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਇਸ ਦੀ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਸੀ ਕਿ ਇਹ ਸੇਵਾਵਾਂ 19 ਮਾਰਚ 2023 ਨੂੰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ ਪਰ ਹੁਣ ਫਿਰ ਤੋਂ ਇਹ ਸੂਚਨਾ ਦਿੱਤੀ ਗਈ ਹੈ ਕਿ ਇਸ ਇੰਟਰਨੈੱਟ ਪਾਬੰਦੀ ਨੂੰ 24 ਘੰਟਿਆਂ ਲਈ ਵਧਾ ਦਿੱਤਾ ਗਿਆ ਹੈ। ਇੰਟਰਨੈੱਟ ਸੇਵਾਵਾਂ ਹੁਣ ਅੱਜ ਸ਼ੁਰੂ ਨਹੀਂ ਹੋਣਗੀਆਂ।