ਪਹਿਲੀ ਵਾਰ ਬ੍ਰਿਟੇਨ ਦੀ ਧਰਤੀ `ਤੇ ਹਮਲੇ ਦੀ ਜਾਂਚ ਕਰੇਗੀ NIA, ਅੰਮ੍ਰਿਤਪਾਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ
Amritpal Singh News: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਸ `ਤੇ ਦੇਸ਼ `ਚ ਖਾਲਿਸਤਾਨ ਲਹਿਰ ਨੂੰ ਵਧਾਉਣ ਸਮੇਤ ਕਈ ਗੰਭੀਰ ਦੋਸ਼ ਹਨ।
Amritpal Singh News: ਭਾਰਤ 'ਚ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਕਰਨ ਤੋਂ ਬਾਅਦ ਬ੍ਰਿਟੇਨ 'ਚ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ 'ਤੇ ਹੋਏ ਹਮਲੇ ਦੀ ਜਾਂਚ ਲਈ ਰਾਸ਼ਟਰੀ ਜਾਂਚ ਏਜੰਸੀ (NIA) ਅੱਜ ਲੰਡਨ ਪਹੁੰਚ ਰਹੀ ਹੈ। NIA ਦੀ 5 ਮੈਂਬਰੀ ਟੀਮ ਅੱਜ ਤਿਰੰਗੇ ਦੇ ਅਪਮਾਨ ਦੀ ਜਾਂਚ ਕਰੇਗੀ। ਉਹਨਾਂ ਦੀ ਨਜ਼ਰ ਅੰਮ੍ਰਿਤਪਾਲ ਸਿੰਘ ਦੇ ਹੈਂਡਲਰ ਅਵਤਾਰ ਸਿੰਘ ਖੰਡਾ, ਗੁਰਚਰਨ ਸਿੰਘ ਅਤੇ ਜਸਵੀਰ ਸਿੰਘ 'ਤੇ ਹੋਵੇਗੀ।
ਦਰਅਸਲ, 19 ਮਾਰਚ 2023 ਨੂੰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਹਮਲੇ ਦੇ ਖਿਲਾਫ਼ ਦਿੱਲੀ ਪੁਲਿਸ ਨੇ ਐਫਆਈਆਰ ਦਰਜ ਕੀਤੀ ਸੀ ਪਰ 23 ਮਾਰਚ 2023 ਨੂੰ ਇਸ ਮਾਮਲੇ ਨੂੰ ਐਨਆਈਏ ਦੀ ਟੀਮ ਆਪਣੇ ਦੌਰੇ ਦੌਰਾਨ ਭਾਰਤੀ ਹਾਈ ਕਮਿਸ਼ਨ ਪਹੁੰਚੇਗੀ। ਉੱਥੇ ਹੀ 19 ਮਾਰਚ ਨੂੰ ਵਾਪਰੀ ਘਟਨਾ ਦੇ ਵੇਰਵੇ, ਸੀਸੀਟੀਵੀ ਫੁਟੇਜ ਆਦਿ ਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Rahul Gandhi News: ਟਰੱਕ 'ਤੇ ਸਵਾਰ ਹੋ ਕੇ ਦਿੱਲੀ ਤੋਂ ਚੰਡੀਗੜ੍ਹ ਨਿਕਲੇ ਰਾਹੁਲ ਗਾਂਧੀ; ਦੇਖੋ ਵੀਡੀਓ
ਇਸ ਤੋਂ ਇਲਾਵਾ ਹਾਈ ਕਮਿਸ਼ਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ। ਐਨਆਈਏ ਦੀ ਟੀਮ ਵਿੱਚ 3 ਤੋਂ 4 ਮੈਂਬਰ ਹਨ। ਦੱਸਣਯੋਗ ਹੈ ਕਿ 19 ਮਾਰਚ ਨੂੰ ਖਾਲਿਸਤਾਨ ਸਮਰਥਕਾਂ ਨੇ ਪੰਜਾਬ ਵਿੱਚ ਗ੍ਰਿਫਤਾਰ ਹੋਏ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਪੁਲਿਸ ਕਾਰਵਾਈ ਦੇ ਵਿਰੋਧ 'ਚ ਲੰਡਨ 'ਚ ਹੰਗਾਮਾ ਕੀਤਾ ਸੀ।
ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਦੌਰਾਨ ਖਾਲਿਸਤਾਨ ਸਮਰਥਕਾਂ ਨੇ ਮਿਸ਼ਨ ਤੋਂ ਭਾਰਤੀ ਝੰਡੇ ਨੂੰ ਹਟਾ ਕੇ ਉਥੇ ਖਾਲਿਸਤਾਨ ਦਾ ਝੰਡਾ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਹਾਈ ਕਮਿਸ਼ਨ ਦੀ ਭੰਨਤੋੜ ਕੀਤੀ ਅਤੇ ਭਾਰਤ ਵਿਰੋਧੀ ਨਾਅਰੇਬਾਜ਼ੀ ਕੀਤੀ। ਹਾਲਾਂਕਿ ਬਾਅਦ ਵਿੱਚ ਭਾਰਤੀ ਅਧਿਕਾਰੀਆਂ ਨੇ ਉੱਥੇ ਪਹਿਲਾਂ ਨਾਲੋਂ ਵੱਡਾ ਤਿਰੰਗਾ ਲਹਿਰਾਇਆ ਸੀ। ਇਸ ਤੋਂ ਇਲਾਵਾ ਘਟਨਾ ਵਾਲੀ ਥਾਂ ਦਾ ਦੌਰਾ ਵੀ ਕੀਤਾ ਜਾਵੇਗਾ ਅਤੇ ਹਾਈ ਕਮਿਸ਼ਨ ਦੇ ਸਟਾਫ਼ ਤੋਂ ਇਲਾਵਾ ਜ਼ਖ਼ਮੀ ਹੋਏ ਦੋ ਮੁਲਾਜ਼ਮਾਂ ਦੇ ਬਿਆਨ ਵੀ ਲਏ ਜਾਣਗੇ।
ਐਨਆਈਏ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਵਾਪਰੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਹੈ। ਯੂ.ਕੇ. ਵਿੱਚ ਵਾਪਰੀ ਘਟਨਾ ਵੀ ਸ਼ਾਮਲ ਹੈ, ਪੰਜਾਬ ਨੂੰ ਅਸਥਿਰ ਕਰਨ ਅਤੇ ਦੇਸ਼ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਵਿਦੇਸ਼ੀ ਧਰਤੀ 'ਤੇ ਸਰਗਰਮ ਖਾਲਿਸਤਾਨ ਪੱਖੀ ਸਮੂਹਾਂ ਵੱਲੋਂ ਰਚੀ ਗਈ ਇੱਕ ਸਾਜ਼ਿਸ਼ ਵੀ ਸ਼ਾਮਿਲ ਹੈ।