Amritpal Singh News: ਅੰਮ੍ਰਿਤਪਾਲ ਸਿੰਘ ਦੀ ਭਾਲ 'ਚ ਮੰਗਲਵਾਰ ਸ਼ਾਮ ਨੂੰ ਪੁਲਿਸ ਨੇ ਸੂਬੇ ਦੇ 150 ਬੱਸ ਅੱਡਿਆਂ 'ਤੇ ਦੋ ਘੰਟੇ ਚੈਕਿੰਗ ਅਭਿਆਨ ਚਲਾਇਆ। ਇਸ ਦੌਰਾਨ ਦੋ ਹਜ਼ਾਰ ਤੋਂ ਵੱਧ ਲੋਕਾਂ ਦੀ ਤਲਾਸ਼ੀ ਲਈ ਗਈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਯਤਨ ਜਾਰੀ ਰਹਿਣਗੇ।
Trending Photos
Amritpal Singh News: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ (Amritpal Singh) 18 ਮਾਰਚ ਤੋਂ ਫਰਾਰ ਹਨ। ਸੁਰੱਖਿਆ ਏਜੰਸੀਆਂ ਮੁਤਾਬਕ ਉਹ ਲਗਾਤਾਰ ਟਿਕਾਣੇ ਬਦਲ ਰਿਹਾ ਹੈ। ਸੂਤਰਾਂ ਮੁਤਾਬਕ ਉਹ ਪਾਕਿਸਤਾਨ ਭੱਜਣ ਦੀ ਤਿਆਰੀ 'ਚ ਹੈ। ਹਾਲਾਂਕਿ, ਉਸਦਾ ਆਖਰੀ ਟਿਕਾਣਾ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਪਾਇਆ ਗਿਆ ਸੀ। ਉੱਥੇ ਵੀ ਸਰਚ ਆਪਰੇਸ਼ਨ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ (Amritpal Singh) ਅਤੇ ਉਸ ਦੇ ਸਾਥੀ ਪਾਪਲਪ੍ਰੀਤ ਸਿੰਘ ਦੀ ਭਾਲ ਲਈ ਵੀ ਮੁਹਿੰਮ ਚਲਾਈ ਹੈ। ਕਾਰ ਸੇਵਾ ਵਾਲੇ ਡੇਰਿਆਂ ਤੋਂ ਇਲਾਵਾ ਇੱਥੋਂ ਦੇ ਹੋਰ ਧਾਰਮਿਕ ਸਥਾਨਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।
ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਪੁਲਿਸ ਦੀ ਗਸ਼ਤ ਵਧਾਈ ਗਈ ਹੈ ਅਤੇ ਨਾਲ ਹੀ ਅਰਧ ਸੈਨਿਕ ਬਲ ਵੀ ਅਲਰਟ 'ਤੇ ਹਨ। ਇਸ ਦੌਰਾਨ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਰਹੱਦੀ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਹੈ ਕਿਉਂਕਿ ਅੰਮ੍ਰਿਤਪਾਲ ਪੁਲਿਸ ਅਤੇ ਜਾਂਚ ਏਜੰਸੀਆਂ ਨੂੰ ਚਕਮਾ ਦੇ ਕੇ ਪਾਕਿਸਤਾਨ ਭੱਜਣ ਦੀ ਤਿਆਰੀ ਕਰ ਰਿਹਾ ਹੈ, ਜਿਸ ਕਾਰਨ ਸਰਚ ਆਪਰੇਸ਼ਨ ਜਾਰੀ ਰਹੇਗਾ। ਅੰਮ੍ਰਿਤਪਾਲ ਸਿੰਘ ਦੀ ਭਾਲ 'ਚ ਮੰਗਲਵਾਰ ਦੇਰ ਰਾਤ ਪੁਲਿਸ ਨੇ ਸੂਬੇ ਦੇ ਕਰੀਬ 150 ਬੱਸ ਅੱਡਿਆਂ 'ਤੇ ਚੈਕਿੰਗ ਮੁਹਿੰਮ ਚਲਾਈ ਅਤੇ ਚੈਕਿੰਗ ਦੌਰਾਨ ਦੋ ਹਜ਼ਾਰ ਤੋਂ ਵੱਧ ਲੋਕਾਂ ਦੀ ਤਲਾਸ਼ੀ ਵੀ ਲਈ ਗਈ। ਇੱਕ ਉੱਚ ਸਰਕਾਰੀ ਸੂਤਰ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਫੜਨ ਲਈ ਸੂਬੇ ਭਰ ਵਿੱਚ ਅਤੇ ਖਾਸ ਕਰਕੇ ਸਰਹੱਦੀ ਖੇਤਰਾਂ ਵਿੱਚ ਇਹ ਤਲਾਸ਼ੀ ਮੁਹਿੰਮ ਜਾਰੀ ਰਹੇਗੀ।
ਦੱਸ ਦੇਈਏ ਕਿ ਇਸ ਦੇ ਮੱਦੇਨਜ਼ਰ ਪੁਲਿਸ ਨੇ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ਦੇ ਪਿੰਡਾਂ ਵਿੱਚ ਨਾਕਾਬੰਦੀ ਵਧਾ ਦਿੱਤੀ ਹੈ। ਤਰਨਤਾਰਨ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਨੀਮ ਫੌਜੀ ਬਲਾਂ ਦੇ ਨਾਲ ਪੁਲਸ ਵੱਲੋਂ ਵੱਡੇ ਪੱਧਰ 'ਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਵਾਹਨਾਂ ਦੀ ਚੈਕਿੰਗ ਵੀ ਲਗਾਤਾਰ ਜਾਰੀ ਰਹੇਗੀ। ਵੱਖ-ਵੱਖ ਰੂਟਾਂ 'ਤੇ ਨਾਕਿਆਂ ਦੌਰਾਨ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ, ਜੋ ਲਗਾਤਾਰ ਜਾਰੀ ਰਹੇਗੀ।
ਜਾਣਕਾਰੀ ਲਈ ਦੱਸ ਦਈਏ ਕਿ ਇਸੇ ਤਰ੍ਹਾਂ ਦੀ ਚੈਕਿੰਗ ਦੇ ਚੱਲਦਿਆਂ ਪੁਲਿਸ ਵੱਲੋਂ ਅਟਾਰੀ, ਅਜਨਾਲਾ, ਰਮਦਾਸ, ਬਾਬਾ ਬਕਾਲਾ, ਖੇਮਕਰਨ, ਪੱਟੀ, ਭਿੱਖੀਵਿੰਡ, ਖਾਸਾ ਆਦਿ ਇਲਾਕਿਆਂ 'ਚ ਛਾਪੇਮਾਰੀ ਕਰਕੇ ਅੰਮ੍ਰਿਤਪਾਲ ਅਤੇ ਉਸਦੇ ਸਾਥੀ ਨੂੰ ਫੜਨ ਲਈ ਨਾਕਾਬੰਦੀ ਕੀਤੀ ਗਈ ਹੈ। ਇਸ ਮੁਹਿੰਮ ਵਿੱਚ ਬੀਐਸਐਫ ਅਤੇ ਆਰਏਐਫ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Viral video: ਕੁੱਤੇ ਨੇ ਨਿਗਲਿਆ ਪਲਾਸਟਿਕ ਦਾ ਖਿਡੌਣਾ ਮੁਸੀਬਤ 'ਚ ਆ ਗਈ ਜਾਨ! ਫਿਰ ਹੋਇਆ...
ਸਰਹੱਦੀ ਖੇਤਰਾਂ 'ਚ ਤਾਇਨਾਤ ਪੁਲਿਸ ਅਧਿਕਾਰੀਆਂ ਅਨੁਸਾਰ ਪੁਲਿਸ ਨੂੰ ਖੁਫੀਆ ਵਿਭਾਗ ਤੋਂ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਆਈ.ਐੱਸ.ਆਈ ਦੀ ਮਦਦ ਨਾਲ ਦੇਸ਼ 'ਚ ਲੁਕੇ ਖਾਲਿਸਤਾਨੀਆਂ ਦੇ ਸਲੀਪਰ ਸੈੱਲਾਂ ਦੀ ਮਦਦ ਨਾਲ ਪਾਕਿਸਤਾਨ ਭੱਜ ਸਕਦਾ ਹੈ। ਉਹ ਕਿਸੇ ਸਰਹੱਦੀ ਪਿੰਡ ਦੇ ਕਿਸੇ ਛੁਪਣਗਾਹ 'ਤੇ ਕੁਝ ਦਿਨ ਲੁਕ ਕੇ ਬੈਠ ਸਕਦਾ ਹੈ ਅਤੇ ਸਮਾਂ ਅਤੇ ਮੌਕਾ ਮਿਲਦਿਆਂ ਹੀ ਸਰਹੱਦ ਪਾਰ ਕਰ ਸਕਦਾ ਹੈ। ਦੱਸ ਦੇਈਏ ਕਿ ਸਰਹੱਦੀ ਇਲਾਕਿਆਂ ਵਿੱਚ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਮੰਗਲਵਾਰ ਦੇਰ ਰਾਤ ਤੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ 5000 ਤੋਂ ਵੱਧ ਮੁਲਾਜ਼ਮ ਸ਼ਾਮਲ ਹਨ ਅਤੇ ਪੁਲਿਸ ਵੱਲੋਂ ਵੀ ਇਹ ਮੁਹਿੰਮ ਐਸਐਸਪੀ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਹੈ।
(ਅਮਿਤ ਭਾਰਦਵਾਜ ਦੀ ਰਿਪੋਰਟ)