Amritpal Singh news: 'ਵਾਰਿਸ ਪੰਜਾਬ ਦੇ' ਦਾ ਮੁਖੀ ਅੰਮ੍ਰਿਤਪਾਲ ਸਿੰਘ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ ਅਤੇ ਹੁਣ ਉਸਨੂੰ ਅੱਤਵਾਦੀ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜ਼ਿੰਦਲ ਵੱਲੋਂ ਗ੍ਰਹਿ ਮੰਤਰਾਲੇ ਅਤੇ NIA ਨੂੰ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਜਿਸ ਵਿੱਚ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਅੱਤਵਾਦੀ ਐਲਾਨਿਆ ਜਾਵੇ। 


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਨੂੰ ਭਾਰਤ ਵਿਰੁੱਧ ਜੰਗ ਛੇੜਨ, ਲੋਕਾਂ ਨੂੰ ਭੜਕਾਉਣ ਅਤੇ ਦੇਸ਼ ਦੇ ਖਿਲਾਫ ਸਾਜ਼ਿਸ਼ ਰਚਣ ਲਈ ਯੂ.ਏ.ਪੀ.ਏ ਐਕਟ ਦੇ ਤਹਿਤ ਅੱਤਵਾਦੀ ਐਲਾਨਿਆ ਜਾਵੇ। ਦੱਸ ਦਈਏ ਕਿ ਅਜਨਾਲਾ ਕਾਂਡ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਸ ਦਾ ਪਾਸਪੋਰਟ ਜ਼ਬਤ ਕਰ ਕੇ ਉਸ ਨੂੰ ਪੰਜਾਬ 'ਚੋਂ ਭੇਜਣ ਦੀ ਮੰਗ ਕੀਤੀ ਜਾ ਰਹੀ ਹੈ। 


ਜ਼ਿਕਰਯੋਗ ਹੈ ਕਿ ਅਮ੍ਰਿਤਪਾਲ ਸਿੰਘ ਨੇ ਹਾਲ ਹੀ ਵਿੱਚ ਭਾਰਤੀ ਨਾਗਰਿਕਤਾ ਤੇ ਆਪਣੇ ਪਾਸਪੋਰਟ ਨੂੰ ਲੈ ਕੇ ਇੱਕ ਵੱਡੀ ਗੱਲ ਕੀਤੀ ਸੀ। ਉਸਨੇ ਕਿਹਾ ਸੀ ਕਿ ਉਹ ਆਪਣੇ ਆਪ ਨੂੰ ਭਾਰਤ ਦਾ ਨਾਗਰਿਕ ਨਹੀਂ ਸਮਝਦਾ। 


ਉਸਨੇ ਕਿਹਾ ਸੀ, "ਮੈਂ ਆਪਣੇ ਆਪ ਨੂੰ ਭਾਰਤ ਦਾ ਨਾਗਰਿਕ ਨਹੀਂ ਮੰਨਦਾ। ਮੇਰੇ ਕੋਲ ਸਿਰਫ਼ ਇੱਕ ਪਾਸਪੋਰਟ ਹੈ, ਜੋ ਮੈਨੂੰ ਭਾਰਤੀ ਨਹੀਂ ਬਣਾਉਂਦਾ। ਇਹ ਇੱਕ ਯਾਤਰਾ ਲਈ ਦਸਤਾਵੇਜ਼ ਹੈ।" 


ਇਹ ਵੀ ਪੜ੍ਹੋ: ਭਾਰਤੀ ਨਾਗਰਿਕਤਾ ਨੂੰ ਲੈ ਕੇ ਅਮ੍ਰਿਤਪਾਲ ਸਿੰਘ ਦਾ ਬਿਆਨ, ਕਿਹਾ "ਮੈਂ ਆਪਣੇ ਆਪ ਨੂੰ ਭਾਰਤ ਦਾ ਨਾਗਰਿਕ ਨਹੀਂ ਸਮਝਦਾ"


ਅਮ੍ਰਿਤਪਾਲ ਦੇ ਇਸ ਬਿਆਨ ਤੋਂ ਬਾਅਦ ਲੋਕਾਂ ਵੱਲੋਂ ਕਈ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਗਈਆਂ ਸਨ ਜਿੱਥੇ ਲੋਕਾਂ ਦਾ ਕਹਿਣਾ ਸੀ ਕਿ ਜੇਕਰ ਉਹ ਆਪਣੇ ਆਪ ਨੂੰ ਭਾਰਤ ਦਾ ਨਾਗਰਿਕ ਨਹੀਂ ਮੰਨਦਾ ਤਾਂ ਉਹ ਭਾਰਤ ਛੱਡ ਕੇ ਕਿਉਂ ਨਹੀਂ ਚਲਾ ਜਾਂਦਾ ਤੇ ਕਿਉਂ ਦੇਸ਼ ਵਿੱਚ ਲੋਕਾਂ ਨੂੰ ਭੜਕਾ ਰਿਹਾ ਹੈ।  


ਇਨ੍ਹਾਂ ਹੀ ਨਹੀਂ ਅਮ੍ਰਿਤਪਾਲ ਨੇ ਇਹ ਵੀ ਕਿਹਾ ਸੀ ਕਿ "ਮੈਨੂੰ ਅੱਤਵਾਦੀ ਕਹਿਣਾ ਅੱਤਵਾਦ ਹੈ।"


ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦਾ ਵੱਡਾ ਬਿਆਨ ਕਿਹਾ "ਮੈਨੂੰ ਅੱਤਵਾਦੀ ਕਹਿਣਾ ਅੱਤਵਾਦ ਹੈ"


(For more news apart from Amritpal Singh, stay tuned to Zee PHH)