Amritpal Singh News :ਦਿੱਲੀ ਪੁਲਿਸ ਸਮੇਤ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਅੰਤਰਰਾਸ਼ਟਰੀ ਕਾਲ 'ਤੇ ਨਜ਼ਰ ਰੱਖ ਕੇ ਦੋਸ਼ੀ ਅੰਮ੍ਰਿਤਪਾਲ ਦੀ ਭਾਲ ਕਰ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਸੁਰੱਖਿਆ ਏਜੰਸੀਆਂ ਦੇ ਰਡਾਰ ਤੋਂ ਬਾਹਰ ਹੋ ਗਿਆ ਹੈ। ਸੁਰੱਖਿਆ ਏਜੰਸੀਆਂ ਅੰਮ੍ਰਿਤਪਾਲ ਦਾ ਸਹੀ ਟਿਕਾਣਾ ਅਤੇ ਸੁਰਾਗ ਲੱਭਣ ਵਿੱਚ ਹੁਣ ਤੱਕ ਅਸਮਰਥ ਰਹੀਆਂ ਹਨ।
Trending Photos
Amritpal Singh News: ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਬਾਅਦ 'ਵਾਰਿਸ ਪੰਜਾਬ ਦੇ' ਦਾ ਮੁੱਖੀ ਅੰਮ੍ਰਿਤਪਾਲ ਸਿੰਘ (Amritpal Singh) ਸੁਰੱਖਿਆ ਏਜੰਸੀਆਂ ਦੇ ਰਡਾਰ ਤੋਂ ਬਾਹਰ ਹੋ ਗਿਆ ਹੈ। ਸੁਰੱਖਿਆ ਏਜੰਸੀਆਂ ਅੰਮ੍ਰਿਤਪਾਲ ਦਾ ਸਹੀ ਟਿਕਾਣਾ ਅਤੇ ਸੁਰਾਗ ਲੱਭਣ ਵਿੱਚ ਅਸਮਰਥ ਰਹੀਆਂ ਹਨ। ਅਜਿਹੇ 'ਚ ਦਿੱਲੀ ਪੁਲਿਸ ਸਮੇਤ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਅੰਤਰਰਾਸ਼ਟਰੀ ਹੋਣ ਵਾਲਿਆਂ ਕਾਲਾਂ 'ਤੇ ਨਜ਼ਰ ਰੱਖ ਕੇ ਅੰਮ੍ਰਿਤਪਾਲ ਦੀ ਭਾਲ ਕਰ ਰਹੀਆਂ ਹਨ।
ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰਤ ਸੂਤਰ ਨੇ ਦੱਸਿਆ ਕਿ ਦੇਸ਼ ਵਿਰੋਧੀ ਲੋਕ ਅੰਮ੍ਰਿਤਪਾਲ ਨੂੰ ਵਿਦੇਸ਼ ਭੱਜਣ ਅਤੇ ਲੁਕਣ ਵਿੱਚ ਮਦਦ ਕਰ ਰਹੇ ਹਨ। ਹੁਣ ਤੱਕ ਮਿਲੇ ਟਿਕਾਣਿਆਂ ਅਤੇ ਸੂਚਨਾਵਾਂ ਤੋਂ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੰਮ੍ਰਿਤਪਾਲ ਯੂਪੀ ਅਤੇ ਉੱਤਰਾਖੰਡ ਵਿੱਚ ਹੋ ਸਕਦਾ ਹੈ ਜਾਂ ਦਿੱਲੀ ਤੋਂ ਪੂਰਬੀ ਦਿਸ਼ਾ ਵਿੱਚ ਹੋ ਸਕਦਾ ਹੈ। ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰਤ ਸੂਤਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਪਾਪਲਪ੍ਰੀਤ ਨਾਲ ਫਰਾਰ ਹੋ ਗਿਆ ਹੈ। ਉਹ ਪਾਪਲਪ੍ਰੀਤ ਦੇ ਨਾਲ ਸ਼ਾਹਬਾਦ, ਕੁਰੂਕਸ਼ੇਤਰ ਤੋਂ ਬੱਸ ਰਾਹੀਂ ਦਿੱਲੀ ਆਇਆ ਸੀ।
ਇਹ ਵੀ ਦੱਸਿਆ ਗਿਆ ਹੈ ਕਿ ਉਹ ਦਿੱਲੀ ਵਿੱਚ ਆਈਐਸਬੀਟੀ ਪਹੁੰਚਿਆ ਅਤੇ ਇੱਥੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਿਆ। ਉਹ ਦਿੱਲੀ ਦੇ ਕਸ਼ਮੀਰੀ ਗੇਟ ਬੱਸ ਸਟੈਂਡ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੀ ਰਡਾਰ ਤੋਂ ਬਾਹਰ ਸੀ। ਦਿੱਲੀ ਪੁਲਿਸ ਸਮੇਤ ਸੁਰੱਖਿਆ ਏਜੰਸੀਆਂ ਨੂੰ ਨਹੀਂ ਪਤਾ ਕਿ ਅੰਮ੍ਰਿਤਪਾਲ ਦਿੱਲੀ ਤੋਂ ਕਿੱਥੇ ਅਤੇ ਕਿਵੇਂ ਫਰਾਰ ਹੋਇਆ ਹੈ। ਹੁਣ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਦਿੱਲੀ ਪੁਲਿਸ ਨੇ ਅੰਮ੍ਰਿਤਪਾਲ ਨੂੰ ਫੜਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਸਪੈਸ਼ਲ ਸੈੱਲ ਦੇ ਸਾਰੇ ਯੂਨਿਟ ਅੰਮ੍ਰਿਤਪਾਲ ਦੀ ਭਾਲ 'ਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ: Cherry Juice Benefits: ਜੇਕਰ ਰਾਤ ਨੂੰ ਨੀਂਦ ਨਾ ਆਉਣ ਤੋਂ ਹੋ ਪਰੇਸ਼ਾਨ ਤਾਂ ਚੈਰੀ ਦਾ ਜੂਸ ਬੈਸਟ! ਜਾਣੋ ਇਸਨੂੰ ਬਣਾਉਣ ਦਾ ਆਸਾਨ ਤਰੀਕਾ
ਦਿੱਲੀ ਪੁਲਿਸ ਦੇ ਇੱਕ ਅਧਿਕਾਰਤ ਸੂਤਰ ਨੇ ਦੱਸਿਆ ਕਿ ਜਾਂ ਤਾਂ ਅੰਮ੍ਰਿਤਪਾਲ ਨੂੰ ਪੁਲਿਸ ਦੇ ਕੰਮਕਾਜ ਬਾਰੇ ਕਾਫੀ ਜਾਣਕਾਰੀ ਹੈ ਜਾਂ ਫਿਰ ਉਸਨੂੰ ਕਿਸੇ ਅੰਦਰੂਨੀ ਵਿਅਕਤੀ ਵੱਲੋਂ ਮਦਦ ਮਿਲ ਰਹੀ ਹੈ। ਦੱਸ ਦੇਈਏ ਕਿ ਸੂਤਰਾਂ ਮੁਤਾਬਕ ਉਹ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਗੈਜੇਟਸ ਦੀ ਵਰਤੋਂ ਬਿਲਕੁਲ ਨਹੀਂ ਕਰ ਰਿਹਾ। ਉਹ ਜਿੱਥੇ ਵੀ ਜਾਂਦਾ ਹੈ, ਇੱਕ ਸਥਾਨਕ ਵਿਅਕਤੀ ਦਾ ਮੋਬਾਈਲ ਵਰਤਦਾ ਹੈ। ਅਜਿਹੇ 'ਚ ਦਿੱਲੀ ਪੁਲਿਸ ਦੇਸ਼ ਦੇ ਖੁਫੀਆ ਵਿਭਾਗ ਨਾਲ ਮਿਲ ਕੇ ਅੰਮ੍ਰਿਤਪਾਲ ਨੂੰ ਵਿਦੇਸ਼ ਤੋਂ ਭਾਰਤ ਆਉਣ ਅਤੇ ਵਿਦੇਸ਼ ਜਾਣ ਦੀਆਂ ਕਾਲਾਂ 'ਤੇ ਨਜ਼ਰ ਰੱਖ ਕੇ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।
ਦਿੱਲੀ ਪੁਲਿਸ ਨੂੰ ਪੁਖ਼ਤਾ ਸਬੂਤ ਮਿਲੇ ਹਨ ਕਿ ਅੰਮ੍ਰਿਤਪਾਲ ਸਮਰਥਕ ਉਸ ਨੂੰ ਭੱਜਣ ਵਿਚ ਮਦਦ ਕਰ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਉਸ ਨੂੰ ਜਲਦੀ ਨਾ ਫੜਿਆ ਗਿਆ ਤਾਂ ਉਹ ਨੇਪਾਲ ਭੱਜ ਜਾਵੇਗਾ। ਹਾਲਾਂਕਿ ਗ੍ਰਹਿ ਮੰਤਰਾਲੇ ਅਤੇ ਸੁਰੱਖਿਆ ਏਜੰਸੀਆਂ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿ ਉਹ ਭਾਰਤ ਛੱਡ ਗਿਆ ਹੈ ਜਾਂ ਨਹੀਂ। ਦੂਜੇ ਪਾਸੇ ਉਸ ਦੀ ਪਤਨੀ ਕਿਰਨਦੀਪ ਨੇ ਸਪੱਸ਼ਟ ਕੀਤਾ ਹੈ ਕਿ ਉਹ ਅੰਮ੍ਰਿਤਪਾਲ ਅਤੇ ਉਸ ਦੇ ਪਰਿਵਾਰ ਨੂੰ ਛੱਡ ਕੇ ਕਿਤੇ ਨਹੀਂ ਜਾਵੇਗੀ ਅਤੇ ਉਸ ਦਾ ਇੰਤਜ਼ਾਰ ਕਰੇਗੀ।
(ਅਮਿਤ ਭਾਰਦਵਾਜ ਦੀ ਰਿਪੋਰਟ)