Amritpal Singh: HC ਨੇ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ ਸਾਥੀਆਂ ਖਿਲਾਫ ਦੂਜੇ NSA ਕੇਸ ਦਾ ਪੂਰਾ ਰਿਕਾਰਡ ਕੀਤਾ ਤਲਬ
Advertisement
Article Detail0/zeephh/zeephh2435646

Amritpal Singh: HC ਨੇ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ ਸਾਥੀਆਂ ਖਿਲਾਫ ਦੂਜੇ NSA ਕੇਸ ਦਾ ਪੂਰਾ ਰਿਕਾਰਡ ਕੀਤਾ ਤਲਬ

Amritpal Singh: ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਅਤੇ ਉਸ ਉਪਰ ਐਨਐਸਏ ਲਗਾਇਆ ਸੀ। ਅੰਮ੍ਰਿਤਪਾਲ ਸਿੰਘ ਨੇ ਐਨਐਸਏ ਖਿਲਾਫ਼ ਹਾਈਕੋਰਟ ‘ਚ ਦਾਖਲ ਆਪਣੀ ਪਟੀਸ਼ਨ ਵਿੱਚ ਇਸ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਿਆ ਹੈ।

Amritpal Singh: HC ਨੇ ਅੰਮ੍ਰਿਤਪਾਲ ਸਿੰਘ ਸਮੇਤ ਉਸਦੇ ਸਾਥੀਆਂ ਖਿਲਾਫ ਦੂਜੇ NSA ਕੇਸ ਦਾ ਪੂਰਾ ਰਿਕਾਰਡ ਕੀਤਾ ਤਲਬ

Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵਿਰੁੱਧ NSA ਖ਼ਿਲਾਫ਼ ਦਾਇਰ ਪਟੀਸ਼ਨਾਂ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ 'ਤੇ ਇਸ ਨਾਲ ਸਬੰਧਤ ਰਿਕਾਰਡ ਹਾਈ ਕੋਰਟ 'ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਇਸ ਬਾਬਤ ਵੀ ਜਾਣਕਾਰੀ ਮੰਗ ਹੈ ਕਿ ਕੇਂਦਰ ਵੱਲੋਂ ਕਿਸ ਅਧਾਰ 'ਤੇ NSA ਦੇ ਆਦੇਸ਼ ਨੂੰ ਕਨਫਰੰਮ ਕੀਤਾ ਗਿਆ ਹੈ। ਦੋਵਾਂ ਸਰਕਾਰ ਨੂੰ ਇਸ ਮਾਮਲੇ ਸਬੰਧੀ ਜਾਣਕਾਰੀ 3 ਅਕਤੂਬਰ ਤੱਕ ਦੇਣਦੇ ਹੁਕਮ ਸੁਣਾਏ ਗਏ ਹਨ।      

ਦੱਸ ਦਈਏ ਕਿ ਇਸ ਸਮੇਂ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਅਤੇ ਉਸ ਉਪਰ ਐਨਐਸਏ ਲਗਾਇਆ ਸੀ। ਅੰਮ੍ਰਿਤਪਾਲ ਸਿੰਘ ਨੇ ਐਨਐਸਏ ਖਿਲਾਫ਼ ਹਾਈਕੋਰਟ ‘ਚ ਦਾਖਲ ਆਪਣੀ ਪਟੀਸ਼ਨ ਵਿੱਚ ਇਸ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਿਆ ਹੈ। ਉਨ੍ਹਾਂ ਅਦਾਲਤ ਤੋਂ ਅਪੀਲ ਕੀਤੀ ਹੈ ਕਿ ਇਸ ਨੂੰ ਰੱਦ ਕੀਤਾ ਜਾਵੇ।

ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਉਨ੍ਹਾਂ ਉਪਰ ਪੰਜਾਬ ਸਰਕਾਰ ਨੇ ਦੂਜੀ ਵਾਰ ਐਨਐਸਏ ਲਗਾਉਣ ਲਈ ਜਿਹੜੇ ਕਾਰਨ ਦੱਸੇ ਹਨ, ਉਹ ਗਲਤ ਹਨ। ਉਹ ਹੁਣ ਮੈਂਬਰ ਪਾਰਲੀਮੈਂਟ ਦੀ ਚੋਣ ਵੀ ਜਿੱਤ ਚੁੱਕੇ ਹਨ, ਜਿਸ ਲਈ ਐਨਐਸਏ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ।

Trending news