Amritpal Singh NSA Case: ਹਾਈਕੋਰਟ ਨੇ MP ਅੰਮ੍ਰਿਤਪਾਲ ਦੀ ਪਟੀਸ਼ਨ `ਤੇ ਸੁਣਵਾਈ ਟਾਲੀ
Amritpal Singh NSA Case: ਜੇਲ੍ਹ ਵਿੱਚ ਰਹਿੰਦਿਆਂ ਹੋਇਆ ਅੰਮ੍ਰਿਤਪਾਲ ਨੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਜਿੱਤੀ ਸੀ।
Amritpal Singh NSA Case(ਰੋਹਿਤ ਬਾਂਸਲ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਸਾਥੀਆਂ ਉਪਰ ਲੱਗੇ ਨੈਸ਼ਨਲ ਸਕਿਓਰਿਟੀ ਐਕਟ (ਐਨਐਸਏ) ਨੂੰ ਹਟਾਉਣ ਦਾ ਮਾਮਲਾ ਗਰਮਾ ਗਿਆ ਹੈ। ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਐਨਐਸਏ ਲਾਉਣ ਦੇ ਮਾਮਲੇ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ।
ਹਾਈਕੋਰਟ 'ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਸੁਣਵਾਈ 28 ਅਗਸਤ ਤੱਕ ਟਾਲ ਦਿੱਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਕਾਫੀ ਸੰਜ਼ੀਦਗੀ ਨਾਲ ਲੈ ਰਹੀ ਹੈ। ਜਿਸ ਕਰਕੇ ਇਸ ਪਟੀਸ਼ਨ ਨੂੰ ਜਸਟਿਸ ਦੀ ਬੈਂਚ ਤੋਂ ਚੀਫ਼ ਜਸਟਿਸ ਦੇ ਸਪੈਸ਼ਲ ਕੇਸ 'ਚ ਰੈਫ਼ਰ ਕਰ ਦਿੱਤਾ ਗਿਆ ਹੈ। ਚੀਫ਼ ਜਸਟਿਸ ਦੀ ਕੋਰਟ 'ਚ 28 ਅਗਸਤ ਨੂੰ ਇਸ ਮਾਮਲੇ ਦੀ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰੀ ਔਜਲਾ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਤੇ ਬਸੰਤ ਸਿੰਘ ਨੇ ਐਨਐਸਏ ਤਹਿਤ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਚੁਣੌਤੀ ਦਿੱਤੀ ਹੈ। ਆਪਣੀ ਪਟੀਸ਼ਨ 'ਚ ਉਨ੍ਹਾਂ ਨੇ ਆਪਣੇ 'ਤੇ ਲਾਏ ਗਏ NSA ਨੂੰ ਗਲਤ ਤੇ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।
ਚੰਨੀ ਨੇ ਅੰਮ੍ਰਿਤਪਾਲ ਸਿੰਘ ਦੀ ਹਿਮਾਇਤ 'ਚ ਬਿਆਨ
ਇਹ ਵੀ ਪੜ੍ਹੋ: Kargil Vijay Diwas 2024 Live Updates: ਕਾਰਗਿਲ ਵਿਜੇ ਦਿਵਸ ਅੱਜ, PM ਮੋਦੀ ਨੇ ਕਿਹਾ- 'ਪਾਕਿਸਤਾਨ ਨੇ ਇਤਿਹਾਸ ਤੋਂ ਕੁਝ ਨਹੀਂ ਸਿੱਖਿਆ'
ਬੀਤੇ ਦਿਨ ਕਾਂਗਰਸ ਦੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ, 'ਭਾਜਪਾ ਐਮਰਜੈਂਸੀ ਦੇ ਦੋਸ਼ ਲਾਉਂਦੀ ਹੈ, ਪਰ ਦੇਸ਼ 'ਚ ਅਣਐਲਾਨੀ ਐਮਰਜੈਂਸੀ ਲਾਗੂ ਹੈ, ਜਦੋਂ ਇਕ ਚੁਣੇ ਹੋਏ ਸੰਸਦ ਮੈਂਬਰ 'ਤੇ ਐਨ.ਐਸ.ਏ. ਲਾ ਕੇ ਉਸ ਨੂੰ ਜੇਲ੍ਹ ਵਿੱਚ ਰੱਖਿਆ ਹੋਇਆ ਹੈ ਅਤੇ ਉਹ ਆਪਣੇ ਖੇਤਰ ਦੇ ਲੋਕਾਂ ਦੀ ਨੁਮਾਇੰਦਗੀ ਵੀ ਨਹੀਂ ਕਰ ਪਾ ਰਿਹਾ ਹੈ।"
ਇਹ ਵੀ ਪੜ੍ਹੋ: Illegal Mining: चंडीगढ़ में गैरकानूनी माइनिंग का मामला, माइनिंग माफ़ियाओं ने तीन लोगों पर किया जानलेवा हमला