Amritpal Singh: ਅੰਮ੍ਰਿਤ ਕਲਰ ਲੈਬ ਦੇ ਮਾਲਕ ਨੇ ਖ਼ੁਦ ਨੂੰ ਗੋਲ਼ੀ ਮਾਰ ਕੇ ਕੀਤੀ ਖ਼ੁਦਕੁਸ਼ੀ
Amritpal Singh: ਅੰਮ੍ਰਿਤਸਰ ਵਿੱਚ ਅੰਮ੍ਰਿਤ ਕਲਰ ਲੈਬ ਦੇ ਮਾਲਕ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।
Amritsar News (ਭਰਤ ਸ਼ਰਮਾ) : ਅੰਮ੍ਰਿਤ ਕਲਰ ਲੈਬ ਦੇ ਮਾਲਕ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਮ੍ਰਿਤਕ ਦਾ ਨਾਮ ਅੰਮ੍ਰਿਤਪਾਲ ਸਿੰਘ ਹੈ ਤੇ ਉਹ ਆਪਣੀ ਕਾਰ ਉਤੇ ਸਵਾਰ ਹੋ ਕੇ ਜੀਟੀ ਰੋਡ ਮਾਨਾਵਾਲਾ ਵੱਲ ਜਾ ਰਹੇ ਸਨ। ਪੁਲਿਸ ਅਧਿਕਾਰੀਆਂ ਨੇ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।