Ferozepur Parents Attack News (ਰਾਜੇਸ਼ ਕਟਾਰੀਆ): ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਵਿੱਚ ਨੌਜਵਾਨ ਜਾਇਦਾਦ ਲਈ ਆਪਣੇ ਮਾਪਿਆਂ ਦੇ ਖੂਨ ਦਾ ਪਿਆਸਾ ਹੋ ਗਿਆ ਹੈ। ਨਿਹੰਗ ਸਿੰਘ ਦੇ ਬਾਣਾ ਧਾਰੀ ਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਨੇ ਮਾਤਾ-ਪਿਤਾ ਉਪਰ ਹਮਲਾ ਕਰ ਦਿੱਤਾ। ਜਿਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਕਲਯੁੱਗੀ ਪੁੱਤਰ ਵੱਲੋਂ ਮਾਪਿਆਂ ਉਪਰ ਕੀਤਾ ਗਿਆ ਹਮਲਾ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਪੁਲਿਸ ਦੇ ਹੱਥ ਅਜੇ ਖਾਲੀ ਹਨ ਤੇ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।


COMMERCIAL BREAK
SCROLL TO CONTINUE READING

ਫ਼ਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਗੋਗੇ ਆਣੀ ਦੇ ਵਸਨੀਕ ਅੰਗਰੇਜ਼ ਸਿੰਘ ਨੇ ਆਪਣੀ ਦਰਦ ਭਰੀ ਕਹਾਣੀ ਸੁਣਾਉਂਦੇ ਹੋਏ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਲੜਕਾ ਆਪਣੇ ਦੇ ਖੂਨ ਦਾ ਪਿਆਸਾ ਹੋ ਗਿਆ ਤੇ ਉਸਨੂੰ ਲਗਾਤਾਰ ਜਾਨੋਂ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਸ ਦਾ ਲੜਕਾ ਲਵਪ੍ਰੀਤ ਸਿੰਘ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਸਾਥੀ ਹੈ ਅਤੇ ਸਾਡੇ ਕੋਲੋਂ ਮਕਾਨ ਅਤੇ ਜਾਇਦਾਦ ਖੋਹਣਾ ਚਾਹੁੰਦਾ ਹੈ।



ਉਸ ਨੇ ਆਪਣੇ ਸਾਥੀ ਨੇ ਉਨ੍ਹਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਤੇ ਉਨ੍ਹਾਂ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ, ਜਿਸ ਕਾਰਨ ਹੁਣ ਦੋਵੇਂ ਸਹੀ ਤਰ੍ਹਾਂ ਨਾਲ ਚੱਲਣ ਦੇ ਸਮਰਥ ਵੀ ਨਹੀਂ ਹਨ। ਉਨ੍ਹਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਕਾਫੀ ਪੈਸਾ ਖਰਚ ਕੇ ਉਸ ਨੂੰ ਕੈਨੇਡਾ ਭੇਜਿਆ ਸੀ ਤੇ ਫਿਰ ਕੈਨੇਡਾ ਤੋਂ ਵਾਪਸ ਆ ਕੇ ਉਹ ਅੰਮ੍ਰਿਤਪਾਲ ਸਿੰਘ ਦਾ ਸਾਥੀ ਬਣ ਗਿਆ ਅਤੇ ਕੁਝ ਸਮਾਂ ਪਹਿਲਾਂ ਉਸ ਨੇ ਆਪਣੇ ਮਾਮੇ 'ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਸੀ।


ਇਸ ਸਬੰਧੀ ਪੁਲਿਸ ਨੂੰ ਕਈ ਵਾਰ ਦੱਸਿਆ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਵੀ ਪੁਲਿਸ ਨੇ ਉਨ੍ਹਾਂ 'ਤੇ ਹਮਲਾ ਦਾ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤੱਕ ਉਸ ਨੂੰ ਹਿਰਾਸਤ 'ਚ ਨਹੀਂ ਲਿਆ ਗਿਆ, ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ।


ਇਹ ਵੀ ਪੜ੍ਹੋ : EVM-VVPAT Verification News: ਸੁਪਰੀਮ ਕੋਰਟ ਨੇ EVM-VVPAT ਦੀ 100 ਫ਼ੀਸਦੀ ਵੈਰੀਫਿਕੇਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ


 


ਜਾਣੋ ਪੂਰਾ ਘਟਨਾਕ੍ਰਮ


16 ਅਪ੍ਰੈਲ ਸਵੇਰੇ 8.30 ਤੇ ਲਵਪ੍ਰੀਤ ਸਿੰਘ ਨੇ ਆਪਣੇ ਮਾਤਾ ਪਿਤਾ ਉਤੇ ਹਮਲਾ ਕੀਤਾ।


16 ਅਪ੍ਰੈਲ ਖੋਸਾ ਦਲ ਸਿੰਘ ਚੌਕੀ ਵਿੱਚ ਪਰਿਵਾਰ ਵੱਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ।


17 ਤਰੀਕ ਨੂੰ ਮੈਡੀਕਲ ਕਰਵਾਉਣ ਲਈ ਹਸਪਤਾਲ ਗਏ।


20 ਤਰੀਕ ਨੂੰ ਪੁਲਿਸ ਨੂੰ ਮੈਡੀਕਲ ਰਿਪੋਰਟ ਦੀ ਕਾਪੀ ਪ੍ਰਾਪਤ ਹੋਈ।


22 ਤਰੀਕ ਨੂੰ ਪੁਲਿਸ ਨੇ ਜਾਂਚ ਕਰਨ ਤੇ ਬਿਆਨ ਲੈਣ ਤੋਂ ਬਾਅਦ ਮਾਮਲਾ ਦਰਜ ਕੀਤਾ।


24 ਅਪ੍ਰੈਲ ਨੂੰ ਪੁਲਿਸ ਨੇ ਵੱਖ-ਵੱਖ 8 ਟੀਮਾਂ ਦਾ ਗਠਨ ਕੀਤਾ ਅਤੇ ਮਾਮਲੇ ਵਿੱਚ ਹੋਰ ਕੁਝ ਧਰਾਵਾਂ ਵੀ ਜੋੜੀਆਂ ਗਈਆਂ।


ਹਮਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁਲਜ਼ਮਾਂ ਤੇ ਉਸ ਦੇ ਸਾਥੀਆਂ ਖ਼ਿਲਾਫ਼ ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਪਿਆਂ ਨੂੰ ਚਿੰਤਾ ਹੈ ਕਿ ਉਹ ਉਨ੍ਹਾਂ ’ਤੇ ਮੁੜ ਜਾਨਲੇਵਾ ਹਮਲਾ ਕਰ ਸਕਦੇ ਹਨ। ਪੀੜਤ ਮਾਪਿਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਲਗਭਗ 9 ਦਿਨ ਪਹਿਲਾਂ ਮਾਮਲਾ ਦਰਜ ਕੀਤਾ ਗਿਆ ਸੀ ਪਰ ਪੁਲਿਸ ਨੇ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਕੀਤੀ ਹੈ ਅਤੇ ਪੁਲਿਸ ਦੇ ਹੱਥ ਅਜੇ ਵੀ ਖਾਲੀ ਹਨ।


ਇਹ ਵੀ ਪੜ੍ਹੋ : ADGP Gurinder Singh Dhillon Resign: ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤਾ ਅਸਤੀਫ਼ਾ