Amritpal Singh News: ਖਡੂਰ ਸਾਹਿਬ ਦੇ ਲੋਕਾਂ ਦੇ ਮੁੱਦਿਆਂ ਨੂੰ ਚੁੱਕਣ ਲਈ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ-ਪਿਤਾ ਤਰਸੇਮ ਸਿੰਘ
Amritpal Singh News: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਦਿੱਲੀ ਲਿਆਂਦਾ ਜਾ ਰਿਹਾ ਹੈ ਜੋ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ।
Amritpal Singh News: ਖਡੂਰ ਸਾਹਿਬ ਸੰਸਦੀ ਸੀਟ ਤੋਂ ਜਿੱਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਦਿੱਲੀ ਲਿਆਂਦਾ ਜਾ ਰਿਹਾ ਹੈ ਜੋ ਅੱਜ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣਗੇ। ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਸਮੇਤ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੰਸਦੀ ਸੀਟ ਤੋਂ ਜਿੱਤੇ ਸਨ। ਇਸ ਲਈ ਪੰਜਾਬ ਪੁਲਿਸ ਅੰਮ੍ਰਿਤਪਾਲ ਨੂੰ ਸਵੇਰੇ 4 ਵਜੇ ਜੇਲ੍ਹ ਤੋਂ ਦਿੱਲੀ ਲਈ ਲੈ ਕੇ ਰਵਾਨਾ ਹੋ ਗਈ ਹੈ। ਹੁਣ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਏਅਰ ਫੋਰਸ ਦੇ ਏਅਰਕਰਾਫਟ ਰਾਹੀਂ ਅਸਾਮ ਤੋਂ ਦਿੱਲੀ ਲਿਆਂਦਾ ਜਾ ਰਿਹਾ ਹੈ।
ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਜ਼ੀ ਨਿਊਜ਼ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਅਤੇ ਲੋਕ ਸਭਾ ਸਪੀਕਰ ਨੂੰ ਅਪੀਲ ਕੀਤੀ ਕਿ ਲੋਕਾਂ ਨੇ ਅੰਮ੍ਰਿਤਪਾਲ ਨੂੰ ਚੁਣਿਆ ਹੈ। ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਤਾਂ ਲੋਕਾਂ ਦੇ ਮੁੱਦੇ ਲੋਕ ਸਭਾ ਵਿੱਚ ਉਠਾਏ ਜਾ ਸਕਣ। ਉਨ੍ਹਾਂ ਨੇ ਸਾਰੀ ਟੀਮ ਇਨ੍ਹਾਂ ਸਾਰੇ ਮੁੱਦਿਆਂ ਨੂੰ ਮੈਨੇਜ ਕਰੇਗੀ।
ਸਰਕਾਰ ਨੂੰ ਉਨ੍ਹਾਂ ਨੂੰ ਰਿਹਾਅ ਕਰਨਾ ਚਾਹੀਦਾ। ਉਨ੍ਹਾਂ ਨੂੰ ਇੱਕ ਮੌਕਾ ਮਿਲਣਾ ਚਾਹੀਦਾ ਕਿ ਸਾਰੇ ਵੋਟਰਾਂ ਨਾਲ ਮਿਲਣ ਦਾ ਅਵਸਰ ਮਿਲਣਾ ਚਾਹੀਦਾ ਹੈ। ਉਨ੍ਹਾਂ ਨੂੰ ਅਜਿਹੀ ਆਜ਼ਾਦੀ ਦੇਣੀ ਚਾਹੀਦੀ ਕਿ ਲੋਕਾਂ ਤੋਂ ਵੀਡੀਓ ਜ਼ਰੀਏ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਉਪਰ ਝੂਠੇ ਕੇਸ ਲੱਗੇ ਹੋਏ ਹਨ।
ਇਹ ਵੀ ਪੜ੍ਹੋ : Sarva Shiksha Abhiyan: ਕੇਂਦਰ ਸਰਕਾਰ ਨੇ ਸਰਵ ਸਿੱਖਿਆ ਅਭਿਆਨ ਤਹਿਤ ਦਿੱਤੇ ਜਾਣ ਵਾਲੀ 570 ਕਰੋੜ ਰੁਪਏ ਦੀ ਰਾਸ਼ੀ ਰੋਕੀ
ਇਨ੍ਹਾਂ ਕੇਸਾਂ ਨੂੰ ਵਾਪਸ ਲਿਆ ਕੇ ਸਰਕਾਰ ਨੂੰ ਉਸ ਨੂੰ ਵਾਪਸ ਲਿਆਉਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਨੂੰ ਕੋਈ ਕਾਨੂੰਨੀ ਸਹਾਇਤਾ ਲੈਣੀ ਪਈ ਤਾਂ ਉਹ ਲੈਣਗੇ। ਉਨ੍ਹਾਂ ਉਪਰ ਜੋ ਵੀ ਉਲਟੇ-ਸਿੱਧੇ ਕੇਸ ਬਣਾਏ ਗਏ ਹਨ, ਉਨ੍ਹਾਂ ਨੂੰ ਵਾਪਸ ਲੈ ਕੇ ਲੋਕਾਂ ਦੇ ਵਿਚਾਲੇ ਜਾਣ ਦਾ ਮੌਕਾ ਦੇਣਾ ਚਾਹੀਦਾ ਹੈ। ਪੰਥਕ ਮੁੱਦਿਆਂ ਨੂੰ ਲੈ ਕੇ ਸਾਡੇ ਨਾਲ ਬੇਇਨਸਾਫ਼ੀ ਹੋਈ। ਇਨ੍ਹਾਂ ਸਾਰੇ ਮੁੱਦਿਆਂ ਨੂੰ ਚੁੱਕਿਆ ਜਾਵੇਗਾ। ਪੂਰੇ ਪੰਜਾਬ ਵਿੱਚ ਨਸ਼ਾ ਇੱਕ ਵੱਡੀ ਸਮੱਸਿਆ ਹੈ ਜੋ ਵੀ ਪੰਜਾਬ ਤੋਂ ਚੁਣ ਕੇ ਆਏ ਹਨ। ਸਭ ਨੂੰ ਇਸ ਦੇ ਉਪਰ ਧਿਆਨ ਦੇਣਾ ਪਵੇਗਾ। ਨਸ਼ਾ ਪੰਜਾਬ ਦੇ ਮੱਥੇ ਉਤੇ ਬਹੁਤ ਵੱਡਾ ਕਲੰਕ ਹੈ।
ਅੰਮ੍ਰਿਤਪਾਲ ਦੀ ਮਾਂ ਦਾ ਕਹਿਣਾ ਹੈ ਕਿ ਉਹ ਸਾਰੇ ਵੋਟਰਾਂ ਦਾ ਧੰਨਵਾਦ ਕਰਦੀ ਹੈ, ਜਿਨ੍ਹਾਂ ਨੇ ਅੰਮ੍ਰਿਤਪਾਲ ਨੂੰ ਜਿਤਾਇਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਅੰਮ੍ਰਿਤਪਾਲ ਦੇ ਮਾਮਲੇ 'ਚ ਇੰਨੀ ਦੇਰੀ ਕਿਉਂ ਹੋ ਰਹੀ ਹੈ 10 ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਅੰਮ੍ਰਿਤਪਾਲ ਨੂੰ ਰਿਹਾਅ ਕੀਤਾ ਜਾਵੇ ਤਾਂ ਜੋ ਉਸ ਨੂੰ ਜਿਤਾਉਣ ਵਾਲੇ ਵੋਟਰਾਂ ਲਈ ਕੰਮ ਕਰ ਸਕਣ ਅਤੇ ਵਾਹਿਗੁਰੂ ਦਾ ਸ਼ੁਕਰ ਹੈ ਕਿ ਅੱਜ ਅੰਮ੍ਰਿਤਪਾਲ ਇੱਥੇ ਪਹੁੰਚਿਆ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਬਲਾਤਕਾਰੀਆਂ ਨੂੰ ਪੈਰੋਲ ਦੇ ਰਹੀ ਹੈ ਅਤੇ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਨਹੀਂ ਕਰ ਰਹੀ।
ਇਹ ਵੀ ਪੜ੍ਹੋ : Punjab News: ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ