Amritpal Singh Oath News: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ। ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ ਲਈ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਏਅਰਪੋਰਟ ਲਿਜਾਇਆ ਜਾ ਰਿਹਾ ਹੈ। ਇੱਥੇ ਹੀ ਉਹ ਆਪਣੇ ਪਰਿਵਾਰ ਨੂੰ ਮਿਲ ਸਕਦੇ ਹਨ।


COMMERCIAL BREAK
SCROLL TO CONTINUE READING

ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਮਗਰੋਂ ਉਨ੍ਹਾਂ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨ ਦੀ ਪੈਰੋਲ ਮਿਲੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅੱਜ ਹੀ ਉਨ੍ਹਾਂ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਜਾਏਗਾ।


ਜਾਣਕਾਰੀ ਮੁਤਾਬਕ ਸੰਸਦ 'ਚ ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਹਵਾਈ ਅੱਡੇ 'ਤੇ ਲਿਜਾਇਆ ਗਿਆ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਨੂੰ ਮਿਲੇਗਾ। ਅੰਮ੍ਰਿਤਪਾਲ ਸਿੰਘ ਨੂੰ ਏਅਰਪੋਰਟ 'ਤੇ ਪਰਿਵਾਰ ਨਾਲ ਮਿਲਣ ਦਾ ਇੰਤਜ਼ਾਮ ਕੀਤਾ ਗਿਆ ਹੈ। ਸਹੁੰ ਚੁੱਕਣ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲੈ ਜਾਵੇਗੀ।


ਦੂਜੇ ਪਾਸੇ ਖਡੂਰ ਸਾਹਿਬ ਸੰਸਦੀ ਸੀਟ ਤੋਂ ਜਿੱਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਬਤੌਰ ਸੰਸਦ ਮੈਂਬਰ ਹਲਫ ਲੈਣ ਮਗਰੋਂ ਉਨ੍ਹਾਂ ਦੇ ਜੱਦੀ ਪਿੰਡ ਜਲੂਪੁਰ ਖੈੜਾ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਕਰਵਾਈ ਗਈ। ਇਸ ਮਗਰੋਂ ਪਿੰਡ ਵਾਸੀਆਂ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ। ਪਿੰਡ ਵਾਸੀਆਂ ਨੇ ਖੁਸ਼ੀ ਪ੍ਰਗਟ ਕੀਤੀ ਜਾ ਰਹੀ ਹੈ। ਪਿੰਡਾਂ ਵਾਲਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹੁਣ ਅੰਮ੍ਰਿਤਪਾਲ ਤੋਂ ਐਨਐਸਏ ਹਟਾਉਣੀ ਚਾਹੀਦੀ ਹੈ ਤੇ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਅੰਮ੍ਰਿਤਪਾਲ ਨੂੰ ਜੇਲ੍ਹ ਤੋਂ ਰਿਹਾਅ ਕਰਨਾ ਚਾਹੀਦਾ ਹੈ।