Amritpal Singh`s wife news: ਯੂਕੇ ਜਾਣ ਦੀ ਫ਼ਿਰਾਕ `ਚ ਸੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ, ਦਿੱਲੀ ਹਵਾਈ ਅੱਡੇ `ਤੇ ਰੋਕਿਆ
Kirandeep Kaur news today: ਇਸ ਤੋਂ ਪਹਿਲਾਂ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ `ਤੇ ਵੀ ਰੋਕਿਆ ਗਿਆ ਸੀ ।
Amritpal Singh's wife Kirandeep Kaur news today: ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਸਨੂੰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰੋਕ ਲਿਆ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਕਿਰਨਦੀਪ ਕੌਰ ਯੂਕੇ ਦੀ ਫਲਾਈਟ ਲੈਣ ਪਹੁੰਚੀ ਸੀ ਪਰ ਟੀਮ ਵੱਲੋਂ ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਵੀ ਰੋਕਿਆ ਗਿਆ ਸੀ ਅਤੇ 3 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਘਰ ਭੇਜ ਦਿੱਤਾ ਗਿਆ ਸੀ।
ਮਿਲੀ ਜਾਣਕਾਰੀ ਦੇ ਮੁਤਾਬਕ ਕਿਰਨਦੀਪ ਕੌਰ ਨੂੰ 20 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰੋਕਿਆ ਗਿਆ ਸੀ ਅਤੇ ਉਸ ਤੋਂ ਬਾਅਦ 14 ਅਤੇ 19 ਜੁਲਾਈ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਕਿਆ ਗਿਆ।
ਰਿਪੋਰਟਾਂ ਦੇ ਮੁਤਾਬਕ ਕਿਰਨਦੀਪ ਕਥਿਤ ਤੌਰ 'ਤੇ ਖਾਲਿਸਤਾਨੀ ਸਿੱਖ ਨੇਤਾ ਅਵਤਾਰ ਸਿੰਘ ਖੰਡਾ ਦੇ ਸਨਮਾਨ ਵਿੱਚ ਹੋਣ ਵਾਲੇ ਸਮਾਗਮ ਲਈ ਜਾਣਾ ਸੀ। ਦੱਸ ਦਈਏ ਕਿ ਅਵਤਾਰ ਸਿੰਘ ਖੰਡਾ ਦੀ ਹਾਲ ਹੀ ਵਿੱਚ ਯੂਕੇ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਸੀ, ਹਾਲਾਂਕਿ ਉਸ ਦੀ ਮੌਤ ਦਾ ਕਾਰਣ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਕਿਹਾ ਜਾਂਦਾ ਹੈ ਕਿ ਅਵਤਾਰ ਸਿੰਘ ਖੰਡਾ ਖਾਲਿਸਤਾਨ ਪੱਖੀ ਨੇਤਾ ਅੰਮ੍ਰਿਤਪਾਲ ਸਿੰਘ ਦਾ ਨਜ਼ਦੀਕੀ ਸੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੇ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਇਹ ਵੀ ਪੜ੍ਹੋ: Agriculture News: ਮਹਿੰਗਾਈ ਦੀ ਮਾਰ ਤੋਂ ਬਚਾ ਸਕਦੀ ਹੈ ਇਹ ਨਵੀਂ ਤਕਨੀਕ, ਹੁਣ ਸਾਲ ਭਰ ਹਰੀ ਸਬਜ਼ੀਆਂ ਨੂੰ ਕੀਤਾ ਜਾ ਸਕਦਾ ਹੈ ਸਟੋਰ
TOI ਦੀ ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਤੋਂ ਖ਼ਦਸ਼ਾ ਜਤਾਇਆ ਗਿਆ ਕਿ ਕਿਰਨਦੀਪ ਕੌਰ ਯੂਕੇ ਵਿੱਚ ਭੜਕਾਊ ਭਾਸ਼ਣ ਦੇ ਸਕਦੀ ਸੀ ਜੋ ਕਿ ਸੰਭਾਵੀ ਤੌਰ 'ਤੇ ਭਾਰਤ ਦੇ ਖਿਲਾਫ ਨਫ਼ਰਤ ਨੂੰ ਵਧਾ ਸਕਦਾ ਹੈ।
ਇਹ ਵੀ ਪੜ੍ਹੋ: Shamlat Land case: ਸਿਉਂਕ ਪਿੰਡ ਦੀ 102 ਏਕੜ ਸ਼ਾਮਲਾਤ ਜ਼ਮੀਨ ਹੜੱਪਣ ਦਾ ਮਾਮਲਾ, ED ਨੇ ਪੇਸ਼ ਕੀਤਾ ਧੂਤ ਦੇ ਖਿਲਾਫ ਚਲਾਨ
(For more news apart from Amritpal Singh's wife Kirandeep Kaur news today, stay tuned to Zee PHH)