Amritpal Singh Take Oath: ਖਡੂਰ ਸਾਹਿਬ ਤੋਂ ਨਵੇਂ ਚੁਣ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋ ਸਹੁੰ ਚੁੱਕਣਗੇ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਵੱਲ 5 ਜੁਲਾਈ ਨੂੰ ਸਹੁੰ ਚੁੱਕਣ ਲਈ ਸਮਾਂ ਦਿੱਤਾ ਗਿਆ ਹੈ। ਉਹ ਸਪੀਕਰ ਦੇ ਦਫ਼ਤਰ ਵਿੱਚ ਸਹੁੰ ਚੁੱਕਣਗੇ। ਇਸ ਸਾਰੀ ਜਾਣਕਾਰੀ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਜ਼ੀ ਮੀਡੀਆ ਨਾਲ ਗੱਲਬਾਤ ਕਰਦਿਆਂ ਸਬਰਜੀਤ ਸਿੰਘ ਖਾਲਸਾ ਨੇ ਜਾਣਕਾਰੀ ਦਿੱਤੀ ਕਿ ਲੋਕ ਸਭਾ ਸਪੀਕਰ ਵੱਲੋ ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਨੂੰ ਸਹੁੰ ਚੁੱਕਣ ਲਈ ਸਮਾਂ ਦਿੱਤਾ ਗਿਆ ਹੈ। 


ਜ਼ੀ ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਸਰਦਾਰ ਤਰਸੇਮ ਸਿੰਘ ਦਾ ਕਹਿਣਾ ਹੈ ਕਿ ਹੁਣ ਅੰਮ੍ਰਿਤਪਾਲ ਸੰਸਦ ਮੈਂਬਰ ਬਣ ਹੀ ਚੁੱਕੇ ਹਨ ਤਾਂ ਸਰਕਾਰ ਉਹਨਾਂ ਨੂੰ ਘੱਟੋ-ਘੱਟ ਦੋ ਚਾਰ ਦਿਨ ਦੀ ਪੈਰੋਲ ਦੇਵੇ ਤਾਂ ਕਿ ਉਹ ਖਡੂਰ ਸਾਹਿਬ ਹਲਕੇ ਦੇ ਵਿੱਚ ਇੱਕ ਦੌਰਾ ਕਰਕੇ ਲੋਕਾਂ ਦਾ ਧੰਨਵਾਦ ਕਰ ਸਕਣ ਅਤੇ ਹਲਕੇ 'ਚ ਆ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਸਕਣ ਅਤੇ ਉਸ 'ਤੇ ਪਹਿਰਾ ਦੇ ਸਕਣ।


ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ 3 ਡੇਂਗੂ ਅਤੇ 4 ਚਿਕਨ ਗੁਣੀਆ ਦੇ ਕੇਸ ਆਏ ਸਹਾਮਣੇ, ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ


ਇਸ ਦੇ ਨਾਲ ਹੀ ਤਰਸੇਮ ਸਿੰਘ ਨੇ ਕਿਹਾ ਕਿ ਮੇਰੀ ਸਰਕਾਰ ਨੂੰ ਅਪੀਲ ਹੈ ਕਿ ਉਹਨਾਂ ਨੂੰ ਜਲਦੀ ਤੋਂ ਜਲਦੀ ਰਿਹਾ ਕੀਤਾ ਜਾਵੇ ਤਾਂ ਜੋ ਉਹ ਆਪਣੇ ਹਲਕੇ 'ਚ ਆ ਕੇ ਲੋਕਾਂ ਦੇ ਨਾਲ ਵਿਚਰਨ ਅਤੇ ਪੰਜਾਬ ਨੂੰ ਨਸ਼ੇ ਦੇ ਕੋਟ ਚੋਂ ਬਾਹਰ ਕੱਢਿਆ ਜਾਵੇ ਅਤੇ ਬੰਦੀ ਸਿੰਘਾਂ ਨੂੰ ਰਿਹਾ ਕਰਵਾਉਣ ਵਾਲੇ ਮੁੱਦੇ ਸਿਖਰਾਂ 'ਤੇ ਚੁੱਕੇ ਜਾਣ।


ਇਹ ਵੀ ਪੜ੍ਹੋ: MLA Raman Arora: ਸ਼ੀਤਲ ਅੰਗੂਰਾਲ ਦੇ ਇਲਜ਼ਾਮਾਂ 'ਤੇ ਪਹਿਲੀ ਵਾਰ Zee Media 'ਤੇ ਬੋਲੇ MLA ਰਮਨ ਅਰੋੜਾ