Amritpal Singh AKF Connection News: 'ਵਾਰਿਸ ਪੰਜਾਬ ਦੇ' ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ  (Amritpal Singh)ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਸ ਸਮੇਂ ਉਹ ਪੁਲਿਸ ਅਤੇ ਜਾਂਚ ਏਜੰਸੀਆਂ ਦੇ ਰਡਾਰ 'ਤੇ ਹੈ। ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਨੇ ਉਸ ਦੇ ਸੰਗਠਨ ਨਾਲ ਜੁੜੇ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਅੰਮ੍ਰਿਤਪਾਲ (Amritpal Singh) ਖਾਲਿਸਤਾਨ ਸਮਰਥਕ ਹੈ ਅਤੇ ਸਿੱਖ ਧਰਮ ਦਾ ਸਮਰਥਕ ਹੋ ਕੇ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦਾ ਹੈ। ਹੁਣ ਇੱਕ ਨਵਾਂ ਖੁਲਾਸਾ ਸਾਹਮਣੇ ਆਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਆਪਣੀ ਪ੍ਰਾਈਵੇਟ ਆਰਮੀ ਤਿਆਰ ਕਰ ਰਿਹਾ ਸੀ। ਇਸ ਲਈ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 


COMMERCIAL BREAK
SCROLL TO CONTINUE READING

ਕੀ ਹੈ AKF (What is AKF)  
ਪੁਲਿਸ ਅਨੁਸਾਰ ਅੰਮ੍ਰਿਤਪਾਲ ਸਿੰਘ ਆਨੰਦਪੁਰ ਖਾਲਸਾ ਫੋਰਸ (AKF) ਬਣਾ ਰਿਹਾ ਸੀ। ਪੁਲਿਸ ਨੂੰ ਉਸ ਦੇ ਘਰੋਂ ਬਰਾਮਦ ਹੋਏ ਹਥਿਆਰਾਂ ਤੇ ਉਸ ਦੇ ਸਾਥੀਆਂ 'ਤੇ ਏ.ਕੇ.ਐਫ ਲਿਖਿਆ ਹੋਇਆ ਮਿਲਿਆ। ਅਜਿਹੇ 'ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ AKF ਦੇ ਨਾਂ 'ਤੇ ਆਪਣੀ ਪ੍ਰਾਈਵੇਟ ਫੌਜ ਤਿਆਰ ਕਰ ਰਿਹਾ ਸੀ। 


ਇਹ ਵੀ ਪੜ੍ਹੋ: ਕੀ ਅੰਮ੍ਰਿਤਪਾਲ ਸਿੰਘ ਦੀ ਹੋ ਚੁੱਕੀ ਹੈ ਗ੍ਰਿਫ਼ਤਾਰੀ ? ਮਾਮਲਾ ਪਹੁੰਚਿਆ ਹਾਈ ਕੋਰਟ; ਜਾਣੋ ਕੀ ਹੈ ਨਵੀਂ ਅਪਡੇਟ

ਸੁਰੱਖਿਆ ਏਜੰਸੀਆਂ ਵੱਲੋਂ ਕਿਹਾ ਗਿਆ ਕਿ ਅੰਮ੍ਰਿਤਪਾਲ ਨੌਜਵਾਨਾਂ ਨੂੰ ਆਤਮਘਾਤੀ ਹਮਲੇ ਲਈ ਤਿਆਰ ਕਰ ਰਿਹਾ ਸੀ। ਇਸ ਦੇ ਨਾਲ ਹੀ ਹਥਿਆਰਾਂ ਲਈ ਗੁਰੂਘਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਠਿਕਾਣਾ ਬਣਾਉਣ ਦੀ ਤਿਆਰੀ ਕਰ ਰਿਹਾ ਸੀ। ਸੁਰੱਖਿਆ ਏਜੰਸੀਆਂ ਵੱਲੋਂ ਇਹ ਵੀ ਖੁਲਾਸਾ ਕੀਤਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਵੱਲੋਂ ਆਨੰਦਪੁਰ ਖਾਲਸਾ ਫੋਰਸ (AKF) ਦੀ ਸ਼ੁਰੂਆਤ ਕਰਨ ਦੀ ਵੀ ਤਿਆਰੀ ਕੀਤੀ ਜਾ ਰਹੀ ਸੀ। 


ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਦਾ ਹਿੱਸਾ ਸਨ। ਉਨ੍ਹਾਂ ਦੱਸਿਆ ਕਿ 12 ਬੋਰ ਦੀਆਂ 6 ਬੰਦੂਕਾਂ ਅਤੇ ਕੁਝ ਕਾਰਤੂਸ ਜ਼ਬਤ ਕੀਤੇ ਗਏ ਹਨ, ਜੋ ਕਿ ਗੈਰ-ਕਾਨੂੰਨੀ ਹਨ। ਫਿਲਹਾਲ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਸ਼ਨੀਵਾਰ ਨੂੰ ਜਲੰਧਰ ਜ਼ਿਲ੍ਹੇ 'ਚ ਜਦੋਂ ਕਾਫਲੇ ਨੂੰ ਰੋਕਿਆ ਗਿਆ ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ  ਹੋ ਗਿਆ। 


ਇਹ ਵੀ ਪੜ੍ਹੋ: Amritpal Singh latest news: NIA को सौंपा जा सकता है केस, ISI लिंक होने की वजह ये फैसला - सूत्र
 



ਇਹ ਵੀ ਪੜ੍ਹੋ: Khalistan Supporters in London: ਖਾਲਿਸਤਾਨ ਸਮਰਥਕਾਂ ਨੇ ਲੰਡਨ 'ਚ ਭਾਰਤੀ ਹਾਈ ਕਮਿਸ਼ਨ ‘ਤੇ ਕੀਤਾ ਜ਼ਬਰਦਸਤ ਹੰਗਾਮਾ; ਤਿਰੰਗਾ ਉਤਾਰਨ ਦੀ ਕੀਤੀ ਕੋਸ਼ਿਸ਼!

ਦਰਅਸਲ ਹਾਲ ਹੀ ਵਿੱਚ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਸ ਦੇ ਕੁਝ ਸਾਥੀਆਂ ਖਿਲਾਫ਼ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ 'ਚ ਐਤਵਾਰ ਨੂੰ ਤਾਜ਼ਾ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਇੰਨ੍ਹਾਂ ਹੀ ਨਹੀਂ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅਸਲਾ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।  ਪੁਲਿਸ ਨੇ 23 ਫਰਵਰੀ ਨੂੰ ਅਜਨਾਲਾ ਕਾਂਡ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਸੀ।