Death of Punjabi in Australia/ਭਰਤ ਸ਼ਰਮਾ: ਪੰਜਾਬ ਦੇ ਨੌਜਵਾਨ ਰੁਜ਼ਗਾਰ ਤੇ ਪੜ੍ਹਾਈ ਲਈ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ।  ਮਾਪੇ ਵੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਉਨ੍ਹਾਂ ਦੀ ਰੀਝ ਪੂਰੀ ਕਰ ਰਹੇ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੇ ਲਗਾਤਾਰ ਮੌਤਾਂ ਦੀ ਗਿਣਤੀ ਵੱਧ ਰਹੀ ਹੈ। ਅੱਜ ਇੱਕ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ 31 ਸਾਲਾਂ ਨੌਜਵਾਨ ਮੌਤ ਹੋ ਗਈ ਹੈ।


COMMERCIAL BREAK
SCROLL TO CONTINUE READING

ਦਰਅਸਲ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਅਵਿੰਦਰ ਸਿੰਘ ਦੀ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਇੱਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਪੂਰੇ ਪਿੰਡ ''ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਰਿਵਾਰ ਅਤੇ ਰਿਸ਼ਤੇਦਾਰ ਦਾਰੋ ਰੋ ਕੇ ਬੁਰਾ ਹਾਲ ਹੈ ਉਥੇ ਹੀ ਸਰਕਾਰ ਕੋਲੋਂ ਆਪਣੇ ਨੌਜਵਾਨ ਪੁੱਤ ਅਰਵਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਪਰਿਵਾਰ ਅੰਤਿਮ ਰਸਮਾ ਆਪਣੀਆਂ ਅੱਖਾਂ ਮੂਹਰੇ ਕਰ ਸਕੇ।


ਇਹ ਵੀ ਪੜ੍ਹੋ: Vikram Batra Death Anniversary: 'ਯੇ ਦਿਲ ਮਾਂਗੇ ਮੋਰ'...ਵਿਕਰਮ ਬੱਤਰਾ ਦੀ ਜੀਵਨੀ ਅੱਜ ਵੀ ਲੋਕਾਂ ਨੂੰ ਕਰਦੀ ਪ੍ਰਭਾਵਿਤ


ਇਸ ਸਬੰਧੀ ਮ੍ਰਿਤਕ ਅਵਿੰਦਰ ਸਿੰਘ (31) ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਵਰਿੰਦਰ ਦਾ 2015 ਵਿੱਚ ਵਿਆਹ ਹੋਇਆ ਸੀ ਅਤੇ 2016 ਵਿੱਚ ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਚਲਾ ਗਿਆ ਸੀ। ਇਸ ਤੋਂ ਬਾਅਦ 7 ਸਾਲ ਬਾਅਦ ਉਹ 20 ਫਰਵਰੀ 2024 ਨੂੰ ਆਪਣੇ ਘਰ ਪਰਤਿਆ ਅਤੇ 28 ਅਪ੍ਰੈਲ 2024 ਨੂੰ ਪਰਿਵਾਰ ਸਮੇਤ ਮੈਲਬੌਰਨ ਵਾਪਸ ਚਲਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਅਮਰਿੰਦਰ ਸਿੰਘ ਟਰੱਕ ਲੈ ਕੇ ਸਿਡਨੀ ਗਿਆ ਸੀ, ਜਿੱਥੇ ਟਰੱਕ ਦੀ ਤਰਪਾਲ ਦੀ ਮੁਰੰਮਤ ਕਰਦੇ ਸਮੇਂ ਉਹ ਟਰੱਕ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦਾ ਸਿਰ ਜ਼ਮੀਨ ''ਤੇ ਜਾ ਵੱਜਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।


ਇਹ ਵੀ ਪੜ੍ਹੋ:  Ajnala News: ਦੱਖਣੀ ਅਫ਼ਰੀਕਾ 'ਚ ਹੋਈਆਂ ਖੇਡਾਂ 'ਚ 18 ਸਾਲਾਂ ਮੁੰਡੇ ਨੇ ਪਾਵਰਲਿਫਟਿੰਗ 'ਚ ਜਿੱਤਿਆ ਗੋਲਡ ਮੈਡਲ


ਓਹਨਾਂ ਨੇ ਦੱਸਿਆ ਕਿ ਅਵਰਿੰਦਰ ਉਸ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਆਪਣੇ ਪਿੱਛੇ 6 ਸਾਲ 6 ਮਹੀਨੇ ਦੀਆਂ ਦੋ ਧੀਆਂ ਅਤੇ ਪਤਨੀ ਛੱਡ ਗਿਆ ਹੈ। ਅਵਰਿੰਦਰ ਦੀ ਮਾਂ ਅਮਰਜੀਤ ਕੌਰ ਦਾ ਬੁਰਾ ਹਾਲ ਹੈ ਅਤੇ ਰੋ ਰਹੀ ਹੈ। ਅਮਰਜੀਤ ਕੌਰ ਨੇ ਦੱਸਿਆ ਕਿ 7 ਸਾਲ ਬਾਅਦ ਉਸ ਦਾ ਲੜਕਾ ਆਪਣੇ ਬੱਚਿਆਂ ਅਤੇ ਪਤਨੀ ਨਾਲ ਉਸ ਦੇ ਘਰ ਉਸ ਨੂੰ ਮਿਲਣ ਆਇਆ ਸੀ, ਜਿੱਥੇ ਉਹ ਆਪਣੇ ਖੇਤਾਂ ਵਿੱਚ ਕੰਮ ਕਰਦਾ ਸੀ ਅਤੇ ਉਨ੍ਹਾਂ ਲਈ ਨਵਾਂ ਟਰੈਕਟਰ ਵੀ ਲੈ ਕੇ ਆਇਆ ਸੀ ਅਤੇ ਜਾਣ ਵੇਲੇ ਉਸ ਨੇ ਕਿਹਾ ਸੀ ਕਿ ਉਹ ਜਲਦੀ ਹੀ ਲੈ ਦੇਵੇਗਾ। ਉਹ ਆਸਟ੍ਰੇਲੀਆ ਦੀ ਪੀ.ਆਰ ਪ੍ਰਾਪਤ ਕਰੇਗਾ ਅਤੇ ਫਿਰ ਦਸੰਬਰ ਤੱਕ ਮੁੜ ਆਪਣੇ ਘਰ ਪਰਤਣਗੇ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ ਅਤੇ ਗੁਰੂ ਘਰ ਜਾ ਕੇ ਸ਼ੁਕਰਾਨਾ ਕਰਨਗੇ। ਅਵਰਿੰਦਰ ਦੇ ਪਰਿਵਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਇਕਲੌਤੇ ਪੁੱਤਰ ਨੂੰ ਆਖਰੀ ਵਾਰ ਆਪਣੀਆਂ ਅੱਖਾਂ ਨਾਲ ਦੇਖ ਸਕਣ।