Amritsar Accident News: ਅੰਮ੍ਰਤਿਸਰ ਵਿੱਚ ਦੇਰ ਰਾਤ ਪੁਲਿਸ ਮੁਲਜ਼ਾਮ ਵੱਲੋਂ ਨੌਜਵਾਨ ਨੂੰ ਆਪਣੀ ਕਾਰ ਨਾਲ ਟੱਕਰ ਮਾਰ ਦਿੱਤਾ। ਇਹ ਦੇਖ ਕੇ ਉਥੇ ਲੋਕ ਇਕੱਠੇ ਹੋ ਗਏ ਅਤੇ ਪੁਲਿਸ ਮੁਲਾਜ਼ਮ ਨੂੰ ਫੜ ਲਿਆ। ਇਸ ਤੋਂ ਬਾਅਦ ਮੌਕੇ 'ਤੇ ਪੁਲਿਸ ਨੂੰ ਬੁਲਾਇਆ ਗਿਆ। ਲੋਕਾਂ ਦਾ ਇਲਜ਼ਾਮ ਹੈ ਕਿ ਮੁਲਾਜ਼ਮ ਨੇ ਸ਼ਰਾਬ ਪੀਤੀ ਹੋਈ ਸੀ। ਇਸ ਸਾਰੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਹ ਮੌਕ ਤੋਂ ਭੱਜ ਰਿਹਾ ਸੀ। ਇਹ ਮਾਮਲਾ ਬੀਤੀ ਰਾਤ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇੜੇ ਭੰਡਾਰੀ ਪੁਲ ਕੋਲ ਵਾਪਰਿਆ। ਪੁਲਿਸ ਮੁਲਾਜ਼ਮ ਦੀ ਪਛਾਣ ਜਰਮਨਪ੍ਰੀਤ ਸਿੰਘ ਵਜੋਂ ਹੋਈ ਹੈ।


COMMERCIAL BREAK
SCROLL TO CONTINUE READING

ਚਸ਼ਮਦੀਦ ਸਾਂਈ ਟਰੈਵਲ ਮਾਲਕ ਨੇ ਦੱਸਿਆ ਕਿ ਸਤਿਗੁਰੂ ਟਰੈਵਲ ਦਾ ਮਾਲਕ ਅਤੁਲ ਕੁਮਾਰ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਤੇਜ਼ ਰਫਤਾਰ ਨਾਲ ਆ ਰਹੀ ਇਕ ਸਵਿਫਟ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਡਿੱਗ ਗਿਆ। ਜਿਸ ਦੇ ਚਲਦੇ ਅਤੁਲ ਕੁਮਾਰ ਗੰਭੀਰ ਰੂਪ ਵੀ ਜ਼ਖਮੀ ਹੋ ਗਿਆ। ਜਿਸ ਨੂੰ ਸੜਕ 'ਤੇ ਖੜੇ ਲੋਕਾਂ ਨੇ ਬੜੀ ਮੁਸ਼ਕਿਲ ਦੇ ਨਾਲ ਬਚਾਇਆ ਅਤੇ ਉਸ ਨੂੰ ਹਸਪਤਾਲ ਵਿੱਚ ਪਹੁੰਚਾਇਆ। ਮੌਕੇ 'ਤੇ ਮੌਜੂਦ ਉੱਥੇ ਹੀ ਗੱਡੀ ਦੇ ਡਰਾਈਵਰ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਜਿਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।


ਘਟਨਾ ਵਾਲੀ ਥਾਂ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਅਸੀਂ ਮੌਕੇ 'ਤੇ ਪੁੱਜੇ ਹਾਂ ਗੱਡੀ ਵਾਲੇ ਨੂੰ ਲੋਕਾਂ ਨੇ ਮੌਕੇ 'ਤੇ ਕਾਬੂ ਕਰ ਲਿਆ ਹੈ ਅਤੇ ਸਾਡੇ ਹਵਾਲੇ ਕਰ ਦਿੱਤਾ ਹੈ। ਜਿਹੜਾ ਜ਼ਖਮੀ ਵਿਅਕਤੀ ਹੈ ਉਸ ਨੂੰ ਹਸਪਤਾਲ ਵਿੱਚ ਇਲਾਜ ਦੇ ਲਈ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਰਾਬੀ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਉਸ ਦਾ ਨਾਂ ਜਰਮਨਪ੍ਰੀਤ ਸਿੰਘ ਹੈ ਅਤੇ ਉਹ ਤਰਨ ਤਾਰਨ ਦਾ ਰਹਿਣ ਵਾਲਾ ਹੈ। ਇਸ ਵੇਲੇ ਉਹ ਅੰਮ੍ਰਿਤਸਰ ਦੇ ਮਾਲ ਮੰਡੀ ਇਲਾਕੇ ਦੇ ਵਿੱਚ ਡਿਊਟੀ ਕਰਦਾ ਹੈ। 


ਪੁਲਿਸ ਅਧਿਕਾਰੀ ਜਸਕੀਰਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਮੁਲਜ਼ਮਾਂ ਨੇ ਦੱਸਿਆ ਹੈ ਉਸਦੀ ਡਿਊਟੀ ਇਸ ਵੇਲੇ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਨਾਲ ਹੈ। ਉਸ ਨੇ ਕਿਹਾ ਕਿ ਮੈਂ ਗੱਡੀ ਨਹੀਂ ਭਜਾਈ ਨਾ ਹੀ ਮੇਰੇ ਗੱਡੀ ਨਾਲ ਕੋਈ ਐਕਸੀਡੈਂਟ ਹੋਇਆ ਹੈ।