Amritsar News: ਰੰਜ਼ਿਸ਼ `ਚ ਸਾਥੀਆਂ ਨਾਲ ਮਿਲ ਕੇ ਪਤੀ-ਪਤਨੀ `ਤੇ ਕੀਤਾ ਹਮਲਾ, ਦੋਵੇਂ ਹਸਪਤਾਲ ਦਾਖ਼ਲ
Amritsar News: ਪੁਰਾਣੀ ਰੰਜਿਸ਼ ਦੇ ਚਲਦੇ ਇੱਕ ਵਿਅਕਤੀ ਨੇ ਗਰੀਬ ਵਿਅਕਤੀ ਉੱਤੇ ਹਮਲਾ ਕੀਤਾ ਜੋ ਇਸ ਸਮੇਂ ਬੁਰੀ ਤਰ੍ਹਾਂ ਜਖਮੀ ਹੈ।
Amritsar News: ਅੰਮ੍ਰਿਤਸਰ ਵਿੱਚ ਲੁੱਟ ਖੋਹ ਤੇ ਹਮਲੇ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਥਾਣਾ ਵੇਰਕਾ ਤੋਂ ਸਾਹਮਣੇ ਆਇਆ ਹੈ ਕਿ ਜਿਥੇ ਇੱਕ ਸਖ਼ਸ਼ ਵੱਲੋਂ ਰੰਜ਼ਿਸ਼ ਤਹਿਤ ਹਥਿਆਰਾਂ ਨਾਲ ਕੀਤੇ ਹਮਲੇ ਵਿੱਚ ਪਤੀ-ਪਤਨੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਮੁਤਾਬਕ ਮੁਲਜ਼ਮ ਰੌਸ਼ਨ ਮਸੀਹ ਨੇ ਤੇਜ਼ਧਾਰ ਹਥਿਆਰਾਂ ਨਾਲ ਅਮਰ ਮਸੀਹ ਅਤੇ ਉਸਦੀ ਪਤਨੀ ਗੰਭੀਰ ਉਪਰ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ ਅਤੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ।
ਇਸ ਬਾਰੇ ਗੱਲ ਕਰਦਿਆਂ ਪੀੜਤ ਅਮਰ ਮਸੀਹ ਨੇ ਦੱਸਿਆ ਕਿ ਉਹ ਆਪਣੇ ਘਰ ਬੈਠਾ ਸੀ ਕਿ ਅਚਾਨਕ ਇਲਾਕੇ ਦੇ ਰੋਸ਼ਨ ਮਸੀਹ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਸ਼ਰਾਬ ਪੀ ਕੇ ਉਸ ਅਤੇ ਉਸ ਦੀ ਪਤਨੀ 'ਤੇ ਦਾਤਰ ਮਾਰ ਕੇ ਹਮਲਾ ਕਰ ਦਿੱਤਾ ਜਿਸ ਨਾਲ ਉਹ ਜ਼ਖਮੀ ਹੋ ਗਏ। ਇਸ ਕਾਰਨ ਮੇਰੇ ਵੱਲੋਂ ਪੁਲਿਸ ਪ੍ਰਸ਼ਾਸਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Bhagwant Mann: ਕਿਸਾਨਾਂ ਵਲੋਂ ਬੀਤੇ ਦਿਨੀਂ 'ਪੰਜਾਬ ਬੰਦ' ਦੀ ਕਾਲ ਨੂੰ ਲੈ ਕੇ CM ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ
ਮੈਂ ਇੱਕ ਗਰੀਬ ਵਿਅਕਤੀ ਹਾਂ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਬੜੀ ਹੀ ਮੁਸ਼ਕਿਲ ਨਾਲ ਕਰਦਾ ਹਾਂ। ਕਿਰਪਾ ਕਰਕੇ ਮੇਰੀ ਮਦਦ ਕੀਤੀ ਜਾਵੇ। ਇਸ ਦੌਰਾਨ ਮਾਮਲੇ ਦੀ ਜਾਂਚ ਕਰ ਰਹੇ ਵੇਰਕਾ ਥਾਣੇ ਦੇ ਏਐਸਆਈ ਸਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਕੌਲ ਅਮਰ ਮਸੀਹ ਨਾਮਕ ਵਿਅਕਤੀ ਦੀ ਦਰਖਾਸਤ ਆਈ ਹੈ। ਜਿਸ 'ਤੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਢੁਕਵੀਂ ਕਾਰਵਾਈ ਕੀਤੀ ਜਾਵੇਗੀ।
ਦੂਜੀ ਵਾਰਦਾਤ ਫਾਜ਼ਿਲਕਾ ਜ਼ਿਲ੍ਹੇ 'ਚ ਪਰਿਵਾਰਕ ਝਗੜੇ ਕਾਰਨ ਇਕ ਵਿਅਕਤੀ ਵੱਲੋਂ ਆਪਣੇ ਜਵਾਈ ਨੂੰ ਟਰੈਕਟਰ ਨਾਲ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਵਿਅਕਤੀ ਦੀ ਇੱਕ ਲੱਤ ਟੁੱਟ ਗਈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਦੀ ਪਛਾਣ ਸਦਰ ਥਾਣਾ ਖੇਤਰ ਦੇ ਪਿੰਡ ਮਿਆਣੀ ਬਸਤੀ ਦੇ ਰਹਿਣ ਵਾਲੇ ਮਨਜੀਤ ਵਜੋਂ ਹੋਈ ਹੈ।
ਹਸਪਤਾਲ ਵਿੱਚ ਦਾਖ਼ਲ ਮਨਜੀਤ ਨੇ ਆਪਣੇ ਜਵਾਈ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਜ਼ਖਮੀ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਜਵਾਈ ਨੇ ਉਸ 'ਤੇ ਟਰੈਕਟਰ ਚੜ੍ਹਾ ਦਿੱਤਾ, ਜਿਸ ਕਾਰਨ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਉਸ ਦਾ ਦੋਸ਼ ਹੈ ਕਿ ਕਰੀਬ ਦੋ ਸਾਲ ਪਹਿਲਾਂ ਉਸ ਨੇ ਆਪਣੇ ਜਵਾਈ ਨੂੰ ਟਰੈਕਟਰ ਟਰਾਲੀ ਦਿੱਤੀ ਸੀ ਤਾਂ ਜੋ ਉਹ ਇਸ ਨੂੰ ਚਲਾ ਕੇ ਕਾਰੋਬਾਰ ਕਰ ਸਕੇ ਅਤੇ ਦੋ ਵਕਤ ਦੀ ਰੋਟੀ ਕਮਾ ਸਕੇ।
ਇਹ ਵੀ ਪੜ੍ਹੋ : Punjab Breaking Live Updates: ਕਿਸਾਨੀ ਮਸਲਿਆਂ 'ਤੇ ਰੱਖੀ ਹਾਈ ਪਾਵਰ ਕਮੇਟੀ ਦੀ ਮੀਟਿੰਗ ਮੁਲਤਵੀ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ