Amritsar Blast/ਭਰਤ ਸ਼ਰਮਾ: ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ਦੇ ਵਿੱਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ 3 ਵਜੇ ਦੇ ਕਰੀਬ ਇਹ ਧਮਾਕੇ ਦੀ ਆਵਾਜ਼ ਇਲਾਕੇ ਦੇ ਲੋਕਾਂ ਨੇ ਸੁਣੀ ਹੈ। ਇਲਾਕੇ ਦੇ ਲੋਕਾਂ ਵਿੱਚ ਇਸ ਸਮੇਂ ਦਹਿਸ਼ਤ ਦਾ ਮਾਹੌਲ ਹੈ। ਉੱਥੇ ਹੀ ਥਾਣਾ ਇਸਲਾਮਾਬਾਦ ਦੇ ਪੁਲਿਸ ਅਧਿਕਾਰੀ ਜਸਬੀਰ ਸਿੰਘ ਨੇ ਕਿਹਾ ਕਿ ਆਵਾਜ਼ ਅਸੀਂ ਵੀ ਸੁਣੀ ਹੈ ਪਰ ਕੋਈ ਵੀ ਥਾਣੇ ਵਿੱਚ ਧਮਾਕਾ ਨਹੀਂ ਹੋਇਆ। ਉਹਨਾਂ ਕਿਹਾ ਕਿ ਇਸ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਧਮਾਕਾ ਹੋਇਆ ਕਿੱਥੇ ਹੈ।


COMMERCIAL BREAK
SCROLL TO CONTINUE READING

ਪਰ ਉੱਥੇ ਹੀ ਤੁਸੀਂ ਵੇਖ ਸਕਦੇ ਹੋ ਕਿ ਥਾਣਾ ਇਸਲਾਮਾਬਾਦ ਦੀ ਸਾਰੀ ਹੀ ਬੱਤੀ ਦੀਆਂ ਤਾਰਾਂ ਸੜ ਚੁੱਕੀਆਂ ਹਨ ਤੇ ਅੰਦਰ ਜਿਹੜੀਆਂ ਟੀਨਾਂ ਹਨ ਉਹ ਵੀ ਡਿੱਗੀਆਂ ਪਈਆਂ ਹਨ ਪਰ ਪੁਲਿਸ ਅਧਿਕਾਰੀ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਜੀਵਨ ਫੌਜੀ ਨੇ ਇਸ ਧਮਾਕੇ ਦੀ ਜਿੰਮੇਵਾਰੀ ਲਈ ਹੈ। ਪਰ ਫਿਲਹਾਲ ਕੋਈ ਵੀ ਅਲਾਧਿਕਾਰੀ ਬੋਲਣ ਨੂੰ ਤਿਆਰ ਨਹੀਂ ਪਰ ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਧਮਾਕਾ ਹੋਇਆ ਹੈ 3 ਵਜੇ ਦੇ ਕਰੀਬ ਹੋਇਆ ਹੈ।


 ਸਥਾਨਕ ਵਾਸੀਆਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਉਨ੍ਹਾਂ ਦੇ ਘਰਾਂ ਦੀਆਂ ਕੰਧਾਂ ਨੁਕਸਾਨੀਆਂ ਗਈਆਂ। ਦੂਜੇ ਪਾਸੇ, ਮੌਕੇ ਉੱਤੇ ਉਸ ਸਮੇ ਮੌਜੂਦ ਪੁਲਿਸ ਅਧਿਕਾਰੀ ਪਹਿਲਾਂ ਇਸ ਧਮਾਕੇ ਹੋਣ ਦੇ ਮਾਮਲੇ ਤੋਂ ਭੱਜਦੇ ਨਜ਼ਰ ਆਏ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੂਚਨਾ ਮਿਲਣ ਮਗਰੋਂ ਥਾਣੇ ਪਹੁੰਚ ਕੇ ਮਾਮਲੇ ਬਾਰੇ ਪੂਰੀ ਜਾਣਕਾਰੀ ਦਿੱਤੀ।


ਇਹ ਵੀ ਪੜ੍ਹੋ:. Punjab Weather Update: ਸੀਤ ਲਹਿਰ ਨੇ ਠੰਡਾ ਠਾਰ ਕੀਤਾ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ, ਲੋਕਾਂ 'ਚ ਹੋਈ ਠੂਰ- ਠੂਰ


ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ ਜਿਸ ਵਿੱਚ ਇਸਲਾਮਾਬਾਦ ਪੁਲਿਸ ਥਾਣੇ ਦੇ ਵਿੱਚ ਧਮਾਕੇ ਹੋਣ ਦੀ ਜਿੰਮੇਦਾਰੀ ਗੈਂਗਸਟਰ ਜੀਵਨ ਫੌਜੀ ਵੱਲੋਂ ਲਈ ਗਈ ਹੈ 'ਪਰ ਜੀ ਮੀਡੀਆ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।'


ਪੋਸਟ ਵਿੱਚ ਲਿਖਿਆ ਗਿਆ ਹੈ ਕਿ ਅੱਜ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਥਾਣੇ ਵਿੱਚ ਸੁੱਟੇ ਗਏ ਗਰਨੇਡ ਦੀ ਜਿੰਮੇਦਾਰੀ ਮੈਂ ਜੀਵਨ ਫੌਜੀ ਲੈਂਦਾ ਹਾਂ ਇਹ ਸਭ ਕੁਝ ਪੁਲਿਸ ਨੂੰ ਦੱਸਣ ਲਈ ਕੀਤਾ ਗਿਆ ਹੈ। ਜੋ ਇਹਨਾਂ ਨੇ ਸਰਕਾਰਾਂ ਨਾਲ ਮਿਲ ਕੇ 1984 ਤੋਂ ਲੈ ਕੇ ਹੁਣ ਤੱਕ ਸਿੱਖਾਂ ਨਾਲ ਤੇ ਉਹਨਾਂ ਦੇ ਪਰਿਵਾਰ ਨਾਲ ਕੀਤਾ ਹੈ। ਜੇ ਇਹ ਅੱਗੇ ਕਰਨਗੇ ਉਸ ਦਾ ਜਵਾਬ ਇਦਾ ਮਿਲੇਗਾ ਜੇ ਇਸ ਵਰਦੀ ਨੇ ਸਿੱਖਾਂ ਦੇ ਘਰ ਛਡਵਾਏ ਤਾਂ ਘਰ ਇਹਨਾਂ ਦੇ ਵੀ ਨਹੀਂ ਰਹਿਣੇ, ਜਿਨਾਂ ਥਾਣਿਆਂ ਦੀਆਂ ਕੰਧਾਂ ਉੱਚੀਆਂ ਕਰਵਾਈਆਂ ਉਹ ਵੀ ਤਿਆਰ ਰਹਿਣ ਜਵਾਬ ਮਿਲ ਬਾਕੀ ਰਹੀ ਗੱਲ ਪੱਗਾਂ ਨੂੰ ਲਾਉਣ ਦਾ ਸ਼ੌਂਕ ਇਹਨਾਂ ਨੂੰ ਜਿਹੜਾ ਪੁਲਿਸ ਵਾਲਾ ਹੁਣ ਸਿੱਖ ਦੀ ਪੱਗ ਨੂੰ ਹੱਥ ਪਾਵੇਗਾ ਉਸ ਉੱਤੇ ਵਿਸ਼ੇਸ਼ ਧਿਆਨ ਰੱਖਿਆ ਜਾਓ। ਉਸ ਦੀ ਆਪਣੇ ਤੇ ਆਪਣੇ ਪਰਿਵਾਰ ਦੀ ਜਿੰਮੇਦਾਰੀ ਖੁਦ ਹੀ ਹੋਵੇਗੀ।


4 ਦਸੰਬਰ ਨੂੰ ਮਜੀਠਾ ਥਾਣੇ ਵਿੱਚ ਧਮਾਕਾ 
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਮਜੀਠਾ ਥਾਣੇ ‘ਚ ਬੁੱਧਵਾਰ ਰਾਤ ਕਰੀਬ 10 ਵਜੇ ਪੁਲਿਸ ਸਟੇਸ਼ਨ ਦੇ ਅੰਦਰ ਧਮਾਕਾ ਹੋਇਆ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਧਮਾਕੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ ਹੈ। ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ ਸਨ।


28 ਨਵੰਬਰ ਨੂੰ ਅੰਮ੍ਰਿਤਸਰ ਪੁਲੀਸ ਦੀ ਪੁਰਾਣੀ ਚੌਕੀ ਗੁਰਬਖਸ਼ ਨਗਰ ਵਿੱਚ ਧਮਾਕਾ ਹੋਇਆ ਸੀ। ਇੱਥੇ ਵੀ ਹੈਂਡ ਗ੍ਰੇਨੇਡ ਸੁੱਟਣ ਦਾ ਮਾਮਲਾ ਸਾਹਮਣੇ ਆਇਆ। ਇਸ ਦੀ ਜ਼ਿੰਮੇਵਾਰੀ ਵੀ ਫੇਸਬੁੱਕ ਪੋਸਟ ਰਾਹੀਂ ਲਈ ਗਈ ਸੀ। ਪੰਜਾਬ ਪੁਲਿਸ ਦੀ ਫੋਰੈਂਸਿਕ ਟੀਮ ਨਾਲ ਜੁੜੇ ਸੂਤਰਾਂ ਦੀ ਮੰਨੀਏ ਤਾਂ ਉਕਤ ਸਥਾਨ 'ਤੇ ਕਈ ਸ਼ੱਕੀ ਵਸਤੂਆਂ ਮਿਲੀਆਂ ਸਨ।