Amritsar blast news: ਅੰਮ੍ਰਿਤਸਰ ਬਲਾਸਟ ਦੇ ਕਥਿਤ ਮੁਲਜ਼ਮ ਦੀ ਤਸਵੀਰ ਆਈ ਸਾਹਮਣੇ!
Amritsar blast news: ਇਹ ਵੀ ਦੱਸਿਆ ਜਾ ਰਿਹਾ ਹੈ ਕਿ SGPC ਦੀ ਟੀਮ ਨੇ ਮੌਕੇ `ਤੇ ਮੁਲਜ਼ਮ ਕਾਬੂ ਕੀਤੇ ਜਿਨ੍ਹੇ ਨੇ ਸਰਾਂ ਦੇ ਕਮਰੇ ਚੋਂ ਬਾਥਰੂਮ ਰਾਹੀਂ ਧਮਾਕਾ ਕੀਤਾ ਸੀ।
Amritsar blast near Golden Temple CCTV latest news today: ਪੰਜਾਬ 'ਚ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਪਿਛਲੇ 5 ਦਿਨਾਂ 'ਚ ਤੀਜਾ ਬਲਾਸਟ ਦੇਖਣ ਨੂੰ ਮਿਲਿਆ, ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਅੰਮ੍ਰਿਤਸਰ ਧਮਾਕੇ ਦੇ ਮਾਮਲੇ 'ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਕਿਉਂਕਿ ਉਨ੍ਹਾਂ ਨੇ 5 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਦੌਰਾਨ ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ ਬੀਤੀ ਰਾਤ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੋਏ ਘੱਟ ਤੀਬਰਤਾ ਵਾਲੇ ਧਮਾਕੇ ਪਿੱਛੇ ਕਥਿਤ ਸ਼ੱਕੀ ਦੀ ਤਸਵੀਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਸਵੀਰ CCTV 'ਚ ਕੈਦ ਹੋਈ ਹੈ। ਇਸ ਤੋਂ ਇਲਾਵਾ ਇਸ ਮਾਮਲੇ 'ਚ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ ਜੋ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਮੀਡਿਆ ਨਾਲ ਸਾਂਝੀ ਕੀਤੀ ਜਾਵੇਗੀ।
ਸ਼ਨੀਵਾਰ ਅਤੇ ਸੋਮਵਾਰ ਨੂੰ ਹੋਏ ਧਮਾਕਿਆਂ ਤੋਂ ਬਾਅਦ ਤੀਜਾ ਬਲਾਸਟ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਇਹ ਧਮਾਕਾ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੇੜੇ ਰਾਤ 12.10 ਵਜੇ ਹੋਇਆ।
ਫੜ੍ਹੇ ਗਏ ਮੁਲਜ਼ਮਾਂ ਵਿੱਚ ਦੋ ਪਤੀ-ਪਤਨੀ ਹਨ, ਜਿਨ੍ਹਾਂ ਦਾ ਨਵਾਂ ਵਿਆਹ ਹੋਇਆ ਹੈ ਅਤੇ ਇਨ੍ਹਾਂ ਤੋਂ ਇਲਾਵਾ ਇੱਕ ਦੀ ਉਮਰ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ, "ਅੰਮ੍ਰਿਤਸਰ 'ਚ ਘੱਟ ਤੀਬਰਤਾ ਵਾਲੇ ਧਮਾਕੇ ਦਾ ਮਾਮਲਾ ਸੁਲਝਿਆ। 5 ਵਿਅਕਤੀ ਗ੍ਰਿਫਤਾਰ। ਅੰਮ੍ਰਿਤਸਰ 'ਚ ਕੀਤੀ ਜਾਵੇਗੀ ਪ੍ਰੈੱਸ ਕਾਨਫਰੰਸ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ 'ਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।"
ਇਹ ਵੀ ਪੜ੍ਹੋ: Amritsar Blast News Today: ਸ੍ਰੀ ਹਰਿਮੰਦਰ ਸਾਹਿਬ ਨੇੜੇ ਇੱਕ ਹੋਰ ਧਮਾਕਾ! 5 ਲੋਕਾਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਦੇ ਸੂਤਰਾਂ ਅਨੁਸਾਰ ਇਸ ਧਮਾਕੇ ਦਾ ਮਕਸਦ ਸ਼ਾਂਤੀ ਭੰਗ ਕਰਨਾ ਸੀ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ "ਧਮਾਕਿਆਂ ਨੂੰ ਲਾਈਟਲੀ ਨਹੀਂ ਲੈਣੀ ਚਾਹੀਦਾ ਸੀ। ਇਨ੍ਹਾਂ ਧਮਾਕਿਆਂ ਪਿੱਛੇ ਕੌਣ ਹੈ? ਇਹ ਸਰਕਾਰ ਦਾ ਫੇਲੀਅਰ ਹੈ। ਜੇਕਰ ਸਹੀ ਤਰੀਕੇ ਨਾਲ ਜਾਂਚ ਕੀਤੀ ਹੁੰਦੀ ਤਾਂ ਰਾਤ ਵਾਲਾ ਧਮਾਕਾ ਨਾ ਹੁੰਦਾ। ਧਮਾਕਿਆਂ ਪਿੱਛੇ ਬਹੁਤ ਵੱਡੀ ਸਾਜਿਸ਼ ਹੋ ਸਕਦੀ ਹੈ ਤੇ ਇਸ ਦੀ ਤਹਿ ਤੱਕ ਜਾਇਆ ਜਾਵੇ।"
ਇਹ ਵੀ ਦੱਸਿਆ ਜਾ ਰਿਹਾ ਹੈ ਕਿ SGPC ਦੀ ਟੀਮ ਨੇ ਮੌਕੇ 'ਤੇ ਮੁਲਜ਼ਮ ਕਾਬੂ ਕੀਤੇ ਜਿਨ੍ਹੇ ਨੇ ਸਰਾਂ ਦੇ ਕਮਰੇ ਚੋਂ ਬਾਥਰੂਮ ਰਾਹੀਂ ਧਮਾਕਾ ਕੀਤਾ ਸੀ।
ਇਹ ਵੀ ਪੜ੍ਹੋ: Punjab News: ਨਸ਼ੀਲੇ ਪਦਾਰਥ ਰੱਖਣ ਵਾਲੇ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਸਜ਼ਾ