Amritsar News: ਜਾਲਮ ਪਤੀ ਨੇ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਲਾਈ ਅੱਗ, ਰਾਸ਼ਟਰੀ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ
Amritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ `ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
Amritsar Crime News: ਪੰਜਾਬ ਦੇ ਅੰਮ੍ਰਿਤਸਰ 'ਚ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ, ਜਿਸ ਨੂੰ ਜਾਣ ਕੇ ਰੂਹ ਕੰਬ ਜਾਵੇਗੀ। ਇੱਕ ਗਰਭਵਤੀ ਔਰਤ ਦਾ ਪਤੀ ਨਾਲ ਝਗੜਾ ਹੋ ਗਿਆ ਤੇ ਫਿਰ ਉਸ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਤਕਰਾਰ ਤੋਂ ਨਾਰਾਜ਼ ਹੋ ਕੇ ਪਤੀ ਨੇ ਔਰਤ ਨੂੰ ਮੰਜੇ ਨਾਲ ਬੰਨ੍ਹ ਕੇ ਅੱਗ ਲਾ ਦਿੱਤੀ। ਅੱਗ 'ਚ ਝੁਲਸਣ ਨਾਲ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। 23 ਸਾਲਾ ਔਰਤ 6 ਮਹੀਨੇ ਦੀ ਗਰਭਵਤੀ ਸੀ।
ਡੀਜੀਪੀ ਨੂੰ ਲਿਖਿਆ ਪੱਤਰ, ਕਿਹਾ ਤਿੰਨ ਦਿਨਾਂ ਵਿੱਚ ਕਾਰਵਾਈ ਰਿਪੋਰਟ ਸੌਂਪਣ
ਕੌਮੀ ਮਹਿਲਾ ਕਮਿਸ਼ਨ (ਐਨਸੀਡਬਲਯੂ) ਨੇ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਪੰਜਾਬ ਪੁਲਿਸ ਤੋਂ ਇਸ ਦੀ ਵਿਸਤ੍ਰਿਤ ਰਿਪੋਰਟ ਮੰਗੀ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਕ ਪੋਸਟ ਪਾ ਕੇ ਇਸ ਭਿਆਨਕ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਇਸ ਬੇਰਹਿਮੀ ਨੂੰ ਅਕਲਪਿਤ ਦੱਸਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਪਤੀ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Kisan Andolan 2 Updates: ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਪੱਕਾ ਮੋਰਚਾ! 73 ਟਰੇਨਾਂ ਰੱਦ, 50 ਟਰੇਨਾਂ ਦੇ ਬਦਲੇ ਜਾਣਗੇ ਰੂਟ
ਜਾਣੋ ਪੂਰਾ ਮਾਮਲਾ
ਇਹ ਘਟਨਾ ਸ਼ੁੱਕਰਵਾਰ ਨੂੰ ਰਈਆ ਇਲਾਕੇ ਦੇ ਪਿੰਡ ਬੁੱਲੇਡ ਨੰਗਲ 'ਚ ਵਾਪਰੀ। ਪੁਲਿਸ ਨੇ ਦੱਸਿਆ ਕਿ ਪਤੀ-ਪਤਨੀ 'ਚ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਸ਼ੁੱਕਰਵਾਰ (19 ਅਪਰੈਲ) ਨੂੰ ਪਤੀ-ਪਤਨੀ ਵਿਚਕਾਰ ਤਕਰਾਰ ਹੋ ਗਈ, ਜਿਸ ਤੋਂ ਬਾਅਦ ਸੁਖਦੇਵ ਨੇ ਛੇ ਮਹੀਨੇ ਦੀ ਗਰਭਵਤੀ ਪਿੰਕੀ ਨੂੰ ਬੈੱਡ ਨਾਲ ਬੰਨ੍ਹ ਕੇ ਅੱਗ ਲਾ ਦਿੱਤੀ। ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਿੰਕੀ ਜੋ ਕਿ ਜੁੜਵਾਂ ਬੱਚਿਆਂ ਨਾਲ ਗਰਭਵਤੀ ਸੀ, ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੁਖਦੇਵ ਫਰਾਰ ਹੈ।